ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕਲੌਤੇ ਪੁੱਤ ਨੇ ਕੀਤੀ ਖੁਦਕੁਸ਼ੀ
Published : Apr 29, 2018, 6:53 pm IST
Updated : Apr 29, 2018, 6:55 pm IST
SHARE ARTICLE
farmer suicide
farmer suicide

ਪੁਲਿਸ ਥਾਣਾ ਜੀਰਾ ਸਦਰ ਅਧੀਨ ਪੈਂਦੇ ਪਿੰਡ ਕਚਰਭੰਨ ਵਿਖੇ ਇਕ ਮੱਧਵਰਗੀ ਪਰਵਾਰ ਨਾਲ ਸੰਬੰਧਿਤ ਛੋਟੇ ਕਿਸਾਨ....

ਫ਼ਿਰੋਜ਼ਪੁਰ, 29 ਅਪ੍ਰੈਲ : ਪੁਲਿਸ ਥਾਣਾ ਜੀਰਾ ਸਦਰ ਅਧੀਨ ਪੈਂਦੇ ਪਿੰਡ ਕਚਰਭੰਨ ਵਿਖੇ ਇਕ ਮੱਧਵਰਗੀ ਪਰਵਾਰ ਨਾਲ ਸੰਬੰਧਿਤ ਛੋਟੇ ਕਿਸਾਨ ਮਹਿੰਦਰ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਵਲੋਂ ਅਪਣੇ ਹੀ ਘਰ ਅੰਦਰ ਛੱਤ ਦੇ ਗਾਡਰ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਸਮੇਂ ਸਮੁੱਚਾ ਪਰਵਾਰ ਬਾਬਾ ਬੁੱਢਾ ਸਾਹਿਬ ਗੁਰਦੁਆਰਾ ਨਤਮਸਤਕ ਹੋਣ ਗਿਆ ਸੀ। 

Farmer SuicideFarmer Suicide

ਪਰਵਾਰਕ ਮੈਂਬਰਾਂ ਨੇ ਖ਼ੁਦਕੁਸ਼ੀ ਦਾ ਕਾਰਨ ਕਾਂਗਰਸੀ ਆਗੂਆਂ ਵਲੋਂ ਵਿਧਾਇਕ ਦੀ ਸ਼ਹਿ 'ਤੇ ਸਰਕਾਰੀ ਤਸ਼ੱਦਦ ਕਰਕੇ ਉਨ੍ਹਾਂ ਪਾਸੋਂ 70-80 ਸਾਲਾਂ ਤੋਂ ਖੇਤੀ ਕਰਦੇ ਆਉਣ ਵਾਲੀ ਜ਼ਮੀਨ ਜਿੱਥੇ ਸਰਕਾਰੀ ਰਿਕਾਰਡ 'ਚ ਹਥਿਆ ਲਈ ਸੀ ਉੱਥੇ ਉਸ ਖੇਤ 'ਚ ਵੜਨ 'ਤੇ ਪਰਵਾਰ ਨੂੰ ਖ਼ਤਮ ਕਰਨ ਦੀਆਂ ਧਮਕੀਆਂ ਮਿਲਣਾ ਦਸਿਆ ਹੈ। ਘਟਨਾ ਦਾ ਪਤਾ ਚੱਲਦ‍ਿਆਂ ਹੀ ਮੌਕੇ 'ਤੇ ਪੁਲਿਸ ਦੇ ਉੱਚ ਅਧਿਕਾਰੀ ਪਹੁੰਚ ਗਏ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ-ਪੜਤਾਲ ਸ਼ੁਰੂ ਕਰ ਦਿਤੀ।

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement