ਖੇਤੀਬਾੜੀ ਵਿਭਾਗ ਨੇ ਕੋਰੋਨਾ ਦੀ ਰੋਕਥਾਮ ਲਈ ਦਿਤਾ 12 ਹਾਜ਼ਰ ਲੀਟਰ ਸੈਨੇਟਾਈਜ਼ਰ
Published : Apr 29, 2020, 9:20 am IST
Updated : Apr 29, 2020, 9:21 am IST
SHARE ARTICLE
File Photo
File Photo

ਕਿਸਾਨਾਂ ਦੇ ਖੇਤੀਬਾੜੀ ਸੰਦ ਕੀਤੇ ਜਾਣਗੇ ਸੈਨੇਟਾਈਜ਼

ਚੰਡੀਗੜ੍ਹ, 28 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਕੋਰੋਨਾ ਵਾਇਰਸ ਦਾ ਕਹਿਰ ਦੁਨੀਆਂ ਦੇ ਨਾਲ-ਨਾਲ ਪੰਜਾਬ ਵਿਚ ਵੀ ਵਧ ਰਿਹਾ ਹੈ ਅਤੇ ਜਿਸ ਦਾ ਅਸਰ ਪੰਜਾਬ ਦੀ ਖੇਤੀਬਾੜੀ 'ਤੇ ਵੀ ਪੈ ਰਿਹਾ ਹੈ। ਇਸ ਲਈ ਖੇਤੀ ਮਸ਼ੀਨਰੀ ਨੂੰ ਸੈਨੇਟਾਈਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ ਤਾਕਿ ਖੇਤੀ ਕਾਮਿਆਂ ਅਤੇ ਕਿਸਾਨਾਂ ਦੀ ਸਹਿਤ ਤੰਦਰੁਸਤ ਰਹੇ। ਖੇਤੀਬਾੜੀ ਨਾਲ ਸਬੰਧਤ ਮਸ਼ਿਨਰੀ ਜਿਵੇਂ ਕੰਬਾਇਨਾਂ, ਸਟਰਾਅ-ਰੀਪਰ ਆਦਿ ਬਾਹਰੇ ਸੂਬਿਆਂ ਤੋਂ ਆ ਰਹੇ ਹਨ। ਅਜਿਹੀ ਸਥਿਤੀ ਵਿਚ ਕਰੋਨਾ ਵਾਇਰਸ ਦੇ ਕੀਟਾਣੂ ਇਨ੍ਹਾਂ ਸੰਦਾਂ ਰਾਹੀਂ ਪੰਜਾਬ ਵਿਚ ਫੈਲ ਸਕਦੇ ਹਨ।

ਇਸ ਮਹਾਮਾਰੀ ਤੋਂ ਬਚਣ ਲਈ ਕਿਸਾਨਾਂ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਿਹਤ ਸੰਭਾਲਣ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਵਿਭਾਗ ਵਲੋਂ ਪ੍ਰੇਰਤ ਕੀਤਾ ਜਾ ਰਿਹਾ ਹੈ ਅਤੇ ਖੇਤੀ ਮਸ਼ੀਨਰੀ ਨੂੰ ਖਾਸ ਤੌਰ 'ਤੇ ਕੰਬਾਈਨਾਂ/ਰੀਪਰ ਆਦਿ ਨੂੰ ਸੈਨੇਟਾਈਜ਼ ਕਰਨ ਲਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਪਿਛਲੇ ਦਿਨੀ ਡਾਇਰੈਕਟਰ ਖੇਤੀਬਾੜੀ ਪੰਜਾਬ ਨੂੰ ਇਸ ਪ੍ਰੋਗਰਾਮ ਲਈ ਪੈਸਟੀਸਾਈਡ ਦੀ ਨਾਮਵਰ ਕੰਪਨੀ ਮੈਸ. ਘਰੜਾ ਕੈਮਿਕਲਜ਼ ਲਿਮ., ਮੁੰਬਈ ਵਲੋਂ 12000 ਲਿਟਰ ਸੋਡੀਅਮ ਹਾਈਪੋਕਲੋਰਾਈਟ ਦਾ ਯੋਗਦਾਨ ਪਾਇਆ ਹੈ।

File photoFile photo

ਇਸ ਮੌਕੇ ਡਾ. ਸੁਤੰਤਰ ਕੁਮਾਰ ਐਰੀ, ਡਾਇਰੈਕਟਰ ਖੇਤੀਬਾੜੀ, ਪੰਜਾਬ ਜੀ ਨੇ ਕਿਸਾਨਾਂ ਨੂੰ ਇਸ ਸੈਨੇਟਾਈਜੇਸ਼ਨ ਮੁਹਿੰਮ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਇਸ ਮੌਕੇ ਡਾ. ਸੁਖਦੇਵ ਸਿੰਘ ਸਿੱਧੂ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ.), ਡਾ. ਗੁਰਮੀਤ ਸਿੰਘ, ਡਿਪਟੀ ਡਾਇਰੈਕਟਰ (ਐਲ.ਸੀ.ਪੀ.ਪੀ.), ਡਾ. ਹਰਿੰਦਰ ਸਿੰਘ, ਖੇਤੀਬਾੜੀ ਸੂਚਨਾ ਅਫ਼ਸਰ, ਡਾ. ਬਖਸ਼ੀਸ਼ ਸਿੰਘ, ਡਾ. ਸਰਬਜੀਤ ਸਿੰਘ ਅਤੇ ਸ਼੍ਰੀ. ਸੁਰਜੀਤ ਸਿੰਘ ਮੈਦਾਨ, ਜੋਨਲ ਮੈਨੇਜਰ, ਸ੍ਰੀ. ਏ.ਕੇ. ਸ੍ਰੀਵਾਸਤਵ ਮੈਸ. ਘਰੜਾ ਕੈਮਿਕਲ ਲਿਮ. ਮੁੰਬਈ ਵਲੋਂ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement