ਮ੍ਰਿਤਕ ਡਰਾਈਵਰ ਮਨਜੀਤ ਸਿੰਘ ਦੇ ਪਰਵਾਰ ਨੂੰ 10 ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
Published : Apr 29, 2020, 12:32 pm IST
Updated : Apr 29, 2020, 12:32 pm IST
SHARE ARTICLE
ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕ ਡਰਾਈਵਰ ਮਨਜੀਤ ਸਿੰਘ ਦੇ ਪਰਵਾਰ ਨੂੰ 10 ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ : ਕੇ.ਕੇ. ਸ਼ਰਮਾ
ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕ ਡਰਾਈਵਰ ਮਨਜੀਤ ਸਿੰਘ ਦੇ ਪਰਵਾਰ ਨੂੰ 10 ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ : ਕੇ.ਕੇ. ਸ਼ਰਮਾ

ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕ ਡਰਾਈਵਰ ਮਨਜੀਤ ਸਿੰਘ ਦੇ ਪਰਵਾਰ ਨੂੰ 10 ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ : ਕੇ.ਕੇ. ਸ਼ਰਮਾ

ਪਟਿਆਲਾ, 28 ਅਪ੍ਰੈਲ (ਤੇਜਿੰਦਰ ਫ਼ਤਿਹਪੁਰ) : ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਨਾਂਦੇੜ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਲੈਣ ਲਈ ਪਟਿਆਲਾ ਤੋਂ 32 ਬਸਾਂ ਦਾ ਕਾਫ਼ਲਾ ਰਵਾਨਾ ਹੋਇਆ ਸੀ। ਇਸ ਵਿਚੋਂ ਇਕ ਡਰਾਈਵਰ ਮਨਜੀਤ ਸਿੰਘ ਦੀ ਰਸਤੇ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਜਿਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘਾ ਦੁੱਖ ਜ਼ਾਹਰ ਕਰਦਿਆ ਉਸ ਦੇ ਪਰਵਾਰ ਨੂੰ 10 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ।


ਪੀ.ਆਰ.ਟੀ.ਸੀ. ਦੇ ਚੇਅਰਮੈਨ ਨੇ ਕਿਹਾ ਕਿ ਡਰਾਈਵਰ ਮਨਜੀਤ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਜਿਥੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਹੀ ਪੀ.ਆਰ.ਟੀ.ਸੀ. ਨੂੰ ਵੀ ਇਕ ਮਿਹਨਤੀ ਮੁਲਾਜ਼ਮ ਦੀ ਬੇਵਕਤ ਮੌਤ ਦਾ ਦੁੱਖ ਹੈ। ਉਨ੍ਹਾਂ ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਚੇਅਰਮੈਨ ਕੇ.ਕੇ. ਸ਼ਰਮਾ ਨੇ ਕਿਹਾ ਕਿ ਕਰਫਿਊ ਦੌਰਾਨ ਵੱਖ-ਵੱਖ ਸੂਬਿਆਂ 'ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਜਿਥੇ ਵੀ ਪੀ.ਆਰ.ਟੀ.ਸੀ. ਦੀਆਂ ਬੱਸਾਂ ਜਾ ਰਹੀਆਂ ਹਨ ਉਥੇ ਨਾਲ ਜਾ ਰਹੇ ਸਟਾਫ਼ ਦੇ ਰਹਿਣ, ਖਾਣ, ਦਵਾਈਆਂ ਅਤੇ ਮੈਡੀਕਲ ਚੈਕਅੱਪ ਕਰਵਾਉਣ ਲਈ ਸਰਕਾਰ ਵੱਲੋਂ ਖਾਸ ਪ੍ਰਬੰਧ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement