ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਕੀਤਾ ਬਿਜਲੀ ਮੰਤਰੀ ਦੇ ਘਰ ਦਾ ਘਿਰਾਓ, ਕੀਤੀ ਸਰਕਾਰ ਵਿਰੋਧੀ ਨਾਅਰੇਬਾਜ਼ੀ 
Published : Apr 29, 2022, 4:06 pm IST
Updated : Apr 29, 2022, 4:06 pm IST
SHARE ARTICLE
Farmers Protest
Farmers Protest

ਖੇਤੀ ਲਈ 6 ਘੰਟੇ ਬਿਜਲੀ ਦੀ ਮੰਗ ਕਰ ਰਹੇ ਨੇ ਕਿਸਾਨ

 

ਅੰਮ੍ਰਿਤਸਰ - ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨ ਸ਼ੁੱਕਰਵਾਰ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਪਹੁੰਚੇ। ਇੰਨਾ ਹੀ ਨਹੀਂ ਨਿਊ ਅੰਮ੍ਰਿਤਸਰ ਇਲਾਕੇ ਵਿਚ ਇਕੱਠੇ ਹੋਏ ਕਿਸਾਨਾਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਤ ਜਾਗ ਕੇ ਕੱਟਣੀ ਪੈਂਦੀ ਹੈ, ਪਤਾ ਹੀ ਨਹੀਂ ਚੱਲਦਾ ਕਿ ਕਦੋਂ ਬਿਜਲੀ ਚਲੀ ਜਾਵੇ। 

Farmers Protest Farmers Protest

ਕਿਸਾਨਾਂ ਨੇ ਕਿਹਾ ਕਿ ਨਵੀਂ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਸਾਬਤ ਹੋ ਰਹੀ ਹੈ। ਨਾ ਤਾਂ ਉਨ੍ਹਾਂ ਦੇ ਖੇਤਾਂ ਨੂੰ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੇ ਘਰਾਂ ਨੂੰ ਬਿਜਲੀ ਮਿਲ ਰਹੀ ਹੈ। ਪਿੰਡਾਂ ਵਿਚ 24 ਘੰਟਿਆਂ ਵਿਚ 18-18 ਘੰਟੇ ਬਿਜਲੀ ਕੱਟ ਲੱਗ ਰਹੇ ਹਨ। ਇਸ ਨਾਲ ਉਨ੍ਹਾਂ ਦੇ ਕੰਮ, ਖੇਤ ਅਤੇ ਕਾਰੋਬਾਰ ਪ੍ਰਭਾਵਿਤ ਹੋਣ ਲੱਗਾ ਹੈ।

Farmers Protest Farmers Protest

ਇਸ ਲਈ ਵੱਖ-ਵੱਖ ਇਲਾਕਿਆਂ ਦੇ ਕਿਸਾਨ ਬਿਜਲੀ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਇਕੱਠੇ ਹੋਏ ਹਨ। ਕਿਸਾਨਾਂ ਨੇ ਦੱਸਿਆ ਕਿ ਇਹ ਸੀਜ਼ਨ ਉਨ੍ਹਾਂ ਦੇ ਪਸ਼ੂਆਂ ਨੂੰ ਦਿੱਤੇ ਜਾਣ ਵਾਲੇ ਚਾਰੇ ਦਾ ਹੈ ਪਰ ਉਨ੍ਹਾਂ ਦਾ ਚਾਰਾ ਸੁੱਕ ਰਿਹਾ ਹੈ। ਦਿਨ ਵਿਚ 4 ਘੰਟੇ ਬਿਜਲੀ ਦਿੱਤੀ ਜਾਂਦੀ ਹੈ, ਉਹ ਵੀ ਕੁੱਝ ਸਮਾਂ ਰੁਕ-ਰੁਕ ਕੇ ਆਉਂਦੀ ਹੈ। ਜੇਕਰ ਚਾਰਾ ਨਾ ਮਿਲਿਆ ਤਾਂ ਉਨ੍ਹਾਂ ਦੇ ਪਸ਼ੂ ਦੁੱਧ ਨਹੀਂ ਦੇ ਸਕਣਗੇ। ਆਉਣ ਵਾਲੇ ਦਿਨਾਂ 'ਚ ਇਸ ਦਾ ਅਸਰ ਦੇਖਣ ਨੂੰ ਮਿਲੇਗਾ। ਹਰ ਪਾਸੇ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

Farmers Protest Farmers Protest

ਕਿਸਾਨਾਂ ਦਾ ਕਹਿਣਾ ਹੈ ਕਿ ਪਿੰਡਾਂ ਵਿਚ ਬਿਜਲੀ ਸਪਲਾਈ ਦੀ ਹਾਲਤ ਬਹੁਤ ਮਾੜੀ ਹੈ। ਘਰ ਬੈਠਣਾ ਵੀ ਔਖਾ ਹੋ ਗਿਆ ਹੈ। ਲਾਈਟ ਕਦੋਂ ਬੰਦ ਹੋ ਜਾਂਦੀ ਹੈ ਕਿਸੇ ਨੂੰ ਪਤਾ ਨਹੀਂ ਹੁੰਦਾ। ਗਰਮੀ ਵਿਚ ਰਾਤਾਂ ਬਾਹਰ ਬੈਠ ਕੇ ਕੱਟਣੀਆਂ ਪੈਂਦੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ। ਉਹੀ ਸਰਕਾਰ ਉਨ੍ਹਾਂ ਨੂੰ 24 ਘੰਟੇ ਬਿਜਲੀ ਦੇਣ ਦੇ ਵਾਅਦੇ ਕਰ ਰਹੀ ਸੀ ਪਰ ਅੱਜ ਲੋਕ ਬਿਜਲੀ ਨੂੰ ਤਰਸ ਰਹੇ ਹਨ। ਸਰਕਾਰ ਨੂੰ ਪਤਾ ਸੀ ਕਿ ਦੇਸ਼ ਭਰ ਵਿੱਚ ਕੋਲੇ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਅਜਿਹੀ ਸਥਿਤੀ ਵਿਚ ਸਰਕਾਰ ਨੂੰ ਪਹਿਲਾਂ ਤੋਂ ਹੀ ਪ੍ਰਬੰਧ ਕਰਨੇ ਚਾਹੀਦੇ ਸਨ। 


 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement