
ਮੌਕੇ 'ਤੇ ਭਾਰੀ ਪੁਲਿਸ ਫ਼ੋਰਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਤਾਇਨਾਤ ਹਨ
Ludhiana News: ਲੁਧਿਆਣਾ ਦੇ ਭਾਰਤ ਨਗਰ ਚੌਕ ਫ਼ਲਾਈਓਵਰ ਉੱਪਰ ਇਕ ਟਰੱਕ ਪਲਟ ਗਿਆ ਹੈ। ਇਸ ਟਰੱਕ ਵਿਚ ਕਾਰਬਨਡਾਈਆਕਸਾਈਡ ਗੈਸ ਨਾਲ ਭਰੀ ਹੋਈ ਸੀ। ਇਹ ਹਾਦਸਾ ਤੜਕਸਾਰ 2 ਵਜੇ ਵਾਪਰਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਸੜਕ 'ਤੇ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਹੈ। ਟਰੱਕ ਪਲਟਣ ਕਾਰਨ ਗੈਸ ਲੀਕ ਹੋ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਮੌਕੇ 'ਤੇ ਫ਼ਾਇਰ ਬ੍ਰਿਗੇਡ ਦੀ ਗੱਡੀ ਵੀ ਪਹੁੰਚ ਗਈ ਹੈ।
ਮੌਕੇ 'ਤੇ ਭਾਰੀ ਪੁਲਿਸ ਫ਼ੋਰਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਤਾਇਨਾਤ ਹਨ। ਪੁਲਿਸ ਵੱਲੋਂ ਹਾਦਸੇ ਵਾਲੀ ਜਗ੍ਹਾ ਨੂੰ ਆਮ ਲੋਕਾਂ ਲਈ ਸੀਲ ਕਰ ਦਿੱਤਾ ਗਿਆ ਹੈ ਤੇ ਫ਼ਲਾਈਓਵਰ ਉੱਪਰੋਂ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ। ਫ਼ਿਲਹਾਲ ਗੈਸ ਲੀਕ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਜਾਰੀ ਹਨ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।