Punjabi News: ਪੰਜਾਬ 'ਚ ਬਣਨਗੇ 6 ਨਵੇਂ ਵਰਕਿੰਗ ਵੂਮੈਨ ਹੋਸਟਲ: ਡਾ. ਬਲਜੀਤ ਕੌਰ
Published : Mar 29, 2025, 4:57 pm IST
Updated : Mar 29, 2025, 4:57 pm IST
SHARE ARTICLE
6 new working women hostels to be built in Punjab: Dr. Baljit Kaur
6 new working women hostels to be built in Punjab: Dr. Baljit Kaur

800 ਮਹਿਲਾਵਾਂ ਨੂੰ ਰਹਿਣ ਦੀ ਮਿਲੇਗੀ ਸਹੂਲਤ, 150 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ

Punjabi News: ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਵਿਧਾਨ ਸਭਾ 'ਚ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਹੋਸਟਲ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਬਣਾਏ ਜਾਣਗੇ। ਮੋਹਾਲੀ ਜ਼ਿਲ੍ਹੇ ਵਿੱਚ 3 ਹੋਸਟਲ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 1-1 ਹੋਸਟਲ ਬਣਾਇਆ ਜਾਵੇਗਾ। ਇਹਨਾਂ ਹੋਸਟਲਾਂ ਦੀ ਉਸਾਰੀ 'ਤੇ ਲਗਭਗ 150 ਕਰੋੜ ਰੁਪਏ ਦਾ ਖਰਚਾ ਆਉਣ ਦੀ ਸੰਭਾਵਨਾ ਹੈ ਅਤੇ ਇਹਨਾਂ ਵਿੱਚ ਕੁੱਲ 800 ਕੰਮਕਾਜੀ ਮਹਿਲਾਵਾਂ ਲਈ ਰਹਿਣ ਦੀ ਸੁਵਿਧਾ ਉਪਲੱਬਧ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਨਿਰਮਾਣ ਕਾਰਜ ਮਈ 2025 ਤੱਕ ਸ਼ੁਰੂ ਹੋ ਜਾਵੇਗਾ ਅਤੇ 31 ਮਾਰਚ 2026 ਤੱਕ ਪੂਰਾ ਕਰ ਲਿਆ ਜਾਵੇਗਾ।

ਮੰਤਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ, ਸੁਵਿਧਾ ਅਤੇ ਸਸ਼ਕਤੀਕਰਨ ਲਈ ਦ੍ਰਿੜ੍ਹ ਵਚਨਬੱਧ ਹੈ। ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਨਵੇਂ ਕਦਮ ਚੁੱਕ ਰਹੀ ਹੈ, ਤਾਂ ਜੋ ਮਹਿਲਾਵਾਂ ਨੂੰ ਸੁਰੱਖਿਅਤ ਅਤੇ ਆਤਮਨਿਰਭਰ ਜੀਵਨ ਜਿਉਣ ਲਈ ਪੂਰਾ ਮੌਕਾ ਮਿਲੇ।

SHARE ARTICLE

ਏਜੰਸੀ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement