ਕਿਸਾਨਾਂ ਦੇ ਮਸਲਿਆਂ ਨੂੰ ਲੈ ਫੇਲ ਸਾਬਤ ਹੋਈ ਸਰਕਾਰ, ਦਾਅਵੇ ਨਿਕਲੇ ਝੂਠੇ: ਕੁਲਤਾਰ ਸਿੰਘ ਸੰਧਵਾਂ
Published : Apr 29, 2021, 6:03 pm IST
Updated : Apr 29, 2021, 6:03 pm IST
SHARE ARTICLE
Kultar Singh Sandhwan
Kultar Singh Sandhwan

ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ ਅਤੇ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਜੋ ਸਮੱਸਿਆ ਆ ਰਹੀ ਹੈ, ਉਸਨੂੰ ਜਲਦ ਹੱਲ ਕੀਤਾ ਜਾਵੇ।

ਰੋਪੜ(ਮਨਪ੍ਰੀਤ ਚਾਹਲ): ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪੰਜਾਬ ਪ੍ਰਧਾਨ ਅਤੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਅਨਾਜ ਮੰਡੀ ਰੂਪਨਗਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਪੱਤਰਕਾਰਾਂ ਨਾਲ਼ ਗੱਲਬਾਤ ਕਰਦਿਆਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਾਅਵੇ ਤਾਂ ਬਹੁਤ ਵੱਡੇ ਵੱਡੇ ਕੀਤੇ ਜਾ ਰਹੇ ਹਨ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਰੁਲਣਾ ਨਹੀਂ ਪਵੇਗਾ। ਪਰੰਤੂ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ, ਕਿਉਂਕਿ ਕਿਸਾਨਾਂ ਦੀਆਂ ਬਹੁਤ ਸ਼ਿਕਾਇਤਾਂ ਆ ਰਹੀਆਂ ਹਨ ਕਿ ਮੰਡੀਆਂ ਵਿੱਚ ਨਾ ਤਾਂ ਬਾਰਦਾਨੇ ਦੀ ਕਮੀ ਦੂਰ ਹੋ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੀ ਫ਼ਸਲ ਸਹੀ ਸਮੇਂ ਉੱਤੇ ਚੁੱਕੀ ਜਾ ਰਹੀ ਹੈ।

kultar kultar

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਬਹੁਤ ਹਨ ਅਤੇ ਉਨ੍ਹਾਂ ਦਾ ਹੱਲ ਕਰਨਾ ਸਰਕਾਰ ਦਾ ਮੁੱਢਲਾ ਫਰਜ਼ ਬਣਦਾ ਹੈ ਪਰੰਤੂ ਪੰਜਾਬ ਦੀ ਕਾਂਗਰਸ ਸਰਕਾਰ ਇਸ ਮਸਲੇ ਉੱਤੇ ਫੇਲ ਸਾਬਤ ਹੋਈ ਹੈ। ਉਨ੍ਹਾਂ ਨਾਲ਼ ਹੀ ਕਿਹਾ ਕਿ ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿੱਚ ਕਿਸਾਨਾਂ ਤੱਕ ਪਹੁੰਚ ਕਰ ਰਹੀ ਹੈ ਅਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਾਉਣ ਲਈ ਪੂਰਾ ਸੰਘਰਸ਼ ਕਰ ਰਹੀ ਹੈ।

kultar singhkultar singh

ਇਸ ਮੌਕੇ ਵਿਧਾਇਕ ਸੰਦੋਆ ਨੇ ਕਿਹਾ ਕਿ ਉਨ੍ਹਾਂ ਨੂੰ ਬਾਰਦਾਨੇ, ਲਿਫਟਿੰਗ ਅਤੇ ਹੋਰ ਸਮੱਸਿਆਵਾਂ ਸਬੰਧੀ ਕਿਸਾਨਾਂ ਦੇ ਫ਼ੋਨ ਆ ਰਹੇ ਸਨ, ਜਿਸ ਤੋਂ ਬਾਅਦ ਉਹ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨਾਲ਼ ਮੰਡੀ ਵਿੱਚ ਪਹੁੰਚੇ ਹਨ। ਉਨ੍ਹਾਂ ਨਾਲ਼ ਕਿਹਾ ਕਿ ਉਨ੍ਹਾਂ ਵੱਲੋਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ ਅਤੇ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਜੋ ਸਮੱਸਿਆ ਆ ਰਹੀ ਹੈ, ਉਸਨੂੰ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਨਾਲ਼ ਹੀ ਕਿਹਾ ਕਿ ਉਹ ਹਰ ਸਮੇਂ ਕਿਸਾਨਾਂ ਦੇ ਨਾਲ਼ ਹਨ ਅਤੇ ਜਿੱਥੋਂ ਵੀ ਉਨ੍ਹਾਂ ਨੂੰ ਕਿਸੀ ਸਮੱਸਿਆ ਸਬੰਧੀ ਜਾਣਕਾਰੀ ਮਿਲ਼ਦੀ ਹੈ ਉਹ ਤੁਰੰਤ ਪ੍ਰਭਾਵ ਨਾਲ਼ ਉਸਨੂੰ ਹੱਲ ਕਰਾਉਂਦੇ ਹਨ।

wheatwheat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement