
ਪੰਜਾਬ ਵਿਚ ਨਸ਼ੇ ਘੱਟ ਹੋਣ ਦੀ ਬਜਾਏ ਦਿਨੋਂ ਦਿਨ ਵੱਧ ਰਹੇ
ਫਿਰੋਜ਼ਪੁਰ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।
Drug
ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਅੱਕੂ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਤੋਖ ਸਿੰਘ ਟੈਣੀ (28) ਪੁੱਤਰ ਨਿਰਮਲ ਸਿੰਘ ਵਜੋਂ ਹੋਈ ਹੈ।
Drug mafia
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅੱਜ ਹੀ ਤੂੜੀ ਬਣਾਉਣ ਵਾਲੀ ਮਸ਼ੀਨ ਤੋਂ ਵਾਪਸ ਆਇਆ ਸੀ। ਆਪਣੇ ਘਰੋਂ ਖੇਤਾਂ ਵਿਚ ਗਏ ਸੰਤੋਖ ਸਿੰਘ ਨੇ ਨਸ਼ੇ ਦਾ ਟੀਕਾ ਲਗਾ ਲਿਆ, ਪਰ ਟੀਕੇ ਵਿੱਚ ਮਿਲਾਵਟ ਹੋਣ ਕਾਰਨ ਜਾਂ ਨਸ਼ੇ ਦੀ ਓਵਰਡੋਜ਼ ਕਾਰਨ ਉਹ ਪਾਣੀ ਵਾਲੇ ਖੱਡੇ 'ਚ ਡਿੱਗ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।