ਲੁਧਿਆਣਾ ਬਣੇਗਾ ਸੂਬੇ ਦਾ ਸਰਵੋਤਮ ਸੜਕਾਂ ਅਤੇ ਬੁਨਿਆਦੀ ਸਹੂਲਤਾਂ ਵਾਲਾ ਸ਼ਹਿਰ : ਭਾਰਤ ਭੂਸ਼ਣ ਆਸ਼ੂ
Published : Apr 29, 2018, 4:28 am IST
Updated : Apr 29, 2018, 4:28 am IST
SHARE ARTICLE
Bharat Bhushan Ashu
Bharat Bhushan Ashu

ਕੈਬਨਿਟ ਮੰਤਰੀ ਵਲੋਂ ਸ਼ਹਿਰ 'ਚ ਕਈ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ

ਲੁਧਿਆਣਾ, 28 ਅਪ੍ਰੈਲ (ਰਵੀ ਭਾਟੀਆ) : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਲੁਧਿਆਣਾ ਨੂੰ ਸੂਬੇ ਦਾ ਸਰਵੋਤਮ ਸੜਕਾਂ ਅਤੇ ਬੁਨਿਆਦੀ ਸਹੂਲਤਾਂ ਵਾਲੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਪੰਜਾਬ ਸਰਕਾਰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਵਚਨਬੱਧ ਹੈ। ਉਹ ਕੈਬਨਿਟ ਮੰਤਰੀ ਹੋਣ ਦੇ ਨਾਤੇ ਇਸ ਸ਼ਹਿਰ ਨੂੰ ਵਿਕਸਤ ਕਰਨ ਹਰ ਸੰਭਵ ਯਤਨ ਕਰ ਰਹੇ ਹਨ। ਇਹ ਵਿਚਾਰ ਉਨ੍ਹਾਂ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਾਉਣ ਮੌਕੇ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਆਸ਼ੂ ਵਲੋਂ ਸੜਕ ਪ੍ਰੋਜੈਕਟਾਂ ਦੇ ਕੰਮ ਸ਼ੁਰੂ ਕਰਵਾਏ ਗਏ, ਉਨ੍ਹਾਂ ਵਿਚ ਜੋਸ਼ੀ ਨਗਰ ਸਥਿਤ ਨਾਲਾ ਸੜਕ (ਵਾਰਡ ਨੰਬਰ 81), ਕੋਹਿਨੂਰ ਪਾਰਕ (ਵਾਰਡ ਨੰਬਰ 74) ਅਤੇ ਸ਼ਹੀਦ ਕਰਨੈਲ ਸਿੰਘ ਨਗਰ (ਵਾਰਡ ਨੰਬਰ 70) ਸ਼ਾਮਿਲ ਹਨ।

Bharat Bhushan AshuBharat Bhushan Ashu

ਵਾਰਡ ਨੰਬਰ 81 ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ, ਵਾਰਡ ਨੰਬਰ 74 ਵਿੱਚ 42 ਲੱਖ ਰੁਪਏ ਦੀ ਲਾਗਤ ਨਾਲ ਅਤੇ ਵਾਰਡ ਨੰਬਰ 70 ਵਿਚ 86 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਸ੍ਰੀ ਆਸ਼ੂ ਨੇ ਕਿਹਾ ਕਿ ਇਹ ਵਿਕਾਸ ਕਾਰਜ ਜਲਦ ਹੀ ਮੁਕੰਮਲ ਕੀਤੇ ਜਾਣਗੇ। ਸ਼ਹਿਰ ਦੇ ਵਿਕਾਸ ਲਈ ਬਕਾਇਦਾ ਖਾਕਾ ਤਿਆਰ ਕਰ ਲਿਆ ਗਿਆ ਹੈ, ਜਿਸ ਤਹਿਤ ਸਾਰੇ ਵਿਕਾਸ ਕੰਮ ਪੜਾਅ ਵਾਰ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਪ੍ਰਭਾਵਸ਼ਾਲੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਤਿੰਨ ਵਾਰ ਕੌਂਸਲਰ ਬਣਕੇ ਸ਼ਹਿਰਵਾਸੀਆਂ ਦੀ ਸੇਵਾ ਕੀਤੀ ਹੈ ਅਤੇ ਉਨ੍ਹਾਂ ਨੂੰ ਸ਼ਹਿਰਵਾਸੀਆਂ ਦੀ ਲੋੜਾਂ ਦਾ ਬਾਖ਼ੂਬੀ ਪਤਾ ਹੈ। ਪਿਛਲੇ ਦੋ ਦਹਾਕਿਆਂ ਤੋਂ ਉਹ ਸਮਾਜਿਕ ਤੌਰ 'ਤੇ ਸ਼ਹਿਰ ਵਿਚ ਵਿਚਰ ਕੇ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਹਨ। ਇਸ ਮੌਕੇ ਸਾਬਕਾ ਕੌਂਸਲਰ ਹੇਮਰਾਜ ਅਗਰਵਾਲ, ਕੌਂਸਲਰ ਸ੍ਰੀਮਤੀ ਰਾਸ਼ੀ ਅਗਰਵਾਲ, ਮਹਾਰਾਜ ਸਿੰਘ ਰਾਜੀ, ਪੰਕਜ ਸ਼ਰਮਾ, ਦਿਲਰਾਜ ਸਿੰਘ ਆਦਿ ਹਾਜ਼ਰ ਸਨ।  

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM
Advertisement