ਸਰਕਾਰੀ ਬਸਾਂ ਰਾਹੀਂ 152 ਵਿਦਿਆਰਥੀ ਕੋਟਾ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪੁੱਜੇ
Published : Apr 29, 2020, 7:22 am IST
Updated : Apr 29, 2020, 7:22 am IST
SHARE ARTICLE
File Photo
File Photo

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਤਹਿਤ ਤਾਲਾਬੰਦੀ ਅਤੇ ਕਰਫ਼ਿਊ ਦੀ ਸਥਿਤੀ ਦੇ ਮੱਦੇਨਜ਼ਰ ਜਿਥੇ ਪੰਜਾਬੀਆਂ ਨੂੰ ਹਰ ਲੋੜੀਂਦੀ ਸੁਵਿਧਾ ਮੁਹੱਈਆ

ਫ਼ਾਜ਼ਿਲਕਾ, 28 ਅਪ੍ਰੈਲ (ਅਨੇਜਾ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਤਹਿਤ ਤਾਲਾਬੰਦੀ ਅਤੇ ਕਰਫ਼ਿਊ ਦੀ ਸਥਿਤੀ ਦੇ ਮੱਦੇਨਜ਼ਰ ਜਿਥੇ ਪੰਜਾਬੀਆਂ ਨੂੰ ਹਰ ਲੋੜੀਂਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਪੰਜਾਬ ਤੋਂ ਬਾਹਰ ਫਸੇ ਲੋਕਾਂ ਨੂੰ ਸਰਕਾਰੀ ਬਸਾਂ ਰਾਹੀ ਸੁਰੱਖਿਅਤ ਉਨ੍ਹਾਂ ਦੇ ਘਰਾਂ ਤਕ ਪਹੁੰਚਾਉਣ ਲਈ ਸ਼ੁਰੂ ਕੀਤੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦਸਿਆ ਕਿ ਰਾਜਸਥਾਨ ਵਿਖੇ ਸਿਖਿਆ ਨਗਰੀ ਕੋਟਾ ਵਿਖੇ ਤਾਲਾਬੰਦੀ/ਕਰਫ਼ਿਊ ਕਾਰਨ ਅਪਣੇ ਪਰਵਾਰਾਂ ਤੋਂ ਦੂਰ ਫਸੇ ਪੰਜਾਬ ਦੇ 152 ਵਿਦਿਆਰਥੀ ਪੰਜਾਬ ਵਾਪਸ ਆ ਗਏ ਹਨ। ਉਨ੍ਹਾਂ ਦÎਸਿਆ ਕਿ ਇਨ੍ਹਾਂ 'ਚ ਜ਼ਿਲ੍ਹਾ ਫ਼ਾਜ਼ਿਲਕਾ ਦੇ 13 ਵਿਦਿਆਰਥੀ ਸ਼ਾਮਲ ਹਨ, ਜਿਨ੍ਹਾਂ ਦੀ ਮੁੱਢਲੀ ਡਾਕਟਰੀ ਜਾਂਚ ਤੋਂ ਬਾਅਦ ਸੈਂਪਲਿੰਗ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਨਤੀਜੇ ਆਉਣ ਤਕ ਸਿਵਲ ਹਸਪਤਾਲ ਫ਼ਾਜ਼ਿਲਕਾ ਅਤੇ ਅਬੋਹਰ ਵਿਖੇ ਵਿਦਿਆਰਥੀਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਮੁੜ ਵਿਚਾਰ ਕੀਤਾ ਜਾਵੇਗਾ।

File photoFile photo

ਉਨ੍ਹਾਂ ਦਸਿਆ ਕਿ ਬਠਿੰਡਾ ਰਸਤੇ ਪੰਜਾਬ ਪਰਤੇ ਇਨ੍ਹਾਂ ਵਿਦਿਆਰਥੀਆਂ ਵਿਚ ਫ਼ਾਜ਼ਿਲਕਾ ਦੇ 13, ਮੋਗਾ ਦਾ 1, ਜਲੰਧਰ ਦੇ 10, ਕਪੂਰਥਲਾ ਦੇ 4, ਮਾਨਸਾ ਦੇ 5, ਸੰਗਰੂਰ ਦੇ 2, ਪਟਿਆਲਾ ਦੇ 4, ਫ਼ਤਿਹਗੜ੍ਹ ਸਾਹਿਬ ਦੇ 3, ਰੁਪਨਗਰ ਦੇ 2, ਮੋਹਾਲੀ ਦੇ 2, ਤਰਨਤਾਰਨ ਦਾ 1, ਸ੍ਰੀ ਅੰਮ੍ਰਿਤਸਰ ਸਾਹਿਬ ਦੇ 9, ਗੁਰਦਾਸਪੁਰ ਦੇ 13, ਪਠਾਨਕੋਟ ਦੇ 16, ਫ਼ਰੀਦਕੋਟ ਦੇ 2, ਫ਼ਿਰੋਜ਼ਪੁਰ ਦੇ 6,

ਬਠਿੰਡੇ ਦੇ 24, ਬਰਨਾਲੇ ਦਾ 1, ਲੁਧਿਆਣਾ ਦੇ 25, ਹੁਸ਼ਿਆਰਪੁਰ ਦੇ 2, ਸ੍ਰੀ ਮੁਕਤਸਰ ਸਾਹਿਬ ਦੇ 2, ਅਤੇ ਚੰਡੀਗੜ੍ਹ ਦੇ 4 ਵਿਦਿਆਰਥੀ ਸ਼ਾਮਲ ਹਨ। ਇਸ ਮੌਕੇ ਫ਼ਾਜ਼ਿਲਕਾ ਦੇ ਵਿਦਿਆਰਥੀ ਸ਼ਿਵ ਕੁਮਾਰ ਨੇ ਉਨ੍ਹਾਂ ਦੀ ਵਾਪਸੀ ਦਾ ਪ੍ਰਬੰਧ ਕਰਨ ਲਈ ਪੰਜਾਬ ਸਰਕਾਰ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਰਸਤੇ ਵਿਚ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿਤੀ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement