
ਆਕਸੀਜਨ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਦਾ ਸਟਿੰਗ ਆਪ੍ਰੇਸ਼ਨ ਕਰਨ ਵਾਲਿਆਂ ਨੂੰ ਦਿੱਤਾ ਜਾਵੇਗਾ 25,000 ਰੁਪਏ ਇਨਾਮ
ਜਲੰਧਰ: ਦੇਸ਼ ਦੇ ਕਈ ਹਿੱਸਿਆਂ ਵਿਚ ਆਕਸੀਜਨ ਦੀ ਕਮੀ ਦੇ ਚਲਦਿਆਂ ਆਕਸੀਜਨ ਦੀ ਕਾਲਾਬਜ਼ਾਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਜ਼ਿਲ੍ਹਾ ਜਲੰਧਰ ਦੇ ਡੀਸੀ ਨੇ ਆਕਸੀਜਨ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਦਾ ਸਟਿੰਗ ਆਪ੍ਰੇਸ਼ਨ ਕਰਨ ਵਾਲਿਆਂ ਨੂੰ 25,000 ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ।
Oxygen cylinder
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਐਲਾਨ ਕੀਤਾ ਕਿ ਜੋ ਵੀ ਵਿਅਕਤੀ ਆਕਸੀਜਨ ਸਿਲੰਡਰ, ਰੇਮਡੇਸਿਵਿਰ, ਟੋਸੀਲਿਜ਼ੁਮਾਬ, ਆਰਟੀ-ਪੀਸੀਆਰ/ਆਰਏਟੀ ਟੈਸਟ ’ਤੇ ਓਵਰਚਾਰਜਿੰਗ ਕਰਦਾ ਹੈ ਤਾਂ ਉਸ ਦਾ ਸਟਿੰਗ ਆਪ੍ਰੇਸ਼ਨ ਕਰਕੇ ਉਹਨਾਂ ਨੂੰ ਵਟਸਐਪ ਕੀਤਾ ਜਾਵੇ।
Ghanshyam Thori
ਸੂਚਨਾ ਦੇਣ ਵਾਲੇ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 25,000 ਰੁਪਏ ਇਨਾਮ ਦਿੱਤਾ ਜਾਵੇਗਾ। ਉਹਨਾਂ ਨੇ ਲੋਕਾਂ ਨੂੰ 9888981881, 9501799068 ਵਟਸਐਪ ਨੰਬਰ ਉੱਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਹੈ।