ਸਕੂਲ ਸਿੱਖਿਆ ਨੂੰ ਬਿਹਤਰੀਨ ਬਣਾਉਣ ਲਈ 2,941.83 ਕਰੋੜ ਰੁਪਏ ਦੀ ਯੋਜਨਾ ਨੂੰ ਮਨਜ਼ੂਰੀ: ਮੁੱਖ ਸਕੱਤਰ
Published : Apr 29, 2021, 3:59 pm IST
Updated : Apr 29, 2021, 4:28 pm IST
SHARE ARTICLE
Vini Mahajan
Vini Mahajan

ਸਕੂਲ ਸਿੱਖਿਆ ਵਿਭਾਗ ਨੂੰ ਅਤਿ-ਆਧੁਨਿਕ ਢੰਗਾਂ ਨਾਲ ਗੁਣਾਤਮਕ ਤੇ ਪ੍ਰਤੀਯੋਗੀ ਸਿੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ 

ਚੰਡੀਗੜ੍ਹ: ਸੂਬੇ ਵਿੱਚ ਸਕੂਲ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੰਕਲਪ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ, ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਅਤੇ ਸਹਾਇਕ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਮੌਜੂਦਾ ਵਿੱਤੀ ਵਰ੍ਹੇ 2021-22 ਲਈ ਸਾਲਾਨਾ ਕਾਰਜ ਯੋਜਨਾ ਅਤੇ ਬਜਟ (ਏ.ਡਬਲਿਊ.ਪੀ. ਅਤੇ ਬੀ) ਅਧੀਨ 2,941.83 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ।

Punjab School Education DepartmentPunjab School Education Department

ਅੱਜ ਇਥੇ ਸਮੱਗਰਾ ਸਿੱਖਿਆ ਅਭਿਆਨ ਦੀ ਕਾਰਜਕਾਰੀ ਕਮੇਟੀ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਵਿਦਿਅਕ ਢੰਗਾਂ ਨਾਲ ਗੁਣਾਤਮਕ ਅਤੇ ਪ੍ਰਤੀਯੋਗੀ ਸਿੱਖਿਆ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰਨ ਅਤੇ ਇਸ ਮੁਕਾਬਲੇ ਦੇ ਯੁੱਗ ਵਿਚ ਉਨ੍ਹਾਂ ‘ਚ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਕਰਨ।

Vini MahajanVini Mahajan

ਪ੍ਰਸਤਾਵ ਦੇ ਵੇਰਵੇ ਸਾਂਝੇ ਕਰਦਿਆਂ ਵਿਨੀ ਮਹਾਜਨ ਨੇ ਕਿਹਾ ਕਿ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ 591.25 ਕਰੋੜ ਰੁਪਏ ਜਦਕਿ ਆਈ.ਸੀ.ਟੀ. ਤੇ ਡਿਜੀਟਲ ਪਹਿਲਕਦਮੀਆਂ ਲਈ 250.84 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਏ.ਡਬਲਿਯੂ.ਪੀ. ਅਤੇ ਬੀ ਦੇ ਪ੍ਰਮੁੱਖ ਹਿੱਸਿਆਂ ਜਿਵੇਂ ਪ੍ਰੀ-ਪ੍ਰਾਇਮਰੀ ਸਿੱਖਿਆ, ਅਧਿਆਪਕਾਂ ਦੀ ਸਿਖਲਾਈ, ਤਨਖਾਹ, ਕਿੱਤਾਮੁਖੀ ਸਿੱਖਿਆ, ਸਮੁੱਚੀ ਸਿੱਖਿਆ ਅਤੇ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਪਾਠ ਪੁਸਤਕਾਂ ਮੁਹੱਈਆ ਕਰਵਾਉਣ ਲਈ 1296.14 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

School StudentsSchool Students

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 280 ਸਕੂਲਾਂ ਨੂੰ ਅਪਗ੍ਰੇਡ ਕਰਨ, 2,761 ਹੋਰ ਕਲਾਸਰੂਮ ਦੀ ਉਸਾਰੀ, 3,217 ਸਮਾਰਟ ਕਲਾਸਰੂਮ, 531 ਲਾਇਬ੍ਰੇਰੀ ਕਮਰੇ ਅਤੇ 171 ਵਿਗਿਆਨ ਪ੍ਰਯੋਗਸ਼ਾਲਾਵਾਂ ਦੇ ਨਿਰਮਾਣ ਦਾ ਕਾਰਜ ਜ਼ੋਰਾਂ-ਸ਼ੋਰ ਨਾਲ ਚੱਲ ਰਿਹਾ ਹੈ। ਇਸੇ ਤਰ੍ਹਾਂ ਸੂਬੇ ਭਰ ਦੇ ਸਕੂਲਾਂ ਵਿੱਚ 2,666 ਸੋਲਰ ਪੈਨਲ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 2020-21 ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਿੱਚ 15.07 ਫ਼ੀਸਦ ਦਾ ਵਾਧਾ ਦਰਜ ਕਰਨ ਦੇ ਨਾਲ-ਨਾਲ ਹੁਣ ਤੱਕ ਸੂਬੇ ਵਿੱਚ 12,976 ਸਕੂਲ ਪਹਿਲਾਂ ਹੀ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤੇ ਜਾ ਚੁੱਕੇ ਹਨ।

Punjab GovtPunjab Govt

ਜ਼ਿਕਰਯੋਗ ਹੈ ਕਿ ਸਰਵ ਸਿੱਖਿਆ ਅਭਿਆਨ (ਐਸ.ਐਸ.ਏ.), ਰਾਸ਼ਟਰੀ ਮਾਧਿਅਮਿਕ ਸਿੱਖਿਆ ਅਭਿਆਨ (ਆਰ.ਐਮ.ਐਸ.ਏ.) ਅਤੇ ਟੀਚਰ ਐਜੂਕੇਸ਼ਨ (ਟੀ.ਈ.) ਵਰਗੀਆਂ ਵੱਖ-ਵੱਖ ਸਿੱਖਿਆ ਅਤੇ ਸਾਖਰਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਯੋਜਨਾਵਾਂ ਨੂੰ ਇਕੋ ਯੋਜਨਾ - ਸਮੱਗਰਾ ਸਿੱਖਿਆ ਅਭਿਆਨ 'ਚ ਏਕੀਕ੍ਰਿਤ ਕੀਤਾ ਗਿਆ ਹੈ। ਇਸ ਯੋਜਨਾ ਦਾ ਉਦੇਸ਼ ਪ੍ਰਭਾਵਸ਼ਾਲੀ ਸਿੱਖਣ ਨਤੀਜਿਆਂ ਨਾਲ ਸਾਰਿਆਂ ਲਈ ਮੁਫ਼ਤ ਸੈਕੰਡਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਦਿਵਿਆਂਗ ਵਿਅਕਤੀਆਂ ਸਮੇਤ ਕਮਜ਼ੋਰ ਵਰਗਾਂ ਲਈ ਕਿੱਤਾਮੁਖੀ ਸਿਖਲਾਈ ਮੁਹੱਈਆ ਕਰਵਾਉਣਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement