ਬਹਿਬਲ ਕਲਾਂ ਗੋਲੀਬਾਰੀ ਮਾਮਲੇ 'ਚ ਐਸ.ਆਈ.ਟੀ. ਨੇ ਅਕਾਲੀਆਂ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ: ਕੈਪਟਨ
Published : Apr 29, 2019, 7:28 pm IST
Updated : Apr 29, 2019, 7:28 pm IST
SHARE ARTICLE
Amarinder Singh
Amarinder Singh

ਕਿਹਾ - ਜਾਂਚ ਅਜੇ ਵੀ ਜਾਰੀ ; ਮੀਡੀਆ 'ਤੇ ਸੂਚਨਾ ਨੂੰ ਤੋੜਨ-ਮਰੋੜਨ ਦਾ ਦੋਸ਼

ਫ਼ਿਰੋਜ਼ਪੁਰ : ਬਹਿਬਲ ਕਲਾਂ ਗੋਲੀਬਾਰੀ ਦੇ ਮਾਮਲੇ ਵਿਚ ਅਕਾਲੀ ਲੀਡਰਸ਼ਿਪ ਨੂੰ ਐਸ.ਆਈ.ਟੀ. ਵੱਲੋਂ ਕਲੀਨ ਚਿੱਟ ਦਿੱਤੇ ਜਾਣ ਦੀਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜੇ ਤੱਕ ਅਦਾਲਤ ਵਿਚ ਇਕਹਿਰਾ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਦਾ ਵਿਸ਼ਲੇਸ਼ਣ ਗ਼ਲਤ ਢੰਗ ਨਾਲ ਕਰ ਕੇ ਇਸ ਦਾ ਅਰਥ ਇਹ ਕੱਢਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਅਕਾਲੀ ਬੇਗੁਨਾਹ ਹਨ।

Behbal Kalan firingBehbal Kalan firing

ਫ਼ਿਰੋਜ਼ਪੁਰ ਤੋਂ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਗਦੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੀਡੀਆ ਚੋਣਵੀਂ ਸੂਚਨਾ ਨੂੰ ਤੋੜ-ਮਰੋੜ ਕੇ ਇਸ ਦੇ ਗ਼ਲਤ ਅਰਥ ਕੱਢ ਰਿਹਾ ਹੈ ਜਿਸ ਦਾ ਐਸ.ਆਈ.ਟੀ. ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਘੁਬਾਇਆ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਚੋਣ ਲੜ ਰਹੇ ਹਨ।

Behbal Kalan Goli KandBehbal Kalan Goli Kand

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਇਸ ਮਾਮਲੇ ਵਿਚ ਇਕ ਵਾਰੀ ਜਾਂਚ ਮੁਕੰਮਲ ਹੋ ਜਾਵੇਗੀ ਤਾਂ ਇਸ 'ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੱਡਾ ਵੀ ਵੱਡਾ ਕਿਉਂ ਨਾ ਹੋਵੇ ਅਤੇ ਉਸ ਨੂੰ ਕਾਨੂੰਨ ਅਨੁਸਾਰ ਸਜ਼ਾ ਯਕੀਨੀ ਬਣਾਈ ਜਾਵੇਗੀ। ਉਨਾਂ ਕਿਹਾ ਕਿ ਉਹ ਬਾਦਲਾਂ ਜਾਂ ਕਿਸੇ ਹੋਰ ਵਿਰੁੱਧ ਇਸ ਜਾਂ ਹੋਰ ਮਾਮਲਿਆਂ ਵਿਚ ਸਿਆਸੀ ਬਦਲਾਖੋਰੀ ਨਹੀਂ ਅਪਣਾਉਣਗੇ।

Bargari KandBargari Kand

ਮੁੱਖ ਮੰਤਰੀ ਨੇ ਕਿਹਾ ਕਿ ਅਸਲ 'ਚ ਐਸ.ਆਈ.ਟੀ. ਨੇ ਪਹਿਲਾਂ ਹੀ ਸਪੱਸ਼ਟ ਕੀਤਾ ਹੋਇਆ ਹੈ ਕਿ ਇਸ ਮਾਮਲੇ 'ਚ ਜਾਂਚ-ਪੜਤਾਲ ਅਜੇ ਚੱਲ ਰਹੀ ਹੈ ਅਤੇ ਇਹ ਪਹਿਲਾਂ ਪੇਸ਼ ਕੀਤੇ ਚਲਾਨ ਜੋ ਕਿ ਇਕ ਪੁਲਿਸ ਅਧਿਕਾਰੀ ਵਿਰੁੱਧ ਦਰਜ ਕੀਤਾ ਗਿਆ ਹੈ, ਤੋਂ ਇਲਾਵਾ ਸਪਲੀਮੈਂਟਰੀ ਚਲਾਨ ਪੇਸ਼ ਕਰੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement