Amritsar News : ਅੰਮ੍ਰਿਤਸਰ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
Published : Mar 29, 2025, 11:34 am IST
Updated : Mar 29, 2025, 11:34 am IST
SHARE ARTICLE
Amritsar Police arrests four persons with weapons Laetst News in punjabi
Amritsar Police arrests four persons with weapons Laetst News in punjabi

Amritsar News : ਭਾਰੀ ਮਾਤਰਾ ’ਚ ਅਸਲਾ ਤੇ ਹਵਾਲਾ ਰਾਸ਼ੀ ਕੀਤੀ ਬਰਾਮਦ 

Amritsar Police arrests four persons with weapons Laetst News in punjabi : ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕਾਂ ਵਿਰੁਧ ਇਕ ਫ਼ੈਸਲਾਕੁੰਨ ਕਾਰਵਾਈ ਵਿਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੂੰ ਮੁਲਜ਼ਮਾਂ ਪਾਸੋਂ 4 ਗਲੋਕ, 9mm ਪਿਸਤੌਲ, 5 ਮੈਗਜ਼ੀਨ, ₹3,05,010/- ਹਵਾਲਾ ਦੀ ਨਕਦੀ ਬਰਾਮਦ ਕੀਤੀ ਹੈ।

ਜਾਣਕਾਰੀ ਅਨੁਸਾਰ ਡੀ.ਜੀ.ਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕੀਤੀ। ਜਿਸ ਵਿਚ ਉਨ੍ਹਾਂ ਦਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕਾਂ ਵਿਰੁਧ ਇਕ ਵੱਡੀ ਕਾਰਵਾਈ ਕੀਤੀ ਹੈ। ਜਿਸ ਵਿਹ ਪੁਲਿਸ ਨੇ ਚਾਰ ਵਿਅਕਤੀਆਂ ਜਗਰੂਪ ਸਿੰਘ ਉਰਫ਼ ਬਾਬਾ, ਹਰਦੀਪ ਸਿੰਘ, ਰਾਜਬੀਰ ਸਿੰਘ ਉਰਫ਼ ਗੁੱਲੂ, ਤੇ ਅਰਸਲ ਸਿੰਘ ਉਰਫ਼ ਰਸਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਮੁਲਜ਼ਮ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਹੋਏ ਹਨ। ਦੋਸ਼ੀ ਗ਼ੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਸਨ।

ਅੰਮ੍ਰਿਤਸਰ ਦੇ ਪੁਲਿਸ ਥਾਣਾ ਘਰਿੰਡਾ ’ਚ ਇਕ ਐਫ਼ਆਈਆਰ ਦਰਜ ਕਰ ਕੇ ਤੇ ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ। ਡੀਜੀਪੀ ਨੇ ਕਿਹਾ ਕਿ ਪੁਲਿਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement