ਮੁੱਖ ਮੰਤਰੀ ਵੱਲੋਂ ACP ਕੋਹਲੀ ਦੇ ਪੁੱਤਰ ਨੂੰ ਸਬ-ਇੰਸਪੈਟਰ ਨਿਯੁਕਤ ਕਰਨ ਦੀ ਪ੍ਰਵਾਨਗੀ
Published : Apr 29, 2020, 9:23 pm IST
Updated : Apr 29, 2020, 9:23 pm IST
SHARE ARTICLE
Photo
Photo

ਡੀਜੀਪੀ ਦਿਨਕਰ ਗੁਪਤਾ ਨੇ ਪੁਲਿਸ ਅਫਸਰਾਂ ਨੂੰ ਸੁਰੱਖਿਅਤ ਕਰਫਿਊ ਛੋਟਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਾਲ ਹੀ ਮਾਨਵੀ ਰਹਿ ਕੇ ਕੰਮ ਕਰਨ ਲਈ ਕਿਹਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਕਾਰਨ ਆਪਣੀ ਜਾਨ ਗਵਾਉਣ ਵਾਲੇ ਏ.ਸੀ.ਪੀ. ਅਨਿਲ ਕੋਹਲੀ ਦੇ ਛੋਟੇ ਲੜਕੇ ਨੂੰ ਉਸ ਦੀ ਗਰੈਜੂਏਸ਼ਨ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ।

117 ਡੀ.ਐਸ.ਪੀਜ਼, 382 ਐਸ.ਐਚ.ਓਜ਼, ਏ.ਡੀ.ਜੀ.ਪੀਜ਼, ਆਈ.ਜੀਜ਼, ਐਸ.ਐਸ.ਪੀਜ਼ ਤੇ ਐਸ.ਪੀਜ਼ ਸਣੇ ਫੀਲਡ ਵਿੱਚ ਮੋਹਰੀ ਕਤਾਰ 'ਚ ਡਟੇ ਅਫਸਰਾਂ ਤੇ ਕਰਮਚਾਰੀਆਂ ਨਾਲ ਬੁੱਧਵਾਰ ਨੂੰ ਪਹਿਲੀ ਵੀਡਿਓ ਕਾਨਫਰੰਸ ਵਿੱਚ ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਏ.ਸੀ.ਪੀ. ਦੇ ਲੜਕੇ ਪਾਰਸ ਨੂੰ ਸ਼ਰਤ 'ਤੇ ਨਿਯੁਕਤੀ ਪੱਤਰ ਦੇ ਦਿੱਤਾ ਹੈ ਜਿਸ ਉਤੇ ਉਸ ਨੇ ਵੀ ਸਹੀ ਪਾ ਦਿੱਤੀ ਹੈ ਜਿਸ ਅਨੁਸਾਰ ਉਸ ਨੂੰ ਗਰੈਜੂਏਸ਼ਨ ਮੁਕੰਮਲ ਹੋਣ 'ਤੇ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਨਿਯੁਕਤ ਕਰ ਦਿੱਤਾ ਜਾਵੇਗਾ।

PhotoPhoto

ਡੀ.ਜੀ.ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਕੋਵਿਡ ਖਿਲਾਫ ਜੰਗ ਵਿੱਚ ਡਟੇ ਪੁਲਿਸ ਕਰਮੀਆਂ ਦੀ ਸਿਹਤ ਤੇ ਭਲਾਈ ਲਈ ਅਤਿਅੰਤ ਸਹਾਇਤਾ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਆਪਣੇ ਕਰਮੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇਸ਼ ਭਰ ਦੇ ਮੁੱਖ ਮੰਤਰੀਆਂ ਵਿੱਚੋਂ ਪਹਿਲੇ ਹਨ ਜਿਨ੍ਹਾਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਲਈ 50 ਲੱਖ ਰੁਪਏ ਦਾ ਸਿਹਤ ਬੀਮਾ ਐਲਾਨਿਆ ਹੈ।

DgpPhoto

ਡੀ.ਜੀ.ਪੀ. ਨੇ ਦੱਸਿਆ ਕਿ ਉਹਨਾਂ ਨੇ ਸੂਬਾ ਸਰਕਾਰ ਨੂੰ ਇਹ ਪ੍ਰਸਤਾਵ ਦਿੱਤਾ ਹੈ ਕਿ ਜਿਹੜਾ ਪੁਲਿਸ ਕਰਮੀ ਕੋਵਿਡ-19 ਨਾਲ ਜਾਨ ਗਵਾਉਂਦਾ ਹੈ, ਉਸ ਦੇ ਪਰਿਵਾਰ ਨੂੰ ਉਸ ਦੀ ਸੇਵਾ ਮੁਕਤੀ ਵਾਲੇ ਦਿਨ ਤੱਕ ਪੈਨਸ਼ਨ ਵਜੋਂ ਪੂਰੀ ਤਨਖਾਹ ਦਿੱਤੀ ਜਾਵੇ। ਸ੍ਰੀ ਗੁਪਤਾ ਨੇ ਸਪੱਸ਼ਟ ਕੀਤਾ ਕਿ ਫਰੰਟਲਾਈਨ ਵਾਲੇ ਪੁਲਿਸ ਕਰਮੀਆਂ ਲਈ ਰੱਖਿਅਕ ਉਪਕਰਨਾਂ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਹੈ। ਪੰਜਾਬ ਪੁਲਿਸ ਕੋਲ ਕੋਵਿਡ ਖਿਲਾਫ ਲੜ ਰਹੇ ਕਰਮੀਆਂ ਲਈ ਪਹਿਲਾਂ ਤੋਂ ਹੀ ਲੋੜੀਂਦੀਆਂ ਪੀ.ਪੀ.ਈਜ਼ ਕਿੱਟਾਂ ਅਤੇ ਅੱਖਾਂ ਨੂੰ ਬਚਾਉਣ ਲਈ ਸ਼ੀਸ਼ੇ ਦੇ ਕਵਰ ਮੌਜੂਦ ਹਨ।

PhotoPhoto

ਉਹਨਾਂ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ਨੂੰ 150 ਤੋਂ ਵੱਧ ਔਕਸੀਮੀਟਰ ਭੇਜੇ ਗਏ ਹਨ ਜਿਸ ਨਾਲ ਪੁਲਿਸ ਕਰਮੀਆਂ ਨੂੰ ਕੋਵਿਡ-19 ਕਾਰਨ ਸਾਹ ਦੀ ਸਮੱਸਿਆ ਦੀ ਛੇਤੀ ਚਿਤਾਵਨੀ ਮਿਲ ਸਕੇਗੀ। ਉਹਨਾਂ ਕਿਹਾ ਕਿ ਪੁਲਿਸ ਕਰਮੀਆਂ ਲਈ ਵੱਖਰੀ ਵਿਸ਼ੇਸ਼ ਏਕਾਂਤਵਾਸ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ।
ਡੀ.ਜੀ.ਪੀ. ਨੇ ਅੱਗੇ ਖੁਲਾਸਾ ਕੀਤਾ ਕਿ ਪੁਲਿਸ ਕਮਿਸ਼ਨਰਜ਼ ਤੇ ਐਸ.ਐਸ.ਪੀਜ਼ ਨੂੰ ਕਿਹਾ ਗਿਆ ਹੈ ਕਿ ਉਹ ਵਧੀਕ ਐਸ.ਐਚ.ਓਜ਼ ਦੀ ਸ਼ਨਾਖਤ ਕਰ ਲੈਣ ਤਾਂ ਜੋ ਇਸ ਲੰਬੀ ਚੱਲਣ ਵਾਲੀ ਲੜਾਈ ਲਈ ਲੋੜ ਵਾਸਤੇ ਮੌਜੂਦਾ ਐਸ.ਐਚ.ਓਜ਼ ਨੂੰ ਅਰਾਮ ਦਿੱਤਾ ਜਾ ਸਕੇ।

ਸੋਸ਼ਲ ਮੀਡੀਆ ਮੁਹਿੰਮ 'ਮੈਂ ਵੀ ਹਰਜੀਤ ਸਿੰਘ' ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ  ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਲਈ ਵੱਡੇ ਪੱਧਰ 'ਤੇ ਸਦਭਾਵਨਾ ਪੈਦਾ ਕਰਨ ਤੋਂ ਇਲਾਵਾ ਇਸਨੇ ਇੱਕ ਸਖ਼ਤ ਸੰਦੇਸ਼ ਦਿੱਤਾ ਹੈ ਕਿ ਇਕ ਪੁਲਿਸ ਕਰਮਚਾਰੀ 'ਤੇ ਹਮਲਾ ਸਮੁੱਚੀ ਫੋਰਸ 'ਤੇ ਹਮਲਾ ਮੰਨਿਆ ਜਾਵੇਗਾ ਜੋ ਕਾਨੂੰਨ ਅਤੇ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਇਕਜੁਟ ਹੈ। ਉਹਨਾਂ ਦੇਸ਼ ਭਰ ਤੋਂ ਇਸ ਮੁਹਿੰਮ ਦੇ ਸਮਰਥਨ ਦੀ ਸ਼ਲਾਘਾ ਕੀਤੀ ਅਤੇ ਕਈ ਰਾਜਾਂ ਦੀ ਪੁਲਿਸ ਫੋਰਸ ਨੇ ਪੰਜਾਬ ਪੁਲਿਸ ਨਾਲ ਇਕਜੁੱਟਤਾ ਜ਼ਾਹਰ ਕੀਤੀ।

PhotoPhoto

ਕਰਫਿਊ ਵਿੱਚ ਢਿੱਲਾਂ ਦਿੱਤੇ ਜਾਣ ਸਬੰਧੀ ਮੁੱਖ ਮੰਤਰੀ ਦੇ ਐਲਾਨ ਦਾ ਜ਼ਿਕਰ ਕਰਦਿਆਂ ਡੀ.ਜੀ.ਪੀ. ਨੇ ਫੋਰਸ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਅਤੇ ਮਾਸਕ ਦੀ ਵਰਤੋਂ ਅਤੇ ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖਣ ਸਮੇਤ ਕੋਵਿਡ ਸੇਫਟੀ ਪ੍ਰੋਟੋਕਲ ਦੀ ਉਲੰਘਣਾ ਜਾਂ ਕਿਸੇ ਵੀ ਭੀੜ-ਭੜੱਕੇ 'ਤੇ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ। ਸ੍ਰੀ ਗੁਪਤਾ ਨੇ ਐਸ.ਐਚ.ਓਜ਼ ਨੂੰ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਕੱਲ੍ਹ ਤੋਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਦੁਕਾਨਾਂ ਖੋਲ੍ਹਣ ਲਈ ਰੋਟੇਸ਼ਨ ਸਕੀਮ ਬਣਾਉਣ ਲਈ ਕਿਹਾ।

ਵਾਹਨਾਂ ਦੀ ਆਵਾਜਾਈ 'ਤੇ ਨਿਰੰਤਰ ਪਾਬੰਦੀਆਂ ਬਾਰੇ ਘੋਸ਼ਣਾਵਾਂ ਅਤੇ ਬਜ਼ੁਰਗ ਲੋਕਾਂ ਨੂੰ ਘਰੋਂ ਬਾਹਰ ਨਾ ਜਾਣ ਦੀ ਸਲਾਹ ਦਿੰਦਿਆਂ ਸੁਝਾਅ ਦਿੱਤਾ ਕਿ ਕਰਫਿਊ 'ਚ ਢਿੱਲ ਦੇ ਸਮੇਂ ਦੌਰਾਨ ਇੱਕ ਘਰ ਦੇ ਸਿਰਫ਼ ਇੱਕ ਵਿਅਕਤੀ ਨੂੰ ਬਾਹਰ ਜਾਣ ਦੀ ਆਗਿਆ ਦਿੱਤੀ ਜਾਵੇ।  ਡੀ.ਜੀ.ਪੀ. ਨੇ ਲੋਕਾਂ ਨੂੰ ਜਾਗਰੂਕ ਕਰਨ, ਸਲਾਹ ਦੇਣ ਅਤੇ ਸਮਾਜਕ ਦੂਰੀ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਲਈ ਵਲੰਟੀਅਰਾਂ ਦੀ ਵਰਤੋਂ ਕਰਨ ਲਈ ਕਿਹਾ। ਉਹਨਾਂ ਕਿ ਕੰਟੇਨਟਮੈਂਟ ਜ਼ੋਨਾਂ ਵਿਚ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਦੀ ਆਗਿਆ ਨਹੀਂ ਹੋਣੀ ਚਾਹੀਦੀ। ਉਹਨਾਂ ਅੱਗੇ ਕਿਹਾ ਕਿ ਸਰਹੱਦਾਂ ਸੀਲ ਰਹਿਣਗੀਆਂ ਅਤੇ ਸਿਰਫ ਸਰਕਾਰੀ ਬੱਸਾਂ ਨੂੰ ਅੰਤਰ-ਰਾਜ ਚਲਾਉਣ ਦੀ ਆਗਿਆ ਦਿੱਤੀ ਗਈ ਹੈ।

PhotoPhoto

ਕੁਝ ਅਤਿਵਾਦੀ ਸੰਗਠਨਾਂ, ਜੋ ਸੱਜੇ ਪੱਖੀ ਨੇਤਾਵਾਂ ਨੂੰ ਨਿਸ਼ਾਨਾ ਬਣਾ ਸਕਦੇ ਸਨ, ਦੇ ਮੁੜ ਸਰਗਰਮ ਹੋਣ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮਿਲੀ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ, ਡੀ.ਜੀ.ਪੀ. ਨੇ ਅਧਿਕਾਰੀਆਂ ਨੂੰ ਸੰਭਾਵਿਤ ਟੀਚਿਆਂ ਦੀ ਪਛਾਣ ਕਰਨ ਅਤੇ ਉਹਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸ੍ਰੀ ਗੁਪਤਾ ਨੇ ਕਣਕ ਦੀ ਚੱਲ ਰਹੀ ਖ਼ਰੀਦ, ਕਰਫਿਊ ਦੇ ਲਾਗੂ ਕਰਨ ਅਤੇ ਕਾਨੂੰਨ ਤੇ ਵਿਵਸਥਾ ਦੇ ਪ੍ਰਬੰਧਨ ਜਿਹੇ ਵੱਡੇ ਕਾਰਜ ਜਿਨ੍ਹਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੀ ਲੋੜ ਹੈ, ਬਾਰੇ ਗੱਲ ਕਰਦਿਆਂ ਕਿਹਾ ਕਿ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੂਰੀ ਪੁਲਿਸ ਫੋਰਸ ਨੂੰ ਪੱਬਾਂ ਭਾਰ ਰਹਿਣ ਦੀ ਜ਼ਰੂਰਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement