
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਯੁਕਤੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭੀਮ ਸਿੰਘ ਵੜੈਚ ਨੂੰ ਅਕਾਲੀ ਦਲ ਦੇ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐਸ. ਓ. ਆਈ. ਵਿੰਗ) ਦਾ ਸਰਪ੍ਰਸਤ ਬਣਾਇਆ ਗਿਆ ਹੈ। ਭੀਮ ਵੜੈਚ ਪਹਿਲਾਂ ਐਸ. ਓ. ਆਈ. ਦੇ ਸਕੱਤਰ ਜਨਰਲ ਦੇ ਨਾਲ-ਨਾਲ ਚੰਡੀਗੜ੍ਹ ਦੇ ਵੀ ਇੰਚਾਰਜ ਰਹਿ ਚੁੱਕੇ ਹਨ।
bhim waraich
ਇਸ ਸਬੰਧੀ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਸਾਂਝੀ ਕਰਦਿਆਂ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭੀਮ ਸਿੰਘ ਵੜੈਚ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਪਿਛਲੇ ਸਮੇਂ ਦੌਰਾਨ ਨਿਭਾਈਆਂ ਵਧੀਆ ਸੇਵਾਵਾਂ ਨੂੰ ਵੇਖਦਿਆਂ ਸੌਂਪੀ ਗਈ ਹੈ।
Sukhbir Badal
ਕਾਬਲੇਗੌਰ ਹੈ ਕਿ ਭੀਮ ਵੜੈਚ ਪਹਿਲਾਂ ਐਸ.ਓ, ਆਈ. ਦੇ ਸਕੱਤਰ ਜਨਰਲ ਦੇ ਨਾਲ-ਨਾਲ ਚੰਡੀਗੜ੍ਹ ਦੇ ਵੀ ਇੰਚਾਰਜ ਰਹਿ ਚੁੱਕੇ ਹਨ। ਐਚ.ਓ.ਆਈ. ਵਿਚ ਰਹਿੰਦਿਆਂ ਵੜੈਚ ਨੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਸ਼ਲਾਘਾਯੋਗ ਕੰਮ ਕੀਤਾ।
Bheem Varaich
ਜ਼ਿਕਰਯੋਗ ਹੈ ਕਿ ਭੀਮ ਵੜੈਚ ਅਮਰਗੜ੍ਹ ਹਲਕੇ ਨਾਲ ਸਬੰਧ ਰੱਖਦੇ ਹਨ। ਪਿਛਲੇ ਲੰਬੇ ਸਮੇਂ ਤੋਂ ਉਹ ਅਕਾਲੀ ਦਲ ਲਈ ਕੰਮ ਕਰ ਰਹੇ ਹਨ। ਪੰਜਾਬੀ ਸੰਗੀਤ ਜਗਤ ‘ਚ ਭੀਮ ਵੜੈਚ ਦਾ ਵੱਡਾ ਨਾਮ ਹੈ। ਪੰਜਾਬ ਦੇ ਤਮਾਮ ਕਲਾਕਾਰਾਂ ਦੇ ਨਾਲ ਉਨ੍ਹਾਂ ਦੀਆਂ ਕਾਫੀ ਨਜ਼ਦੀਕੀਆਂ ਹਨ ਤੇ ਕਲਾਕਾਰ ਉਨ੍ਹਾਂ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਾਫੀ ਸਤਿਕਾਰ ਦਿੰਦੇ ਹਨ। ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਸਰਗਰਮ ਰਹਿੰਦੇ ਹਨ।