
ਛੇਤੀ ਸਿਹਤਯਾਬੀ ਦੀ ਕਾਮਨਾ ਕੀਤੀ
ਚੰਡੀਗੜ੍ਹ : ਪੰਜਾਬ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਯੂਨੀਅਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਹਾਲ-ਚਾਲ ਪੁਛਿਆ ਅਤੇ ਉਨ੍ਹਾਂ ਦੇ ਜਲਤ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਜਾਰੀ ਬਿਆਨ ’ਚ ਉਨ੍ਹਾਂ ਕਿਹਾ, ‘‘ਅੱਜ ਮੈਂ ਕਿਸਾਨ ਯੂਨੀਅਨ ਲੀਡਰ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁਛਿਆ। ਮੈਂ ਉਨ੍ਹਾਂ ਦੀ ਛੇਤੀ ਸਿਹਤਯਾਬੀ ਦੀ ਕਾਮਨਾ ਕੀਤੀ, ਹਾਲਾਂਕਿ ਉਨ੍ਹਾਂ ਦੀ ਸਿਹਤ 124 ਦਿਨਾਂ ਦੀ ਭੁੱਖ-ਹੜਤਾਲ ਅਤੇ ਪਿਛਲੇ 10 ਦਿਨਾਂ ਤੋਂ ਪਾਣੀ ਨਾ ਪੀਣ ਕਾਰਨ ਬਦਤਰ ਹੁੰਦੀ ਜਾ ਰਹੀ ਹੈ।’’
ਉਨ੍ਹਾਂ ਅੱਗੇ ਕਿਹਾ, ‘‘ਬਹੁਤ ਨਿੰਦਣਯੋਗ ਗੱਲ ਹੈ ਕਿ ਖੇਤੀਬਾੜੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਮੁਲਾਕਾਤ ਦੇ ਬਹਾਰਲੇ ਉਨ੍ਹਾਂ ਨੂੰ ਧੋਖਾ ਦੇ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਹਟਾਉਣ ਦੌਰਾਨ 150 ਟਰਾਲੀਆਂ ਅਤੇ ਹੋਰ ਕੀਮਤੀ ਸਮਾਨ ਪੁਲਿਸ ਦੀ ਮਿਲੀਭੁਗਤ ਨਾਲ ਚੋਰੀ ਕਰ ਲਿਆ ਗਿਆ। ਕੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਰੇ ਆਜ਼ਾਦ ਅਤੇ ਨਿਰਪੱਖ ਜਾਂਚ ਦਾ ਹੁਕਮ ਦੇਣਗੇ?’’