ਹਰਪਾਲ ਚੀਮਾ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਨੂੰ 62.68 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ
Published : Apr 29, 2022, 10:10 pm IST
Updated : Apr 29, 2022, 10:10 pm IST
SHARE ARTICLE
Harpal Cheema
Harpal Cheema

ਸਹਿਕਾਰਤਾ ਮੰਤਰੀ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਰਕਮ ਤੁਰੰਤ ਸਾਰੇ ਲਾਭਪਾਤਰੀ ਪੈਨਸ਼ਨਰਾਂ ਅਤੇ ਉਨਾਂ ਦੀਆਂ ਵਿਧਵਾਵਾਂ ਦੇ ਖਾਤੇ ਵਿੱਚ ਪਾਈ ਜਾਵੇ

ਚੰਡੀਗੜ : ਸੂਬੇ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਅਤੇ ਉਨਾਂ ਦੀਆਂ ਵਿਧਵਾਵਾਂ ਲਈ 62.68 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਪੈਨਸ਼ਰਾਂ ਨੂੰ ਪੈਨਸ਼ਨ ਅਤੇ ਏਰੀਅਰ ਜਾਰੀ ਕੀਤਾ ਜਾ ਸਕੇ।

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਦੇ ਸੇਵਾ ਮੁਕਤ ਮੁਲਾਜਮਾਂ ਨਾਲ ਸਬੰਧਤ ਇਹ ਫੈਸਲਾ ਪਹਿਲ ਦੇ ਆਧਾਰ ‘ਤੇ ਲਿਆ ਹੈ ਤਾਂ ਕਿ ਸੈਂਕੜੇ ਪੈਨਸ਼ਨਰਾਂ ਅਤੇ ਉਨਾਂ ਦੀਆਂ ਵਿਧਵਾਵਾਂ ਦੇ ਸਮਾਜਿਕ ਅਤੇ ਵਿੱਤੀ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਇਸ ਫੈਸਲੇ ਨਾਲ ਲਗਭਗ 1130 ਪੈਨਸ਼ਨਰਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਅਤੇ ਏਰੀਅਰ ਦਿੱਤੇ ਜਾਣਗੇ। ਉਨਾਂ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਬੈਂਕ ਨੂੰ ਵੀ ਵਿੱਤੀ ਸਹਾਇਤਾ ਮਿਲੇਗੀ। 

Jeevan pramaan life certificate for pensioners pensioner

ਸਹਿਕਾਰਤਾ ਮੰਤਰੀ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਰਕਮ ਤੁਰੰਤ ਸਾਰੇ ਲਾਭਪਾਤਰੀ ਪੈਨਸ਼ਨਰਾਂ ਅਤੇ ਉਨਾਂ ਦੀਆਂ ਵਿਧਵਾਵਾਂ ਦੇ ਖਾਤੇ ਵਿੱਚ ਪਾਈ ਜਾਵੇ। ਦੱਸਣਯੋਗ ਹੈ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਸਾਲ 1989 ਵਿੱਚ ਆਪਣੇ ਰਿਟਾਇਰਡ ਮੁਲਾਜਮਾਂ ਲਈ ਪੈਨਸ਼ਨ ਸਕੀਮ ਬਣਾਈ ਸੀ ਜੋੋ ਕਿ ਸਾਲ 2013 ਵਿੱਚ ਬੰਦ ਕਰ ਦਿੱਤੀ ਗਈ ਸੀ। ਬੈਂਕ ਦੇ ਰਿਟਾਇਰਡ ਮੁਲਾਜਮਾਂ ਵੱਲੋੋਂ ਇਸ ਫੈਸਲੇ ਖਿਲਾਫ  ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ।  

High Court High Court

ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵੱਲੋੋਂ ਸਾਲ 2019 ਵਿੱਚ ਪੈਨਸ਼ਨਰਾਂ ਨੂੰ ਪੈਨਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਜਿਸਨੂੰ ਵਿਭਾਗ ਵੱਲੋਂ  ਸੁਪਰੀਮ ਕੋੋਰਟ ਆਫ ਇੰਡੀਆ ਵਿੱਚ ਚੁਣੌਤੀ ਦਿੱਤੀ ਗਈ।  ਸੁਪਰੀਮ ਕੋੋਰਟ ਵੱਲੋੋਂ ਮਿਤੀ 11.01.2022 ਨੂੰ ਫੈਸਲਾ ਕੀਤਾ ਗਿਆ ਕਿ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਰਾਂ ਦਾ ਬਣਦਾ ਏਰੀਅਰ ਜਨਵਰੀ 2022 ਤੋੋਂ 12 ਬਰਾਬਰ ਮਹੀਨਾਵਾਰ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਮਿਤੀ 11.01.2022 ਨੂੰ  ਸੁਪਰੀਮ ਕੋੋਰਟ ਦਾ ਫੈਸਲਾ ਆਉਣ ਦੇ ਬਾਵਜੂਦ ਪਿਛਲੀ ਸਰਕਾਰ ਵੱਲੋੋਂ ਬੈਂਕ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕੋੋਈ ਯੋੋਗ ਫੈਸਲਾ ਨਹੀਂ ਲਿਆ ਗਿਆ। ਹੁਣ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੈਂਕ ਦੇ ਪੈਨਸ਼ਨਰਾਂ ਅਤੇ ਉਨਾਂ ਦੀਆਂ ਵਿਧਵਾਵਾਂ ਦੇ ਹਿੱਤਾਂ ਨੂੰ ਹਮਦਰਦੀ ਨਾਲ ਵਿਚਾਰਦੇ ਹੋੋਏੇ ਇਸ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement