ਸਿੱਧੂ ਨੂੰ ਜ਼ਿੰਮੇਵਾਰ ਅਤੇ ਅਨੁਸ਼ਾਸਿਤ ਆਗੂ ਦੀ ਤਰ੍ਹਾਂ ਵਿਵਹਾਰ ਕਰਨਾ ਚਾਹੀਦਾ: ਸੁੰਦਰ ਸ਼ਾਮ ਅਰੋੜਾ
Published : Apr 29, 2021, 5:10 pm IST
Updated : Apr 29, 2021, 5:10 pm IST
SHARE ARTICLE
Sunder Sham Arora and Navjot singh sidhu
Sunder Sham Arora and Navjot singh sidhu

ਕਿਹਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ’ਚ ਕਾਂਗਰਸ ਪਹਿਲਾਂ ਤੋਂ ਹੋਰ ਜ਼ਿਆਦਾ ਹੋਈ ਮਜ਼ਬੂਤ

ਚੰਡੀਗੜ੍ਹ/ਹੁਸ਼ਿਆਰਪੁਰ:  ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਵਾਰ-ਵਾਰ ਪਾਰਟੀ ਲੀਡਰਸ਼ਿਪ ਦੇ ਖਿਲਾਫ ਬੋਲਣਾ ਉਨ੍ਹਾਂ ਦਾ ਪਾਰਟੀ ਦੇ ਪ੍ਰਤੀ ਗੈਰ ਜ਼ਿੰਮੇਵਾਰ ਰਵੱਈਆ ਅਤੇ ਅਨੁਸ਼ਾਸਨਹੀਣਤਾ ਨੂੰ ਦਰਸਾਉਂਦਾ ਹੈ। ਮੰਤਰੀ ਨੇ ਸਿੱਧੂ ਨੂੰ ਯਾਦ ਦਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਨੇ ਪੰਜਾਬ ਦੀ ਚੋਣ ਲੜ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ ਅਤੇ ਪਾਰਟੀ ਹਾਈਕਮਾਨ ਨੇ ਹੀ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ’ਤੇ ਚੁਣਿਆ ਹੈ।

Navjot singh sidhuNavjot singh sidhu

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਤੇ ਦੂਰਦਰਸ਼ੀ ਅਗਵਾਈ ਵਿੱਚ ਪੰਜਾਬ ’ਚ ਕਾਂਗਰਸ ਪਹਿਲਾਂ ਤੋਂ ਹੋਰ ਜ਼ਿਆਦਾ ਮਜ਼ਬੂਤ ਹੋਈ ਹੈ। ਨਵਜੋਤ ਸਿੰਘ ਸਿੱਧੂ ਦਾ ਵਾਰ-ਵਾਰ ਮੁੱਖ ਮੰਤਰੀ ਦੀ ਅਗਵਾਈ ’ਤੇ ਸਵਾਲ ਚੁੱਕਣਾ ਸਿੱਧੇ ਤੌਰ ’ਤੇ ਪਾਰਟੀ ਲੀਡਰਸ਼ਿਪ ’ਤੇ ਉਂਗਲੀ ਚੁੱਕਣ ਦੇ ਬਰਾਬਰ ਹੈ। ਮੰਤਰੀ ਨੇ ਕਿਹਾ ਕਿ ਸਿੱਧੂ ਨੂੰ ਜੇਕਰ ਕੋਈ ਸਮੱਸਿਆ ਹੈ ਤਾਂ ਉਹ ਇਕ ਜ਼ਿੰਮੇਵਾਰ ਨੇਤਾ ਦੇ ਤੌਰ ’ਤੇ ਪਾਰਟੀ ਦੇ ਸਾਹਮਣੇ ਆਪਣੀ ਗੱਲ ਰੱਖੇ ਪਰ ਉਨ੍ਹਾਂ ਦਾ ਵਾਰ-ਵਾਰ ਸੋਸ਼ਲ ਮੀਡੀਆ ਅਤੇ ਜਨਤਕ ਤੌਰ ’ਤੇ ਮੁੱਖ ਮੰਤਰੀ ਦੇ ਖਿਲਾਫ ਬੋਲਣਾ ਪਾਰਟੀ ਨੂੰ ਕਮਜ਼ੋਰ ਕਰਦਾ ਹੈ।

Sunder Sham Arora Sunder Sham Arora

ਉਹਨਾਂ ਨਵਜੋਤ ਸਿੰਘ ਸਿੱਧੂ ਨੂੰ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਪਾਰਟੀ ਨੀਤੀਆਂ ਦਾ ਸਨਮਾਨ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਨਵਜੋਤ ਸਿੰਘ ਸਿੱਧੂ ਦੀ ਕਾਰਗੁਜ਼ਾਰੀ ਤੋਂ ਸ਼ਹਿਰੀ ਵੋਟਰਾਂ ਵਿੱਚ ਨਾਰਾਜ਼ਗੀ  ਦੇ ਚੱਲਦੇ ਮੁੱਖ ਮੰਤਰੀ ਨੇ ਲੋਕ ਹਿੱਤ ਵਿੱਚ ਇਨ੍ਹਾਂ ਦਾ ਵਿਭਾਗ ਬਦਲ ਦਿੱਤਾ ਸੀ ਅਤੇ ਹੁਣ ਵੀ ਇਨ੍ਹਾਂ ਨੇ ਪਾਰਟੀ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਦੂਜਾ ਵਿਭਾਗ ਜੁਆਇੰਨ ਨਹੀਂ ਕੀਤਾ, ਬਲਕਿ ਸਮੇਂ-ਸਮੇਂ ’ਤੇ ਪਾਰਟੀ ਨੇਤਾਵਾਂ ਅਤੇ ਮੁੱਖ ਮੰਤਰੀ ਦੇ ਖਿਲਾਫ਼ ਬੋਲਣ ਤੋਂ ਬਾਜ ਨਹੀਂ ਆਏ।

 Navjot Singh SidhuNavjot Singh Sidhu

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਪੂਰਾ ਮਾਣ ਸਨਮਾਣ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੈਬਨਿਟ ਵਿੱਚ ਉਨ੍ਹਾਂ ਨੂੰ ਉੱਚ ਅਹੁੱਦਾ ਦਿੱਤਾ, ਇਸ ਦੇ ਬਾਵਜੂਦ ਉਹ ਪਾਰਟੀ ਅਤੇ ਜਨਤਾ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਹਿੱਤ ਲਈ ਕੰਮ ਕੀਤਾ ਹੈ ਅਤੇ ਜਨਤਾ ਦੀਆਂ ਭਾਵਨਾਵਾਂ ਨੂੰ ਪਹਿਲ ਦਿੱਤੀ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਾਰਟੀ ਦੀਆਂ ਨੀਤੀਆਂ ਅਤੇ ਅਨੁਸ਼ਾਸਨ ਦਾ ਵੀ ਬਹੁਤ ਮਹੱਤਵ ਹੈ, ਜਿਸ ਨਾਲ ਕਦੇ ਸਮਝੌਤਾ ਨਹੀਂ ਕੀਤਾ ਜਾ ਸਕਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking : ਚੋਣ ਅਖਾੜੇ 'ਚ ਉਤਰ ਸਕਦੇ ਸੁਨੀਲ ਜਾਖੜ!, MP ਬਣਨ ਦੀ ਜ਼ਿੱਦ 'ਚ ਠੱਗਿਆ ਗਿਆ ਧਾਕੜ ਅਫ਼ਸਰ!

08 May 2024 10:34 AM

ਕੀ ਚਾਰ ਚਪੇੜਾਂ ਦੀ ਚੌਧਰ ਨਾਲ ਬਣ ਜਾਂਦੇ ਹਨ ਗੈਂਗਸਟਰ?, ਯੂਨੀਵਰਸਿਟੀ 'ਚ 2 ਵਿਦਿਆਰਥੀਆਂ ਨੇ ਕਿਉਂ ਕਰ ਲਈ ਖੁ+ਦ*ਕੁਸ਼ੀ?

08 May 2024 9:42 AM

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM
Advertisement