ਪੰਜਾਬ ਵਿਚ ਦੋ ਹਫ਼ਤਿਆਂ ਤਕ ਵਧਿਆ ਕਰਫਿਊ, ਗੈਰ ਸੀਮਤ ਜ਼ੋਨਾਂ 'ਚ ਮਿਲੇਗੀ ਰਾਹਤ
Published : Apr 29, 2020, 5:43 pm IST
Updated : Apr 29, 2020, 6:05 pm IST
SHARE ARTICLE
FILE PHOTO
FILE PHOTO

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਰਫਿਊ ਵਿੱਚ ਵਾਧੇ ਦਾ ਐਲਾਨ ਕਰਦਿਆਂ ਕਿਹਾ.....

ਪੰਜਾਬ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਰਫਿਊ ਵਿੱਚ ਵਾਧੇ ਦਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿੱਚ 3 ਮਈ ਤੋਂ ਬਾਅਦ ਦੋ ਹਫਤੇ ਲਈ ਹੋਰ ਕਰਫਿਊ ਲਾਗੂ ਰਹੇਗਾ ਪਰ ਕੱਲ੍ਹ ਤੋਂ ਲੌਕਡਾਊਨ ਦੀਆਂ ਥੋੜੀਆਂ ਬੰਦਸ਼ਾਂ ਜ਼ਰੂਰ ਹਟਾਈਆਂ ਜਾ ਰਹੀਆਂ ਹਨ। ਇਹ ਥੋੜ੍ਹੀਆਂ ਛੋਟਾਂ ਵੀ ਕੋਵਿਡ-19 ਦੇ ਇਹਤਿਆਤਾਂ ਦੀ ਪਾਲਣਾ ਕਰਦੇ ਹੋਏ ਸਿਰਫ ਗੈਰ ਸੀਮਤ ਤੇ ਗੈਰ ਰੈਡ ਜ਼ੋਨਾਂ ਲਈ ਦਿੱਤੀਆਂ ਗਈਆਂ ਹਨ।

FILE PHOTOPHOTO

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕੋਵਿਡ ਦੀ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਦੀ ਰਿਪੋਰਟ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਦੇ ਆਧਾਰ 'ਤੇ ਇਹ ਜ਼ਰੂਰੀ ਹੈ ਕਿ ਲੌਕਡਾਊਨ ਦੀਆਂ ਬੰਦਸ਼ਾਂ ਹਾਲੇ ਥੋੜਾਂ ਸਮਾਂ ਹੋਰ ਜਾਰੀ ਰੱਖੀਆਂ ਜਾਣ।

FILE PHOTOPHOTO

ਪੰਜਾਬ ਵਿੱਚ ਕਰਫਿਊ ਹੁਣ 17 ਮਈ ਤੱਕ ਜਾਰੀ ਰਹੇਗਾ ਪਰ ਇਸ ਦੇ ਨਾਲ ਹੀ ਕੱਲ੍ਹ ਤੋਂ ਰੋਜ਼ਾਨਾ ਸਵੇਰੇ 7 ਤੋਂ 11 ਵਜੇ ਤੱਕ ਥੋੜ੍ਹੀਆਂ ਛੋਟਾਂ ਜ਼ਰੂਰ ਮਿਲਣਗੀਆਂ। ਸੀਮਤ ਅਤੇ ਰੈਡ ਜ਼ੋਨ ਵਾਲੇ ਖੇਤਰਾਂ ਵਿੱਚ ਪਹਿਲਾਂ ਵਾਂਗ ਹੀ ਲੌਕਡਾਊਨ ਦੀਆਂ ਬੰਦਸ਼ਾਂ ਮੁਕੰਮਲ ਤੌਰ 'ਤੇ ਸਖਤੀ ਨਾਲ ਲਾਗੂ ਰਹਿਣਗੀਆਂ

file photo photo

ਸੂਬੇ ਦੇ ਲੋਕਾਂ ਦੇ ਨਾਮ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਦੋ ਹਫਤਿਆਂ ਬਾਅਦ ਸਮੀਖਿਆ ਕੀਤੀ ਜਾਵੇਗੀ ਅਤੇ ਜੇਕਰ ਮਹਾਮਾਰੀ ਕੰਟਰੋਲ ਵਿੱਚ ਰਹੀ ਤਾਂ ਹੋਰ ਢਿੱਲਾਂ ਬਾਅਦ ਵਿੱਚ ਐਲਾਨੀਆਂ ਜਾਣਗੀਆਂ।

FILE PHOTOPHOTO

ਮੁੱਖ ਮੰਤਰੀ ਵੱਲੋਂ ਥੋੜ੍ਹੀਆਂ ਰਾਹਤਾਂ ਦੇਣ ਦੇ ਕੀਤੇ ਐਲਾਨ ਤਹਿਤ ਕੁਝ ਦੁਕਾਨਾਂ ਨੂੰ ਸਬੰਧਤ ਖੇਤਰਾਂ ਵਿੱਚ ਰੋਟੇਸ਼ਨ ਨਾਲ ਖੋਲ੍ਹਣ ਦੀ ਆਗਿਆ ਹੋਵੇਗੀ। ਇਹ ਦੁਕਾਨਾਂ ਰੋਜ਼ਾਨਾ ਸਵੇਰੇ 7 ਤੋਂ 11 ਵਜੇ ਤੱਕ 50 ਫੀਸਦੀ ਸਟਾਫ ਸਮਰੱਥਾ ਨਾਲ ਖੋਲ੍ਹੀਆਂ ਜਾ ਸਕਣਗੀਆਂ।

file photophoto

ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦੇ ਦਿੱਤੇ ਗਏ ਹਨ ਕਿ ਉਹ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਦੁਕਾਨਾਂ ਨੂੰ ਖੋਲ੍ਹਣ ਲਈ ਦੀ ਰੋਟੇਸ਼ਨਲ ਸਮਾਂ ਸਾਰਣੀ ਬਣਾ ਲੈਣ। ਇਹ ਆਦੇਸ਼ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਲਾਗੂ ਹੋਣ ਦੇ ਚਾਰ ਦਿਨ ਬਾਅਦ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੌਕਡਾਊਨ ਸਵੇਰੇ 11 ਵਜੇ ਤੋਂ ਪਹਿਲਾਂ ਵਾਂਗ ਜਾਰੀ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਤੈਅ ਸਮੇਂ ਤੱਕ ਆਪਣੇ ਘਰਾਂ ਵਿੱਚ ਪਰਤ ਜਾਇਆ ਕਰਨ। ਛੋਟ ਵਾਲੇ ਸਮੇਂ ਦੌਰਾਨ ਬਾਹਰ ਨਿਕਲਣ ਵਾਲੇ ਵਿਅਕਤੀ ਨੂੰ ਮਾਸਕ ਪਹਿਨਣਾ ਅਤੇ ਦੂਜੇ ਵਿਅਕਤੀ ਤੋਂ 2 ਮੀਟਰ ਦੀ ਦੂਰੀ ਬਣਾਈ ਰੱਖਣੀ ਹੋਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਰਾਹਤ ਲੋਕਾਂ ਦੀ ਸਹੂਲਤ ਲਈ ਦਿੱਤੀ ਗਈ ਹੈ। ਉਹ ਇਸ ਰਾਹਤ ਦੇ ਸਮੇਂ ਦੌਰਾਨ ਦੋਸਤਾਂ ਜਾਂ ਹੋਰਨਾਂ ਨੂੰ ਨਾ ਮਿਲਣ। ਉਨ੍ਹਾਂ ਕਿਹਾ ਕਿ ਜੇ ਹਫਤਿਆਂ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਤਾਂ ਅਸੀਂ ਹੋਰ ਕਦਮ ਚੁੱਕ ਸਕਦੇ ਹਨ।

ਮੁੱਖ ਮੰਤਰੀ ਵੱਲੋਂ ਐਲਾਨੀ ਸੀਮਿਤ ਢਿੱਲ ਵਿੱਚ ਭਲਕ ਤੋਂ ਮਲਟੀ ਬਰਾਂਡ ਤੇ ਸਿੰਗਲ ਬਰਾਂਡ ਮਾਲਜ਼ ਨੂੰ ਛੱਡ ਕੇ ਸਾਰੀਆਂ ਰਜਿਸਟਰਡ ਦੁਕਾਨਾਂ ਨੂੰ ਵਰਕਰਾਂ ਦੀ 50 ਫੀਸਦੀ ਗਿਣਤੀ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਨਵੀਆਂ ਹਦਾਇਤਾਂ ਮੁਤਾਬਕ ਇਸ ਸਮੇਂ ਦੌਰਾਨ ਸ਼ਹਿਰੀ ਇਲਾਕਿਆਂ ਵਿੱਚ ਸਾਰੀਆਂ ਇਕੱਲੀਆਂ ਦੁਕਾਨਾਂ, ਨੇਬਰਹੁੱਡ ਸ਼ਾਪਜ਼ ਅਤੇ ਰਿਹਾਇਸ਼ੀ ਕੰਪਲੈਕਸਾਂ ਵਿੱਚ ਦੁਕਾਨਾਂ ਨੂੰ ਖੋਲ੍ਹਣ ਦੀ ਵੀ ਆਗਿਆ ਦਿੱਤੀ ਗਈ ਹੈ।

ਇਨ੍ਹਾਂ ਹਦਾਇਤਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸੈਲੂਨ, ਹਜ਼ਾਮਤ ਕਰਨ ਵਾਲੀਆਂ ਦੁਕਾਨਾਂ ਆਦਿ ਸੇਵਾਵਾਂ ਬੰਦ ਰਹਿਣਗੀਆਂ। ਇਸੇ ਤਰ੍ਹਾਂ ਲੌਕਡਾਊਨ ਦੇ ਸਮੇਂ ਦੌਰਾਨ ਈ-ਕਾਮਰਸ ਕੰਪਨੀਆਂ ਨੂੰ ਸਿਰਫ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਹੋਵੇਗੀ।

ਉਦਯੋਗ ਨੂੰ ਖੋਲ੍ਹਣ ਲਈ ਆਪਣੀ ਸਰਕਾਰ ਦੀ ਦਿਲਚਸਪੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਜਿਹੜੇ ਉਦਯੋਗ ਕਾਮਿਆਂ ਦੇ ਰਹਿਣ-ਸਹਿਣ ਦਾ ਬੰਦੋਬਸਤ ਕਰ ਸਕਦੇ ਹੋਣ ਜਾਂ ਫਿਰ ਕਾਮੇ ਨਾਲ ਲਗਦੇ ਇਲਾਕਿਆਂ ਤੋਂ ਆਉਂਦੇ ਹਨ, ਨੂੰ ਆਪਣੇ ਯੂਨਿਟ ਚਲਾਉਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੇ ਅਰਚਥਾਰੇ ਨੂੰ ਮੁੜ ਪੈਰਾਂ-ਸਿਰ ਕੀਤਾ ਜਾ ਸਕੇ।

ਲੌਕਡਾਊਨ ਦੇ ਸਮੇਂ ਦੌਰਾਨ ਬਾਹਰਲੇ ਸੂਬਿਆਂ ਵਿੱਚ ਵੱਡੀ ਗਿਣਤੀ ਵਿੱਚ ਫਸੇ ਪੰਜਾਬੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੂੰ ਵਾਪਸ ਲਿਆਉਣਾ ਉਨ੍ਹਾਂ ਦੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਪਰ ਇਨ੍ਹਾਂ ਨੂੰ 21 ਦਿਨਾਂ ਲਈ ਏਕਾਂਤਵਾਸ ਵਿੱਚ ਰਹਿਣਾ ਪਵੇਗਾ।

ਉਨ੍ਹਾਂ ਦੱਸਿਆ ਕਿ ਸੂਬੇ ਨੇ ਸਾਰੇ ਜ਼ਿਲਿਆਂ ਵਿੱਚ ਇਨ੍ਹਾਂ ਦੇ ਏਕਾਂਤਵਾਸ ਲਈ ਬੰਦੋਬਸਤ ਕੀਤੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਐਨ.ਆਰ.ਆਈਜ਼ ਦੀ ਘਰ ਵਾਪਸੀ ਦੌਰਾਨ ਪੰਜਾਬ ਵਿੱਚ ਸਮੱਸਿਆ ਗੰਭੀਰ ਹੋਈ ਸੀ ਅਤੇ ਇਸ ਤੋਂ ਬਾਅਦ ਨਿਜ਼ਾਮੂਦੀਨ ਦੇ ਸਮਾਗਮ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਸੂਬੇ ਵਿੱਚ ਵਾਪਸੀ ਹੋਣ 'ਤੇ ਇਹ ਸਮੱਸਿਆ ਹੋਰ ਵਧ ਗਈ ਸੀ।

ਉਨ੍ਹਆਂ ਕਿਹਾ ਕਿ ਸੂਬਾ ਇਹ ਸਹਿਣ ਨਹੀਂ ਕਰ ਸਕਦਾ ਕਿ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨਾਲ ਹਾਲਾਤ ਇਕ ਵਾਰ ਫੇਰ ਬੇਕਾਬੂ ਹੋ ਜਾਣ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਤੋਂ ਆਪਣੇ ਘਰ ਆਉਣ ਵਾਲਿਆਂ ਨੂੰ ਏਕਾਂਤਵਾਸ ਵਿੱਚ ਰੱਖਣਾ ਲੋਕਾਂ ਦੀ ਸੁਰੱਖਿਆ ਲਈ ਜ਼ਰੂਰੀ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਐਲਾਨੀ ਗਈ ਰਾਹਤ ਨਾਲ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋਵੇਗਾ ਜੋ ਪਿਛਲੇ 38 ਦਿਨਾਂ ਤੋਂ ਕਰਫਿਊ ਦੀਆਂ ਵੱਖ-ਵੱਖ ਬੰਦਸ਼ਾਂ 'ਚ ਰਹਿ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਲਈ ਇਸ ਨੂੰ ਔਖਾ ਸਮਾਂ ਦੱਸਿਆ ਜਿਨ੍ਹਾਂ ਨੇ ਆਪਣੇ ਲਈ, ਪਰਿਵਾਰਾਂ ਅਤੇ ਸੂਬੇ ਲਈ ਵੱਡੀ ਕੁਰਬਾਨੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਮਾਰੀ ਨੂੰ ਕਾਬੂ ਕਰਨਾ ਲਾਜ਼ਮੀ ਹੈ ਜਿਸ ਨਾਲ ਸੂਬੇ ਵਿੱਚ ਹੁਣ ਤੱਕ 330 ਵਿਅਕਤੀ ਪ੍ਰਭਾਵਿਤ ਹੋਏ ਹਨ।

ਕੋਰੋਨਾਵਾਇਰਸ ਨੂੰ ਲੰਮੀ ਲੜਾਈ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਵੱਖ-ਵੱਖ ਮਾਹਿਰਾਂ ਦੀ ਇਸ ਬਾਰੇ ਵੱਖੋ-ਵੱਖ ਰਾਏ ਹੈ ਪਰ ਅਜਿਹੇ ਸੰਕੇਤ ਮਿਲਦੇ ਹਨ ਕਿ ਕੋਰੋਨਾਵਾਇਰਸ ਦਾ ਸੰਕਟ ਜੁਲਾਈ/ਅਗਸਤ ਤੱਕ ਜਾਂ ਇੱਥੋਂ ਤੱਕ ਸਤੰਬਰ ਤੱਕ ਜਾਰੀ ਰਹੇਗਾ।

ਕੋਰੋਨਾਵਾਇਰਸ ਦੀ ਮਾਰ ਤੋਂ ਕਿਸੇ ਵੀ ਮੁਲਕ ਦੇ ਨਾ ਬਚਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਰੋਗ ਨਾਲ ਵਿਸ਼ਵ ਭਰ ਵਿੱਚ ਵੱਡੀ ਪੱਧਰ 'ਤੇ ਜਾਨਾਂ ਗਈਆਂ ਹਨ ਅਤੇ ਇਕੱਲੇ ਅਮਰੀਕਾ ਵਿੱਚ ਲਗਪਗ 50000 ਮੌਤਾਂ ਹੋਈਆਂ ਹਨ ਅਤੇ ਹੁਣ ਤੱਕ 10 ਲੱਖ ਕੇਸ ਸਾਹਮਣੇ ਆਏ ਹਨ। ਉਨ੍ਹਾਂ ਨੇ ਇੰਗਲੈਂਡ, ਜਰਮਨੀ ਅਤੇ ਕੈਨੇਡਾ ਦੀਆਂ ਮਿਸਾਲਾਂ ਦਿੰਦਿਆਂ ਲਗਾਤਾਰ ਚੌਕਸ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement