ਭਗਵੰਤ ਮਾਨ ਵੱਲੋਂ ਪਟਿਆਲਾ 'ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ
Published : Apr 29, 2022, 9:23 pm IST
Updated : Apr 29, 2022, 9:23 pm IST
SHARE ARTICLE
Bhagwant Mann
Bhagwant Mann

ਸੂਬੇ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਵਚਨਬੱਧਤਾ ਦੁਹਰਾਈ

ਕਿਸੇ ਨੂੰ ਵੀ ਪੰਜਾਬ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਣਾ ਚਾਹੀਦਾ। ਪਟਿਆਲਾ ਵਿੱਚ ਹਿੰਸਕ ਝੜਪਾਂ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਸ਼ਾਮ ਇੱਥੇ ਮੁੱਖ ਮੰਤਰੀ ਰਿਹਾਇਸ਼ ਵਿਖੇ ਸੂਬਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਮੌਜੂਦਾ ਸਥਿਤੀ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਨਿਰੰਤਰ ਜਾਣੂੰ ਕਰਵਾਉਂਦੇ ਰਹਿਣ ਦੇ ਨਿਰਦੇਸ਼ ਦਿੱਤੇ।  

Bhagwant Mann Bhagwant Mann

ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਦੀ ਵਿਅਕਤੀ ਨੂੰ ਵੀ ਕਿਸੇ ਵੀ ਕੀਮਤ ’ਤੇ ਅਮਨ-ਸ਼ਾਂਤੀ  ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਵੱਲੋਂ ਲਗਾਤਾਰ ਚੌਕਸੀ ਵਰਤਣ ਕਾਰਨ ਪੰਜਾਬ ਅਜੇ ਵੀ ਦੇਸ਼ ਭਰ ਦੇ ਸਭ ਤੋਂ ਸ਼ਾਂਤਮਈ ਸੂਬਿਆਂ ਵਿੱਚੋਂ ਇੱਕ ਹੈ। ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਾਨੂੰਨ ਵਿਵਸਥਾ ਸੂਬੇ ਦਾ ਮੁੱਖ ਸਰੋਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਕਿਉਂ ਨਾ ਰੱਖਦਾ ਹੋਵੇ, ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

Bhagwant Mann Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਬਹੁਤ ਜ਼ਿਆਦਾ ਸੰਵੇਦਨਸ਼ੀਲ ਹੈ ਕਿਉਂਕਿ ਦੁਸ਼ਮਣ ਤਾਕਤਾਂ ਇਸ ਨੂੰ ਨਿਸ਼ਾਨਾ ਬਣਾਉਣਾ ਦੀ ਤਾਕ ਵਿਚ ਰਹਿੰਦੀਆਂ ਹਨ ਜੋ ਆਪਣੇ ਸੌੜੇ ਹਿੱਤਾਂ ਲਈ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ ਪਰ ਸੂਬਾ ਸਰਕਾਰ ਦੀ ਸਖ਼ਤ ਚੌਕਸੀ ਕਾਰਨ ਅਜਿਹੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਵਾਰ-ਵਾਰ ਸਿਰੇ ਨਹੀਂ ਚੜ੍ਹਨ ਦਿੱਤਾ ਗਿਆ।

Bhagwant Mann Bhagwant Mann

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖ਼ਤ ਘਾਲਣਾ ਘਾਲੀ ਹੈ। ਉਨ੍ਹਾਂ ਨੇ ਭਰੋਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਨੱਥ ਪਾ ਕੇ ਦੇਸ਼ ਦੀ ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਿਆ ਜਾਵੇਗਾ। ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਡੀ.ਜੀ.ਪੀ. ਵੀ.ਕੇ. ਭਾਵਰਾ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement