ਬੰਦ ਆਕਸੀਜਨ ਪਲਾਂਟਾਂ ਨੂੰ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼
Published : Apr 29, 2021, 4:17 pm IST
Updated : Apr 29, 2021, 4:17 pm IST
SHARE ARTICLE
Sunder Sham Arora
Sunder Sham Arora

ਸੂਬੇ ਵਿਚ 15 ਏਅਰ ਸੈਪਰੇਸ਼ਨ ਯੂਨਿਟਾਂ (ਏ.ਐੱਸ.ਯੂ.) ਹਨ ਜੋ ਪ੍ਰਤੀ ਦਿਨ 60 ਤੋਂ 65 ਟਨ ਆਕਸੀਜਨ ਦੇ ਉਤਪਾਦਨ ਦੀ ਸਮਰੱਥਾ ਰੱਖਦੀਆਂ ਹਨ

ਚੰਡੀਗੜ : ਮੈਡੀਕਲ ਆਕਸੀਜਨ ਸਪਲਾਈ ਨੂੰ ਵਧਾਉਣ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਅੱਜ ਉਦਯੋਗ ਅਤੇ ਵਣਜ ਵਿਭਾਗ ਦੇ ਅਧਿਕਾਰੀਆਂ ਨੂੰ ਬੰਦ ਪਈਆਂ ਆਕਸੀਜਨ ਉਤਪਾਦਨ ਯੂਨਿਟਾਂ ਅਤੇ ਹੋਰ ਮੈਡੀਕਲ ਸਪਲਾਈ ਯੂਨਿਟਾਂ ਦੀ ਪਛਾਣ ਕਰਨ ਲਈ ਨਿਰਦੇਸ਼ ਦਿੱਤੇ।

oxygen cylinderoxygen cylinder

ਇਸ ਸਬੰਧੀ ਵੇਰਵੇ ਦਿੰਦਿਆਂ, ਪੰਜਾਬ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰਵਿਘਨ ਮੈਡੀਕਲ ਸਪਲਾਈ ਵਿਸ਼ੇਸ਼ ਤੌਰ ‘ਤੇ ਮੈਡੀਕਲ ਆਕਸੀਜਨ ਅਤੇ ਟੀਕਿਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ।

Oxygen CylindersOxygen Cylinders

ਉਦਯੋਗ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਉਹਨਾਂ ਉਦਯੋਗਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿਨ੍ਹਾਂ ਵਿਚ ਮੈਡੀਕਲ ਆਕਸੀਜਨ ਦਾ ਉਤਪਾਦਨ ਕਰਨ ਦੀ ਸਮਰੱਥਾ ਹੈ ਪਰ ਉਤਪਾਦਨ ਕਰਨ ਦਾ ਲਾਇਸੈਂਸ ਨਹੀਂ ਹੈ। ਸਰਕਾਰ ਇਸ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਜਲਦ ਤੋਂ ਜਲਦ ਲਾਇਸੈਂਸ ਜਾਰੀ ਕਰੇਗੀ। 

Sunder Sham AroraSunder Sham Arora

ਉਦਯੋਗਾਂ ਨੂੰ ਆਕਸੀਜਨ ਸਪਲਾਈ ਬੰਦ ਕਰ ਦਿੱਤੀ ਗਈ ਹੈ ਅਤੇ ਹੁਣ 98 ਫ਼ੀਸਦੀ ਆਕਸੀਜਨ ਦੀ ਵਰਤੋਂ ਮੈਡੀਕਲ ਉਪਕਰਨਾਂ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਕਸੀਜਨ 'ਤੇ ਨਿਰਭਰ ਕੋਵਿਡ-19 ਮਰੀਜਾਂ ਦੀ ਵੱਧ ਰਹੀ ਗਿਣਤੀ ਨੂੰ ਵੇਖਦਿਆਂ ਢੁਕਵੀਂ ਮਾਤਰਾ ਵਿੱਚ ਆਕਸੀਜਨ ਦੀ ਉਪਲਬਧਤਾ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਅਤੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਹੋਰ ਰਾਜਾਂ ਤੋਂ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਕਿਉਂਕਿ ਅਸੀਂ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਸਮੇਤ ਹੋਰ ਰਾਜਾਂ ਦੇ ਮਰੀਜ਼ਾਂ ਨੂੰ ਵੀ ਇਲਾਜ ਮੁਹੱਈਆ ਕਰਵਾ ਰਹੇ ਹਾਂ। 

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਦਯੋਗ ਵਿਭਾਗ ਅਤੇ ਵੱਖ ਵੱਖ ਉਦਯੋਗਿਕ ਐਸੋਸੀਏਸ਼ਨਾਂ ਆਕਸੀਜਨ ਦੇ ਉਤਪਾਦਨ ਨੂੰ ਵਧਾਉਣ ਦੇ ਤਰੀਕਿਆਂ ਦੀ ਪੜਚੋਲ ਵੀ ਕਰ ਰਹੀਆਂ ਹਨ। ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜੇਕਰ ਕੋਈ ਪਲਾਂਟ ਲਗਾਉਣਾ ਚਾਹੁੰਦਾ ਹੈ ਤਾਂ ਵਿਭਾਗ ਇਸ ਮੰਤਵ ਲਈ ਜ਼ਮੀਨ ਦੀ ਪਛਾਣ ਕਰਨ ਅਤੇ ਪਲਾਂਟ ਸਥਾਪਤ ਕਰਨ ਲਈ ਮਨਜ਼ੂਰੀ ਲੈਣ ਵਿਚ ਸਹਾਇਤਾ ਕਰੇਗਾ। ਉਨ੍ਹਾਂ ਨੇ ਉਦਯੋਗ ਨੂੰ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਯੋਜਨਾ ਤਹਿਤ ਮਾਨਵਤਾ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।

CSR CSR

ਉਨ੍ਹਾਂ ਸਰਕਾਰੀ ਤੇਲ ਫਰਮਾਂ ਨੂੰ ਦੇਸ਼ ਵਿੱਚ ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਤਰਲ ਮੈਡੀਕਲ ਆਕਸੀਜਨ ਲਿਜਾਣ ਲਈ ਪ੍ਰੈਸ਼ਰ ਸਵਿੰਗ ਐਡਸੋਪਰੇਸ਼ਨ (ਪੀਐਸਏ) ਮੈਡੀਕਲ ਆਕਸੀਜਨ ਪਲਾਂਟ ਸਥਾਪਤ ਕਰਨ ਅਤੇ ਕ੍ਰਾਇਓਜੈਨਿਕ ਕੰਟੇਨਰ ਖਰੀਦਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਕੁਝ ਰਾਜਾਂ ਦੀਆਂ ਰਿਪੋਰਟਾਂ ਅਨੁਸਾਰ, ਪੁਲਿਸ ਸਮੇਤ ਰਾਜ ਦੇ ਅਧਿਕਾਰੀਆਂ ਨੂੰ ਆਕਸੀਜਨ ਲਿਜਾਣ ਵਾਲੇ ਵਾਹਨਾਂ ਦੀ ਮੁਫ਼ਤ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਜਦੋਂ ਕਿ ਹਸਪਤਾਲਾਂ ਨੇ ਆਕਸੀਜਨ ਦੀ ਐਮਰਜੈਂਸੀ ਸਪਲਾਈ ਲਈ ਅਪੀਲ ਵੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿਚ 15 ਏਅਰ ਸੈਪਰੇਸ਼ਨ ਯੂਨਿਟਾਂ (ਏ.ਐੱਸ.ਯੂ.) ਹਨ ਜੋ ਪ੍ਰਤੀ ਦਿਨ 60 ਤੋਂ 65 ਟਨ ਆਕਸੀਜਨ ਦੇ ਉਤਪਾਦਨ ਦੀ ਸਮਰੱਥਾ ਰੱਖਦੀਆਂ ਹਨ । ਕੋਵਿਡ ਤੋਂ ਪਹਿਲਾਂ ਔਸਤਨ ਜ਼ਰੂਰਤ 50-60 ਟਨ ਪ੍ਰਤੀ ਦਿਨ ਸੀ, ਜੋ ਕਿ ਕੋਵਿਡ ਕੇਸਾਂ ਦੇ ਵੱਧਣ ਵਾਲ ਵੱਧ ਕੇ 250 ਐਮ.ਟੀ. ਪ੍ਰਤੀ ਦਿਨ ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement