ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰ ਕੋਰੋਨਾ ਵਿਰੁਧ ਯੋਧਿਆਂ ਵਜੋਂ ਉਭਰੇ : ਬਾਜਵਾ
Published : Apr 29, 2020, 8:13 am IST
Updated : Apr 29, 2020, 8:13 am IST
SHARE ARTICLE
File Photo
File Photo

ਪਿੰਡਾਂ ਦੇ ਮਹਿਲਾ ਸਵੈ-ਸਹਾਇਤਾ ਗਰੁੱਪਾਂ (ਐਸ.ਐਚ.ਜੀਜ਼) ਦੇ ਮੈਂਬਰ ਕੋਰੋਨਾ ਵਾਇਰਸ ਵਿਰੁਧ ਜੰਗ ਵਿਚ ਯੋਧਿਆਂ ਵਜੋਂ ਉੱਭਰ ਕੇ ਸਾਹਮਣੇ ਆਏ ਹਨ।

ਚੰਡੀਗੜ੍ਹ, 28 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪਿੰਡਾਂ ਦੇ ਮਹਿਲਾ ਸਵੈ-ਸਹਾਇਤਾ ਗਰੁੱਪਾਂ (ਐਸ.ਐਚ.ਜੀਜ਼) ਦੇ ਮੈਂਬਰ ਕੋਰੋਨਾ ਵਾਇਰਸ ਵਿਰੁਧ ਜੰਗ ਵਿਚ ਯੋਧਿਆਂ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਸਵੈ-ਸਹਾਇਤਾ ਗਰੁੱਪ ਪੰਜਾਬ ਦੇ ਪੇਂਡੂ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸਿਵਲ ਪ੍ਰਸ਼ਾਸਨ, ਪੁਲਿਸ ਅਤੇ ਪੰਚਾਇਤਾਂ ਲਈ ਵੱਡੀ ਮਾਤਰਾ ਵਿਚ ਮਾਸਕ, ਐਪਰਨ ਅਤੇ ਦਸਤਾਨੇ ਤਿਆਰ ਕਰ ਕੇ ਦੇ ਰਹੇ ਹਨ।

ਅੱਜ ਇਥੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ (ਐਨ.ਆਰ.ਐਲ.ਐਮ) ਅਧੀਨ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਵਲੋਂ ਤਿਆਰ ਕੀਤੇ ਤਕਰੀਬਨ 4 ਲੱਖ ਫੇਸ ਮਾਸਕਾਂ ਦੀ ਪ੍ਰਸ਼ਾਸਨ ਨੂੰ ਹੁਣ ਤਕ ਸੌਂਪੇ ਜਾ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਸੂਬੇ ਦੇ 22 ਜ਼ਿਲ੍ਹਿਆਂ 'ਚੋਂ ਸਵੈ ਸਹਾਇਤਾ ਗਰੁੱਪਾਂ ਦੇ 3711 ਮੈਂਬਰ ਮਾਸਕ, ਐਪਰਨ ਅਤੇ ਦਸਤਾਨੇ ਤਿਆਰ ਕਰਨ ਦੇ ਕਾਰਜ ਵਿਚ ਲੱਗੇ ਹੋਏ ਹਨ।

File photoFile photo

ਇਨ੍ਹਾਂ ਸਵੈ ਸਹਾਇਤਾ ਗਰੁਪਤਾਂ ਨੂੰ 50,000 ਹਜ਼ਾਰ ਮਾਸਕ ਬਣਾਉਣ ਲਈ ਨਵਾਂ ਆਰਡਰ ਮਿਲਿਆ ਹੈ।  ਮਾਸਕ ਤਿਆਰ ਕਰਨ ਲਈ ਸਾਰੇ ਨਵੇਂ ਆਰਡਰ ਬਿਨਾਂ ਕਿਸੇ ਦੇਰੀ ਦੇ ਤਿਆਰ ਕੀਤੇ ਜਾ ਰਹੇ ਹਨ। ਸ੍ਰੀ ਬਾਜਵਾ ਨੇ ਕਿਹਾ ਕਿ ਇਸ ਤੋਂ ਇਲਾਵਾ ਪੇਂਡੂ ਵਿਕਾਸ ਵਿਭਾਗ ਦੇ ਡਾਕਟਰ ਅਤੇ ਫਾਰਮਾਸਿਸਟ ਕਰੋਨਾ ਵਾਇਰਸ ਤੋਂ ਲੋਕਾਂ ਦੀ ਜਾਨ ਬਚਾਉਣ ਲਈ ਮੂਹਰਲੀ ਕਤਾਰ ਵਿਚ ਖੜ੍ਹ ਕੇ ਡਿਊਟੀਆਂ ਨਿਭਾ ਰਹੇ ਹਨ। ਉਹ ਆਈਸੋਲੇਸ਼ਨ (ਇਕਾਂਤਵਾਸ) ਕੇਂਦਰਾਂ, ਫਲੂ ਕਾਰਨਰਾਂ, ਰੈਪਿਡ ਰਿਸਪਾਂਸ ਟੀਮਾਂ ਅਤੇ ਮੈਡੀਕਲ ਹੈਲਪਲਾਈਨ-104 ਵਿਖੇ ਅਪਣੀਆਂ ਡਿਊਟੀਆਂ ਨਿਭਾ ਰਹੇ ਹਨ। ਇਸ ਤੋਂ ਇਲਾਵਾ ਉਹ ਐਮਰਜੈਂਸੀ ਡਿਊਟੀਆਂ ਵੀ ਦੇ ਰਹੇ ਹਨ।

ਪੇਂਡੂ ਵਿਕਾਸ ਮੰਤਰੀ ਨੇ ਸੰਕਟ ਦੀ ਇਸ ਘੜੀ ਵਿਚ ਅਪਣੀਆਂ ਸੇਵਾਵਾਂ ਦੇ ਕੇ ਸਰਕਾਰ ਦੀ ਸਹਾਇਤਾ ਕਰਨ ਲਈ ਸਵੈ-ਸਹਾਇਤਾ ਸਮੂਹਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।  ਉਨ੍ਹਾਂ ਮਨੁੱਖਤਾ ਦੀ ਸੇਵਾ ਵਿਚ ਜੁਟੇ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀ ਵੀ ਸ਼ਲਾਘਾ ਵਲੋਂ ਕੀਤੀ ਜਾ ਰਹੀ ਸੇਵਾ ਦੀ ਵੀ ਭਰਪੂਰ ਸ਼ਲਾਘਾ ਕੀਤੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement