ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਭਾਸ਼ਾ ਵਿਭਾਗ ਦੇ ‘ਜਨ ਸਾਹਿਤ’ ਰਿਸਾਲੇ ਦਾ ਵਿਸ਼ੇਸ਼ ਅੰਕ ਜਾਰੀ
Published : Apr 29, 2021, 4:37 pm IST
Updated : Apr 29, 2021, 4:37 pm IST
SHARE ARTICLE
Tript Rajinder Bajwa
Tript Rajinder Bajwa

ਗੁਰੂ ਤੇਗ ਬਹਾਦਰ ਦੀਆਂ ਸਿੱਖਿਆਵਾਂ ਨੂੰ ਅਪਨਾਉਣ ਦੀ ਅਪੀਲ

ਚੰਡੀਗੜ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਸੂਬੇ ਦੇ ਭਾਸ਼ਾ ਵਿਭਾਗ ਵਲੋਂ ਆਪਣੇ ਰਿਸਾਲੇ “ਜਨ ਸਹਿਤ“ ਦੇ ਛਾਪੇ ਗਏ ਵਿਸ਼ੇਸ ਅੰਕ “ਹਿੰਦ ਦੀ ਚਾਦਰ’’ ਰਿਲੀਜ਼ ਕਰਦਿਆਂ, ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਕਿ ਗੁਰੂ ਤੇਗ ਬਹਾਦਰ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੇ ਮਨੁੱਖੀ ਸਮਾਜ ਲਈ ਚਾਨਣ ਮੁਨਾਰਾ ਹਨ।

Tript Rajinder BajwaTript Rajinder Bajwa

ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਨੇ ਆਪਣੀ ਜ਼ਮੀਰ ਦੀ ਆਵਾਜ਼ ਅਨੁਸਾਰ ਧਰਮ ਅਪਨਾਉਣ ਦੀ ਅਜ਼ਾਦੀ ਲਈ ਆਪਣੀ ਸ਼ਹਾਦਤ ਦੇ ਕੇ ਸੰਸਾਰ ਨੂੰ ਇੱਕ ਨਵਾਂ ਰਾਹ ਦਿਖਾਇਆ। ਉਹਨਾਂ ਕਿਹਾ ਕਿ ਜੇ ਸੰਸਾਰ ਦੇ ਧਾਰਮਿਕ, ਸਮਾਜਿਕ ਅਤੇ ਸਿਆਸੀ ਆਗੂ ਗੁਰੂ ਤੇਜ਼ ਬਹਾਦਰ ਦੀ ਇੱਕੋ ਲਾਈਨ “ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ“ ਨੂੰ ਹੀ ਆਪਣੀ ਸੋਚ ਦਾ ਹਿੱਸਾ ਬਣਾ ਲੈਣ ਤਾਂ ਪੂਰੀ ਦੁਨੀਆਂ ਵਿੱਚੋਂ ਟਕਰਾਅ, ਕਲੇਸ਼ ਅਤੇ ਲੜਾਈਆਂ ਖ਼ਤਮ ਹੋ ਸਕਦੀਆਂ ਹਨ।

Tript Rajinder BajwaTript Rajinder Bajwa

ਬਾਜਵਾ ਨੇ ਕਿਹਾ ਕਿ ਅੱਜ ਜਦੋਂ ਕੁਝ ਸ਼ਕਤੀਆਂ ਵਲੋਂ ਹਿੰਦੋਸਤਾਨ ਨੂੰ ਇੱਕ ਰੰਗ ਵਿਚ ਰੰਗਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਤਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਅਸੂਲਾਂ ਦੀ ਪ੍ਰਸੰਗਿਕਤਾ   ਹੋਰ ਵੀ ਵਧ ਗਈ ਹੈ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਨੇ ਇਸ ਮੌਕੇ ਭਾਸ਼ਾ ਵਿਭਾਗ ਵਲੋਂ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਅੱਧੀ ਦਰਜਨ ਕਿਤਾਬਾਂ ਵੀ ਜਾਰੀ ਕੀਤੀਆਂ।

Tript Rajinder BajwaTript Rajinder Bajwa

ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਹੁਤ ਵੱਡੇ ਪ੍ਰੋਗਰਾਮ ਉਲੀਕੇ ਗਏ ਸਨ, ਪਰ ਕਰੋਨਾ ਮਹਾਂਮਾਰੀ ਦੇ ਮੁੜ ਫ਼ੈਲਣ ਨਾਲ ਇਹ ਪ੍ਰੋਗਰਾਮ ਹੁਣ ਸੰਕੇਤਕ ਤੌਰ ਉਤੇ ਮਨਾਏ ਜਾਣਗੇ। ਉਹਨਾਂ ਭਾਸ਼ਾ ਵਿਭਾਗ ਵਲੋਂ “ਜਨ ਸਾਹਿਤ“ ਦਾ ਵਿਸ਼ੇਸ਼ ਅੰਕ ਅਤੇ ਕਿਤਾਬਾਂ ਛਾਪਣ ਦੇ ਉੱਦਮ ਦੀ ਸਲਾਹਣਾ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement