
ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਜਾਰੀ ਰਹੇਗਾ ਕਰਫ਼ਿਊ
ਪਟਿਆਲਾ : ਪਟਿਆਲਾ 'ਚ ਸ਼ੁੱਕਰਵਾਰ ਨੂੰ ਸਿੱਖ ਤੇ ਸ਼ਿਵ ਸੈਨਾ ਵਰਕਰਾਂ ਵਿਚਕਾਰ ਹੋਈ ਹਿੰਸਕ ਝੜਪ ਤੋਂ ਬਾਅਦ ਸਥਿਤੀ ਕੰਟਰੋਲ ਕਰਨ ਲਈ ਜ਼ਿਲ੍ਹੇ ਵਿਚ ਕਰਫ਼ਿਊ ਲਾਗੂ ਕਰ ਦਿੱਤਾ ਗਿਆ ਹੈ। ਡੀਸੀ ਪਟਿਆਲਾ ਨੇ ਧਾਰਾ 144 ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ 'ਚ ਕਰਫ਼ਿਊ ਅੱਜ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਇਹ ਕਾਰਵਾਈ ਜ਼ਿਲ੍ਹੇ 'ਚ ਲਾਅ ਅਤੇ ਆਰਡਰ ਬਣਾਈ ਰੱਖਣ ਲਈ ਕੀਤੀ ਗਈ ਹੈ।