
16 ਮਈ ਤੋਂ 31 ਮਈ ਤਕ ਆਨਲਾਈਨ ਕਲਾਸਾਂ ਲੱਗਣਗੀਆਂ।
ਚੰਡੀਗੜ੍ਹ - ਗਰਮੀ ਦਿਨੋ ਦਿਨ ਵਧਦੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਹੋ ਗਿਆ ਹੈ ਤੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਵੇਰਵਿਆਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਤੋਂ ਲੱਗਣਗੇ। ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ 12.30 ਵਜੇ ਤੱਕ ਹੋਵੇਗਾ। ਇਹ ਸਮਾਂ 2 ਮਈ ਤੋਂ ਲਾਗੂ ਹੋਵੇਗਾ। ਇਸ ਤੋਂ ਇਲਾਵਾ ਛੁੱਟੀਆਂ ਦਾ ਸ਼ਡਿਊਲ ਵੀ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ 15 ਮਈ ਤੋਂ 30 ਜੂਨ ਤਕ ਹੋਣਗੀਆਂ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਹੈ ਕਿ ਵਿਦਿਆਰਥੀ ਨੋਟ ਕਰ ਲੈਣ ਕਿ 16 ਮਈ ਤੋਂ 31 ਮਈ ਤਕ ਆਨਲਾਈਨ ਕਲਾਸਾਂ ਲੱਗਣਗੀਆਂ।