
ਕਰੋੜਾਂ ਦੇ ਹੋਇਆ ਨੁਕਸਾਨ
ਬਠਿੰਡਾ: ਬਠਿੰਡਾ ਦੇ ਮਾਨਸਾ ਹਾਈਵੇ ਤੇ ਸਥਿਤ ਮਹਿੰਦਰਾ ਕਾਰ ਏਜੰਸੀ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਿਕ ਅੱਗ ਸਵੇਰੇ 5 ਵਜੇ ਲੱਗੀ। ਏਜੰਸੀ ਵਿਚ ਖੜੀਆਂ ਨਵੀਆਂ ਕਾਰਾਂ ਸੜ ਕੇ ਸੁਆਹ ਹੋ ਗਈਆਂ।
Mahindra car agency catches fire in Bathinda
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਨੇ 2 ਘੰਟਿਆਂ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਪਰ ਇਸ ਦੌਰਾਨ ਵੱਡਾ ਮਾਲੀ ਨੁਕਸਾਨ ਹੋ ਚੁੱਕਾ ਸੀ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।