
ਕਿਹਾ, ਬੇਅਦਬੀ ਤੇ ਗੋਲੀਕਾਂਡ ਦੇ ਮਾਮਲੇ ਵਿਚ ਹੁਣ ਲੀਪਾ-ਪੋਚੀ ਨਾਲ ਕੰਮ ਨਹੀਂ ਸਰਨਾ
ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਪੰਜਾਬ ਹਰਿਆਣਆ ਹਾਈ ਕੋਰਟ ਵਲੋਂ ਕੋਟਕਪੂਰਾ ਗੋਲੀਕਾਂਡ ਬਾਰੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰੀਪੋਰਟ ਰੱਦ ਕਰ ਦੇਣ ਬਾਅਦ ਕੈਪਟਨ ਸਰਕਾਰ ਤੇ ਪੰਜਾਬ ਕਾਂਗਰਸ ਵਿਚ ਵੱਡੀ ਹਿਲਜੁੱਲ ਦੀ ਸਥਿਤੀ ਬਣ ਰਹੀ ਹੈ। ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਵਿਧਾਇਕ ਪ੍ਰਗਟ ਸਿੰਘ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁਧ ਮੋਰਚਾ ਖੋਲ੍ਹ ਦਿਤਾ ਹੈ।
Navjot Sidhu
ਉਨ੍ਹਾਂ ਬੇਅਦਬੀ ਤੇ ਗੋਲੀਕਾਂਡ ਦੇ ਮੁੱਦੇ ਨੂੰ ਲੈ ਕੇ ਨਵਜੋਤ ਸਿੱਧੂ ਦੀ ਸੁਰ ਨਾਲ ਸੁਰ ਮਿਲਾਉਣ ਦਾ ਵੀ ਯਤਨ ਕੀਤਾ ਹੈ। ਅੱਜ ਵਿਧਾਇਕ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਸਾਹਮਣੇ ਹੀ ਪ੍ਰਗਟ ਸਿੰਘ ਨੇ ਕਈ ਤਿਖੇ ਸੁਆਲ ਉਠਾ ਦਿਤੇ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਰੂਬਰੂ ਹੁੰਦੇ ਹੋਏ ਪ੍ਰਗਟ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਅਤੇ ਕੈਪਟਨ ਉਤੇ ਨਿਸ਼ਾਨੇ ਵੀ ਸਾਧੇ।
Captain Amarinder Singh
ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿਚ ਜੋ ਰੀਪੋਰਟ ਖ਼ਾਰਜ ਹੋਈ ਹੈ, ਉਸ ਦੀ ਜ਼ਿੰਮੇਵਾਰੀ ਤਾਂ ਮੁੱਖ ਮੰਤਰੀ ਨੂੰ ਲੈਣੀ ਹੀ ਚਾਹੀਦੀ ਹੈ। ਹਾਕੀ ਦੀ ਟੀਮ ਵਾਂਗ ਕੈਪਟਨ ਵੀ ਪਾਰਟੀ ਦੀ ਟੀਮ ਦਾ ਕੈਪਟਨ ਹੈ ਜਿਸ ਕਰ ਕੇ ਹਾਰ ਦੀ ਜ਼ਿੰਮੇਵਾਰੀ ਤਾਂ ਕੈਪਟਨ ਉਤੇ ਆਉਂਦੀ ਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬੇਅਦਬੀਆਂ ਤੇ ਗੋਲੀਕਾਂਡ ਦੇ ਮੁੱਦੇ ਉਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹੁਣ ਲਿੱਪਾ ਪੋਚੀ ਨਾਲ ਕੰਮ ਨਹੀਂ ਚਲਣਾ ਹੈ ਅਤੇ ਤਿੰਨ ਚਾਰ ਮਹੀਨਿਆਂ ਵਿਚ ਲਿਆ ਦਾ ਵਿਸਵਾਸ਼ ਦਿਵਾਉਣਾ ਪਏਗਾ। ਉਨ੍ਹਾਂ ਕਿਹਾ ਕਿ ਬੇਅਦਬੀ ਤੇ ਗੋਲੀ ਕਾਂਡ ਸਰਕਾਰ ਦੇ ਰਾਜ ਸਮੇਂ ਵਾਪਰਿਆ।
Beadbi Kand
ਉਨ੍ਹਾਂ ਨੇ ਵੀ ਕੋਈ ਕਾਰਵਾਈ ਨਹੀਂ ਕੀਤੀ ਜਿਸ ਕਰ ਕੇ ਹਾਈ ਕੋਰਟ ਦੇ ਫ਼ੈਸਲੇ ਉਤੇ ਉਨ੍ਹਾਂ ਨੂੰ ਵੀ ਖ਼ੁਸ਼ ਨਹੀਂ ਹੋਣਾ ਚਾਹੀਦਾ। ਸੌਦਾ ਸਾਧ ਦਾ ਪੁਸ਼ਾਕ ਕਾਂਡ ਤੇ ਫੇਰ ਉਸ ਨੂੰ ਅਕਾਲ ਤਖ਼ਤ ਤੋਂ ਮਾਫ਼ੀ ਦੇ ਮਾਮਲੇ ਬਾਦਲ ਸਰਕਾਰ ਸਮੇਂ ਹੀ ਹੋਏ। ਉਸ ਤੋਂ ਬਾਅਦ ਸਾਡੀ ਸਰਕਾਰ ਬੇਅਦਬੀ ਤੇ ਗੋਲੀਕਾਂਡ ਦੇ ਇਨਸਾਫ਼ ਦੇ ਵਾਅਦੇ ਨਾਲ ਬਣੀ ਪਰ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਬਾਅਦ ਸਾਡਾ ਵੀ ਉਹੀ ਹਾਲ ਹੈ।
Kunwar vijay pratap singh
ਜਾਂਚ ਕਿਉਂ ਖ਼ਾਰਜ ਹੋਈ, ਇਸ ਲਈ ਜ਼ਿੰਮੇਵਾਰ ਪੁਲਿਸ ਅਫ਼ਸਰਾਂ ਵਿਰੁਧ ਵੀ ਕਾਰਵਾਈ ਹੋਣੀ ਚਾਹੀਦੀ ਹੈ, ਜੋ ਵਿਚਾਲੇ ਹੀ ਕੁੰਵਰ ਵਿਜੈ ਪ੍ਰਤਾਪ ਨੂੰ ਇਕੱਲਾ ਛੱਡ ਗਏ। ਇਸ ਲਈ ਮੁੱਖ ਜ਼ਿੰਮੇਵਾਰੀ ਮੁੱਖ ਮੰਤਰੀ ਦੀ ਬਣਦੀ ਹੈ। ਪ੍ਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੱਧੂ ਬਾਰੇ ਦਿਤੇ ਬਿਆਨ ਬਾਰੇ ਕਿਹਾ ਕਿ ਸੂਬੇ ਦੇ ਮੁਖੀ ਦੇ ਵੱਡੇ ਅਹੁਦੇ ਉਤੇ ਬੈਠੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਸਵਾਲ ਕੀਤਾ ਕਿ ਕੀ ਨਵਜੋਤ ਦੇ ਪਟਿਆਲਾ ਤੋਂ ਚੋਣ ਲੜਨ ਨਾਲ ਲੋਕਾਂ ਦੇ ਮੁਦੇ ਹੱਲ ਹੋ ਜਾਣਗੇ