Ludhiana News: ਦੋ ਭੈਣਾਂ ਦੀ ਗੁੰਡਾਗਰਦੀ, ਬੇਸਬਾਲ ਮਾਰ-ਮਾਰ ਗੁਆਂਢੀ ਦਾ ਕੀਤਾ ਕਤਲ

By : GAGANDEEP

Published : Mar 29, 2024, 9:44 am IST
Updated : Mar 29, 2024, 9:44 am IST
SHARE ARTICLE
Two sisters killed their neighbor in Ludhiana News
Two sisters killed their neighbor in Ludhiana News

Ludhiana News: ਮੁਲਜ਼ਮ ਭੈਣਾਂ ਦੀ ਪਹਿਚਾਣ ਡਿੰਪੀ ਅਤੇ ਮਨੀ ਵਜੋਂ ਹੋਈ

Two sisters killed their neighbor in Ludhiana News: ਲੁਧਿਆਣਾ 'ਚ ਦੋ ਸਕੀਆਂ ਭੈਣਾਂ ਨੇ ਆਪਣੇ ਗੁਆਂਢੀ ਦਾ ਕਤਲ ਕਰ ਦਿੱਤਾ ਹੈ। ਵੀਰਵਾਰ ਰਾਤ ਕਰੀਬ 10 ਵਜੇ ਉਸ ਦੇ ਪਿਤਾ ਦੀ ਕਿਸੇ ਪੁਰਾਣੀ ਗੱਲ ਨੂੰ ਲੈ ਕੇ ਗੁਆਂਢੀ ਨਾਲ ਬਹਿਸ ਹੋ ਗਈ। ਜਦੋਂ ਉਨ੍ਹਾਂ ਦੇ ਪਿਤਾ ਨੇ ਰੌਲਾ ਪਾਇਆ ਤਾਂ ਦੋਹਾਂ ਭੈਣਾਂ ਨੇ ਆਪਣੇ ਗੁਆਂਢੀ ਦੇ ਸਿਰ 'ਤੇ ਬੇਸਬਾਲ ਅਤੇ ਡੰਡੇ ਨਾਲ ਹਮਲਾ ਕਰ ਦਿੱਤਾ। ਹਮਲਾਵਰ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ।

ਇਹ ਵੀ ਪੜ੍ਹੋ: Mukhtar Ansari Death: ''ਮੁਖਤਾਰ ਅੰਸਾਰੀ ਨੂੰ ਜ਼ਹਿਰ ਦੇ ਕੇ ਮਾਰਿਆ'', ਪੁੱਤ ਉਮਰ ਅੰਸਾਰੀ ਨੇ ਕੀਤਾ ਵੱਡਾ ਦਾਅਵਾ

ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਕਰੀਬ 2 ਤੋਂ 3 ਮਿੰਟ ਤੱਕ ਦੋਹਾਂ ਭੈਣਾਂ ਨੇ ਗੁਆਂਢੀ ਦੇ ਸਿਰ 'ਤੇ ਠੰਡੇ ਮਾਰੇ, ਜਿਸ ਕਾਰਨ ਉਹ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਪਿਆ। ਕਤਲ ਕਰਨ ਵਾਲੀਆਂ ਲੜਕੀਆਂ ਦੀ ਉਮਰ 22 ਅਤੇ 24 ਸਾਲ ਦੇ ਕਰੀਬ ਹੈ। ਜਿਨ੍ਹਾਂ ਦੀ ਪਛਾਣ ਡਿੰਪੀ ਅਤੇ ਮਨੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Gold Price News: ਸਸਤਾ ਸੋਨਾ ਭੁੱਲ ਜਾਓ, ਭਾਰਤ ਵਿਚ ਮੁੜ ਸੋਨੇ ਦੀਆਂ ਕੀਮਤਾਂ ਵਿਚ ਹੋਇਆ ਵਾਧਾ  

ਇਲਾਕਾ ਵਾਸੀਆਂ ਨੇ ਜ਼ਖ਼ਮੀ ਵਿਅਕਤੀ ਸੁਖਵਿੰਦਰ ਸਿੰਘ ਉਰਫ ਬਬਲੂ ਨੂੰ ਗੰਭੀਰ ਹਾਲਤ 'ਚ ਗਰੇਵਾਲ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਬਲੂ ਆਟੋ ਚਾਲਕ ਦਾ ਕੰਮ ਕਰਦਾ ਹੈ। ਉਹ ਕਰੀਬ 38 ਸਾਲਾਂ ਤੋਂ ਥਾਣਾ ਡਾਬਾ ਅਧੀਨ ਪੈਂਦੇ ਇਲਾਕੇ ਢਿੱਲੋਂ ਨੰਬਰ ਗਲੀ ਨੰਬਰ 9 ਵਿੱਚ ਰਹਿ ਰਿਹਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੇਰ ਰਾਤ ਐਸਐਚਓ ਡਾਬਾ ਨੇ ਪੁਲਿਸ ਟੀਮ ਨਾਲ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਿਸ ਨੇ ਡਿੰਪੀ ਅਤੇ ਮਨੀ ਦੇ ਘਰੋਂ ਡੰਡੇ ਬਰਾਮਦ ਕੀਤੇ। ਸਾਰਾ ਪਰਿਵਾਰ ਘਰ ਛੱਡ ਕੇ ਭੱਜ ਗਿਆ ਪਰ ਸੂਤਰਾਂ ਮੁਤਾਬਕ ਬੱਚੀਆਂ ਦੀ ਮਾਂ ਨੂੰ ਪੁਲਿਸ ਨੇ ਦੇਰ ਰਾਤ ਸਿਵਲ ਹਸਪਤਾਲ ਦੇ ਬਾਹਰੋਂ ਫੜ ਲਿਆ। ਬਾਕੀ ਦੋਸ਼ੀ ਅਜੇ ਫਰਾਰ ਹਨ।

(For more news apart from 'Two sisters killed their neighbor in Ludhiana News' stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement