ਜ਼ਰੂਰੀ ਵਸਤਾਂ 'ਤੇ ਵੱਧ ਭਾਅ ਵਸੂਲਣ ਵਾਲਿਆਂ ਨੂੰ ਕੀਤਾ ਗਿਆ 7,94000 ਦਾ ਜੁਰਮਾਨਾ : ਆਸ਼ੂ
Published : Apr 29, 2020, 8:30 am IST
Updated : Apr 29, 2020, 8:30 am IST
SHARE ARTICLE
File Photo
File Photo

ਕੋਵਿਡ-19 ਦੌਰਾਨ ਪੈਦਾ ਹੋਏ ਹਾਲਾਤਾਂ 'ਚ ਸੂਬੇ ਦੇ ਲੋਕਾਂ ਨੂੰ ਵਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ

ਚੰਡੀਗੜ੍ਹ, 28 ਅਪ੍ਰੈਲ: ਕੋਵਿਡ-19 ਦੌਰਾਨ ਪੈਦਾ ਹੋਏ ਹਾਲਾਤਾਂ 'ਚ ਸੂਬੇ ਦੇ ਲੋਕਾਂ ਨੂੰ ਵਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 892 ਦੁਕਾਨਾਂ, ਪਟਰੌਲ ਪੰਪ, ਗੈਸ ਏਜੰਸੀਆਂ ਅਤੇ ਕੈਮਿਸਟ ਦੁਕਾਨਾਂ 'ਤੇ ਛਾਪੇ ਮਾਰੇ ਗਏ ਜਿਨ੍ਹਾਂ ਵਿਚੋਂ 280 ਵਪਾਰਕ ਸੰਸਥਾਵਾਂ ਵਧ ਕੀਮਤ ਵਸੂਲ ਰਹੀਆਂ ਸਨ ਜਿਨ੍ਹਾਂ ਵਿਰੁਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ 7,94000 ਦੇ ਜੁਰਮਾਨਾ ਕੀਤਾ ਗਿਆ ਹੈ।

File photoFile photo

ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿਤੀ। ਉਨ੍ਹਾਂ ਦਸਿਆ ਕਿ ਜ਼ਰੂਰੀ ਵਸਤਾਂ ਵਿਸ਼ੇਸ਼ ਤੌਰ 'ਤੇ ਸੈਨੇਟਾਈਜ਼ਰ ਅਤੇ ਮਾਸਕ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ 4 ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ 'ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕੀਤੀ ਗਈ ਜਿਸ ਦੌਰਾਨ 152 ਦੁਕਾਨਦਾਰਾਂ ਉਤੇ ਵੱਧ ਕੀਮਤ ਵਸੂਲਣ ਦੇ ਮਾਮਲੇ ਵਿਚ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ ਅਧੀਨ ਮਾਮਲੇ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ 128 ਦੁਕਾਨਦਾਰਾਂ ਦਾ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ  ਮਾਮਲੇ ਦਰਜ ਕਰ ਕੇ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ  ਵਿਭਾਗ ਸੂਬੇ ਵਿਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ 'ਤੇ ਹੋਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ। ਸ੍ਰੀ ਆਸ਼ੂ ਨੇ ਕਿਹਾ ਕਿ ਜੇ ਕਿਸੇ ਖਪਤਕਾਰ ਨੇ ਜ਼ਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ 'ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ  0172-2684000 'ਤੇ ਅਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement