
ਉਨ੍ਹਾਂ ਕਿਹਾ ਕਿ ਇਥੋਂ ਦਾ ਅਧਿਆਤਮਕ ਮਾਹੌਲ, ਵਿਵਹਾਰ, ਸਾਫ਼ ਸਫ਼ਾਈ, ਅਨੁਸ਼ਾਸਨ ਅਤੇ ਹੋਰ ਪ੍ਰਬੰਧ ਬਹੁਤ ਵਧੀਆ ਹਨ
Amritsar News: ਸੁਪਰੀਮ ਕੋਰਟ ਦੇ 2 ਜੱਜ ਸਾਹਿਬਾਨ ਆਪਣੇ-ਆਪਣੇ ਪਰਿਵਾਰਾਂ ਸਮੇਤ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ।
ਜਸਟਿਸ ਏ.ਪੀ. ਸਾਹੀ ਅਤੇ ਜਸਟਿਸ ਦਇਆ ਚੌਧਰੀ ਨੇ ਦਰਸ਼ਨ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਇੱਥੇ ਆ ਕੇ ਮਨ ਨੂੰ ਸ਼ਾਂਤੀ ਤੇ ਸਕੂਨ ਮਿਲਿਆ ਹੈ ਉਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਇਥੋਂ ਦਾ ਅਧਿਆਤਮਕ ਮਾਹੌਲ, ਵਿਵਹਾਰ, ਸਾਫ਼ ਸਫ਼ਾਈ, ਅਨੁਸ਼ਾਸਨ ਅਤੇ ਹੋਰ ਪ੍ਰਬੰਧ ਬਹੁਤ ਵਧੀਆ ਹਨ ਤੇ ਇਨ੍ਹਾਂ ਦੀ ਜਿੰਨੀ ਵੀ ਸਿਫ਼ਤ ਕੀਤੀ ਜਾਵੇ, ਉਹ ਘੱਟ ਹੈ।
ਇਸ ਮੌਕੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ ਅਤੇ ਸਤਨਾਮ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ।