'ਗੁਰੂ ਨਗਰੀ' ਨੂੰ 'ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਮਾਰਗ' ਤੋਂ ਬਾਹਰ ਰਖਣਾ ਮੰਦਭਾਗਾ : ਛੀਨਾ
Published : Apr 29, 2020, 7:51 am IST
Updated : Apr 29, 2020, 7:51 am IST
SHARE ARTICLE
File Photo
File Photo

ਪ੍ਰਧਾਨ ਮੰਤਰੀ ਤੇ ਗਡਕਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ 28 ਅਪ੍ਰੈਲ ( ਸੁਖਵਿੰਦਰਜੀਤ ਸਿੰਘ ਬਹੋੜੂ) : ਸੀਨੀਅਰ ਭਾਜਪਾ ਨੇਤਾ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ 'ਅੰਮ੍ਰਿਤਸਰ ਦੇ ਪਵਿੱਤਰ' ਸ਼ਹਿਰ ਨੂੰ 60,000 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 'ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਮਾਰਗ' ਤੋਂ ਬਾਹਰ ਕੀਤੇ ਜਾਣ 'ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਇਸ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ. ਐਚ. ਏ. ਆਈ) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨਾਲ ਹਾਲ ਹੀ 'ਚ ਹੋਈ ਮੁਲਾਕਾਤ 'ਤੇ ਸ਼ੰਕਾ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇਥੋਂ ਜਾਰੀ ਅਪਣੇ ਪ੍ਰੈਸ ਬਿਆਨ 'ਚ ਸ: ਛੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗਾਂ ਦੇ ਮੰਤਰੀ ਨਿਤਿਨ ਗਡਕਰੀ ਅਤੇ ਐਨ. ਐਚ. ਏ. ਆਈ ਦੇ ਚੇਅਰਮੈਨ ਨੂੰ ਚਿੱਠੀ ਲਿਖਦਿਆ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਸੂਬਾ ਸਰਕਾਰ ਉਕਤ ਅਹਿਮ ਸੜਕ ਯੋਜਨਾ ਤੋਂ ਅੰਮ੍ਰਿਤਸਰ ਨੂੰ ਬਾਹਰ ਰੱਖ ਰਹੀ ਹੈ।  ਪੰਜਾਬ ਦੀ ਕੈਪਟਨ ਸਰਕਾਰ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਮਹੱਤਤਾ ਨੂੰ ਕੇਂਦਰੀ ਸੰਸਥਾ ਦੇ ਮੁੱਖੀ ਪਾਸ ਪ੍ਰਮੁੱਖ ਰੂਪ 'ਚ ਪੇਸ਼ ਕਰਨ 'ਚ ਅਸਫ਼ਲ ਰਹੀ ਹੈ।

File photoFile photo

ਸ. ਛੀਨਾ ਨੇ ਅਪਣੀ ਇੱਛਾ ਜਾਹਿਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸਿੱਖਾਂ ਅਤੇ ਵਿਸ਼ਵ ਪੱਧਰੀ ਸ਼ਰਧਾਲੂਆਂ ਦਾ ਮੱਕਾ ਗੁਰੂ ਨਗਰੀ ਅੰਮ੍ਰਿਤਸਰ ਨੂੰ ਸੜਕ ਦੇ ਇਸ ਪ੍ਰੋਜੈਕਟ 'ਚ ਸ਼ਾਮਿਲ ਕਰਨ 'ਚ ਦਖ਼ਲ ਦੇਣ।  ਅੰਮ੍ਰਿਤਸਰ ਖ਼ੇਤਰ ਦੇਸ਼ ਦੀ ਆਰਥਿਕਤਾ ਅਤੇ ਵਪਾਰ ਲਈ ਬਹੁਤ ਮਹੱਤਵਪੂਰਨ ਹੈ, ਇਸ ਤੋਂ ਇਲਾਵਾ ਸਰਬੋਤਮ ਤੀਰਥ ਯਾਤਰੀਆਂ ਦਾ ਕੇਂਦਰ ਵੀ ਹੈ। “ਉਨ੍ਹਾਂ ਕਿਹਾ ਕਿ ਸ਼ਹਿਰ ਅਸਲ ਯੋਜਨਾ ਦਾ ਹਿੱਸਾ ਸੀ ਪਰ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ. ਐਚ. ਏ. ਆਈ.) ਦੇ ਚੇਅਰਮੈਨ ਡਾ. ਸੰਧੂ ਦੀ ਮੁੱਖ ਮੰਤਰੀ ਨਾਲ ਹੋਈ ਮੁਲਾਕਾਤਾਂ ਤੋਂ ਬਾਅਦ ਇਸ 'ਚ ਬਦਲਾਅ ਕੀਤਾ ਗਿਆ ਹੈ।

ਇਸ ਮੁੱਦੇ ਨੂੰ ਲੈ ਕੇ ਇਸ ਖ
ੇਤਰ 'ਚ ਵੱਡੇ ਪੱਧਰ 'ਤੇ ਨਾਰਾਜ਼ਗੀ ਹੈ ਅਤੇ ਸਮੂਹ ਪੰਜਾਬ ਅੰਮ੍ਰਿਤਸਰ ਸਰਹੱਦੀ ਖੇਤਰ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਪ੍ਰਤੀ ਚਿੰਤਤ ਹੈ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਪ੍ਰੋਜੈਕਟ ਸਬੰਧੀ ਦਖਲ ਦੇਣ ਅਤੇ ਯਕੀਨੀ ਬਣਾਉਣ ਕਿ 'ਪਵਿੱਤਰ ਸ਼ਹਿਰ' ਅੰਮ੍ਰਿਤਸਰ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਹਿੱਸਾ ਬਣੇ। ਇਸ ਖੇਤਰ 'ਚ ਸ਼ਰਧਾਲੂਆਂ ਦੀ ਆਵਾਜਾਈ ਅਤੇ ਆਰਥਿਕ ਗਤੀਵਿਧੀਆਂ ਦੀ ਲੋੜ ਹੈ, ਖਾਸ ਕਰਕੇ ਧਾਰਮਿਕ ਸੈਰ-ਸਪਾਟਾ ਨੂੰ ਹੋਰ ਅਗਾਂਹ ਵਧਾਉਣ ਦੀ ਜ਼ਰੂਰਤ ਹੈ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement