Mohali News : ਸ਼ਿਵਜੋਤ ਐਨਕਲੇਵ ਖਰੜ ਵਿੱਚ ਕਾਸੋ ਤਹਿਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ,ਚਾਰ FIR ਦਰਜ ਅਤੇ ਚਾਰ ਵਿਅਕਤੀ ਗ੍ਰਿਫ਼ਤਾਰ

By : BALJINDERK

Published : Mar 29, 2025, 8:08 pm IST
Updated : Mar 29, 2025, 8:08 pm IST
SHARE ARTICLE
file photo
file photo

Mohali News : ਸੱਤ ਸ਼ੱਕੀ ਵਿਅਕਤੀ ਹਿਰਾਸਤ ਚ ਅਤੇ ਚਾਰ ਵਾਹਨ ਕਬਜ਼ੇ ’ਚ ਲਏ

Mohali News in Punjabi : 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਦੇ ਤਹਿਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕੈਸੋ) ਸ਼ੁਰੂ ਕਰਦਿਆਂ, ਮੋਹਾਲੀ ਪੁਲਿਸ ਨੇ ਚਾਰ ਐਫ ਆਈ ਆਰ ਦਰਜ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ, ਹਰਚਰਨ ਸਿੰਘ ਭੁੱਲਰ, ਜੋ ਸੀਨੀਅਰ ਪੁਲਿਸ ਸੁਪਰਡੈਂਟ, ਦੀਪਕ ਪਾਰੀਕ ਦੇ ਨਾਲ ਤਲਾਸ਼ੀ ਮੁਹਿੰਮ ਦੌਰਾਨ ਮੌਜੂਦ ਸਨ, ਨੇ ਕਿਹਾ ਕਿ ਅੱਜ ਦੀ ਕਾਰਵਾਈ ਸ਼ਿਵਜੋਤ ਐਨਕਲੇਵ, ਖਰੜ ਵਿਖੇ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਵਿੱਚ  01 ਐਸ ਪੀ, 04 ਡੀ ਐਸ ਪੀ, 14 ਇੰਸਪੈਕਟਰ/ਐਸ ਐਚ ਓ ਅਤੇ 250 ਐਨ ਜੀ ਓ/ਈ ਪੀ ਓ ਸ਼ਾਮਿਲ ਸਨ।

ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਕਿਰਾਏਦਾਰਾਂ ਦੀ ਬਹੁਤਾਤ ਹੈ ਜੋ ਕਿਰਾਏ ਦੇ ਰਿਹਾਇਸ਼ੀ ਘਰਾਂ ਅਤੇ ਪੀ ਜੀ ਵਿੱਚ ਰਹਿੰਦੇ ਹਨ। ਕੁੱਲ 04 ਐਫ ਆਈ ਆਰ ਦਰਜ ਕੀਤੀਆਂ ਗਈਆਂ ਹਨ, 02 ਆਬਕਾਰੀ ਐਕਟ ਅਧੀਨ ਅਤੇ 02,  ਬੀ ਐਨ ਐਸ ਦੀ ਧਾਰਾ 223  (ਕਿਰਾਏਦਾਰਾਂ ਦੀ ਤਸਦੀਕ ਨਾ ਕਰਨ ਲਈ) ਅਧੀਨ, ਜਿਸ ਵਿੱਚ 04 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ, 07 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਅਤੇ 04 ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਅਪਰੇਸ਼ਨ ਦੌਰਾਨ 48 ਬੋਤਲਾਂ ਸ਼ਰਾਬ ਅਤੇ 1 ਐਂਡੇਵਰ ਕਾਰ ਬਰਾਮਦ ਕੀਤੀ ਗਈ ਹੈ।

ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੋਪੜ ਪੁਲਿਸ ਰੇਂਜ ਦੀਆਂ ਲਗਭਗ 252 ਗ੍ਰਾਮ ਪੰਚਾਇਤਾਂ ਨੇ ਨਸ਼ਾ ਤਸਕਰਾਂ ਦਾ ਸਮਰਥਨ ਨਾ ਕਰਨ ਦੇ ਨਾਲ-ਨਾਲ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ ਹੈ। ਇਸ ਸੂਚੀ ਵਿੱਚ ਐਸ ਏ ਐਸ ਨਗਰ ਦੀਆਂ 100, ਰੋਪੜ ਦੀਆਂ 70 ਅਤੇ ਫਤਿਹਗੜ੍ਹ ਸਾਹਿਬ ਦੀਆਂ 82 ਪੰਚਾਇਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਤੱਕ ਜਾਰੀ ਰਹੇਗੀ।

(For more news apart from  Siege and search operation under CASO in Shivjot Enclave Kharar,Four FIRs registered and four people arrested News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement