Punjab School Time Change : ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, 1 ਅਪ੍ਰੈਲ ਤੋਂ ਸਵੇਰੇ 8 ਵਜੇ ਲੱਗਣਗੇ ਸਕੂਲ
Published : Mar 29, 2025, 8:29 am IST
Updated : Mar 29, 2025, 8:29 am IST
SHARE ARTICLE
Punjab School Time Change News in punjabi
Punjab School Time Change News in punjabi

Punjab School Time Change : ਗਰਮੀ ਦੇ ਮੱਦੇਨਜ਼ਰ ਸਤੰਬਰ ਤੱਕ ਜਾਰੀ ਰਹਿਣਗੇ ਹੁਕਮ

Changed timings of all schools in Punjab News in punjabi : ਪੰਜਾਬ ਦੇ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਹੈ। 1 ਅਪ੍ਰੈਲ ਤੋਂ  ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਜਾ ਰਿਹਾ ਹੈ।

 ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫ਼ੈਸਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ ਅਤੇ ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।

ਇਥੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਅੱਜ ਸੂਬੇ ਦੇ ਸਕੂਲਾਂ 'ਚ ਪੀ. ਟੀ. ਐੱਮ. ਹੋਵੇਗੀ, ਉੱਥੇ ਹੀ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸੀਐਮ ਭਗਵੰਤ ਮਾਨ ਅੱਜ ਧੂਰੀ ਦੇ ਸਕੂਲਾਂ ਦਾ  ਦੌਰਾ ਕਰਨਗੇ। ਮੰਤਰੀ ਹਰਜੋਤ ਬੈਂਸ ਮੋਹਾਲੀ ਦੇ ਸਕੂਲਾਂ ਦਾ ਦੌਰਾ ਕਰਨਗੇ। ਸੈਸ਼ਨ 2024-25 ਦੇ ਸਾਲਾਨਾ ਨਤੀਜਿਆਂ ਦਾ ਐਲਾਨ ਹੋਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement