
ਹਰੀਸ਼ ਸਿੰਗਲਾ ਦੀ ਕਾਲੀ ਮਾਤਾ ਮੰਦਿਰ ਵਿਚ ਹਿੰਦੂ ਸੰਗਠਨਾਂ ਵੱਲੋਂ ਕੁੱਟਮਾਰ ਵੀ ਕੀਤੀ ਗਈ ਸੀ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਚੰਡੀਗੜ੍ਹ : ਪਟਿਆਲਾ ਵਿਖੇ ਸ਼ਿਵ ਸੈਨਾ ਅਤੇ ਸਿੱਖ ਜੱਥੇਬੰਦੀਆਂ ਵਿਚਾਲੇ ਹੋਈ ਝੜਪ ਨੂੰ ਲੈ ਕੇ ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਪੁਲਿਸ ਨੇ ਉਹਨਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਹਰੀਸ਼ ਸਿੰਗਲਾਂ 'ਤੇ ਹਿੰਸਾ ਭੜਕਾਉਣ ਦੇ ਦੋਸ਼ ਲੱਗੇ ਹਨ। ਦੱਸ ਦਈਏ ਕਿ ਕੁੱਝ ਸਮਾਂ ਪਹਿਲਾਂ ਹੀ ਸ਼ਿਵ ਸੈਨਾ ਪੰਜਾਬ ਵੱਲੋਂ ਹਰੀਸ਼ ਸਿੰਗਲਾ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਗਿਆ ਸੀ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਊਧਵ ਠਾਕਰੇ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਦੇ ਹੁਕਮਾਂ ਅਨੁਸਾਰ ਕੀਤੀ ਗਈ ਹੈ। ਦੱਸ ਦਈਏ ਕਿ ਹਰੀਸ਼ ਸਿੰਗਲਾ ਦੀ ਕਾਲੀ ਮਾਤਾ ਮੰਦਿਰ ਵਿਚ ਹਿੰਦੂ ਸੰਗਠਨਾਂ ਵੱਲੋਂ ਕੁੱਟਮਾਰ ਵੀ ਕੀਤੀ ਗਈ ਸੀ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਹਰੀਸ਼ ਸਿੰਗਲਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ
ਪਟਿਆਲਾ ਵਿਖੇ ਹੋਈ ਝੜਪ ਤੋਂ ਬਾਅਦ ਸ਼ਿਵ ਸੈਨਾ ਪੰਜਾਬ ਵੱਲੋਂ ਹਰੀਸ਼ ਸਿੰਗਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਸੀ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਊਧਵ ਠਾਕਰੇ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਦੇ ਹੁਕਮਾਂ ਅਨੁਸਾਰ ਕੀਤੀ ਗਈ ਹੈ।
- ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਲੱਗਿਆ ਕਰਫ਼ਿਊ
ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਪਟਿਆਲਾ ਵਿਚ ਕਰਫਿਊ ਲਗਾ ਦਿੱਤਾ ਹੈ। ਇਹ ਕਰਫਿਊ ਸ਼ਾਮ 7 ਵਜੇ ਤੋਂ ਭਲਕੇ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਪੂਰੇ ਜ਼ਿਲ੍ਹੇ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਵੀ ਚੰਡੀਗੜ੍ਹ ਵਿਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ 'ਚ ਉਨ੍ਹਾਂ ਇਸ ਘਟਨਾ 'ਤੇ ਨਾਰਾਜ਼ਗੀ ਪ੍ਰਗਟਾਈ ਹੈ।
ਹਰੀਸ਼ ਸਿੰਗਲਾ ਦਾ ਬਿਆਨ
ਇਸ ਘਟਨਾ ਨੂੰ ਲੈ ਕੇ ਹਰੀਸ਼ ਸਿੰਗਲਾ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੋ ਕੱਟੜਵਾਦੀ ਲੋਕ ਹਨ ਜੋ ਭਾਰਤ ਦੇ ਦੋ ਟੁਕੜੇ ਕਰਨਾ ਚਾਹੁੰਦੇ ਹਨ ਤੇ ਪੰਜਾਬ ਵਿਚ 200-400 ਲੋਕ ਹਨ ਜਿਨ੍ਹਾਂ ਨੇ ਪੰਜਾਬ ਵਿਚ ਹਿੰਦੂ ਸਿੱਖ ਵਿਚ ਫਰਕ ਪਾਇਆ ਹੋਇਆ ਹੈ। ਸਿਗਲਾ ਨੇ ਕਿਹਾ ਕਿ ਭਾਰਤ ਵਿਚ ਖਾਲਸਿਤਾਨ ਕਦੇ ਵੀ ਨਹੀਂ ਬਣ ਸਕਦਾ। ਹਰੀਸ਼ ਸਿੰਗਲਾ ਨੇ ਕਿਹਾ ਕਿ ਸਰਕਾਰ ਦੀ ਨਲਾਇਕੀ ਕਰ ਕੇ ਅੱਜ ਪੰਜਾਬ ਦਾ ਮਾਹੌਲ ਖਰਾਬ ਹੋਇਆ ਹੈ ਸਰਕਾਰ ਨੂੰ ਸਖ਼ਤੀ ਕਰ ਕੇ ਇਹਨਾਂ ਦੇਸ਼ ਵਿਰੋਧੀ ਲੋਕਾਂ ਨੂੰ ਜੇਲ੍ਹਾ 'ਚ ਬੰਦ ਕਰਨਾ ਚਾਹੀਦਾ ਹੈ।
ਸਿੰਗਲਾ ਨੇ ਕਿਹਾ ਕਿ ਉਹਨਾਂ ਨੂੰ ਖਾਲਿਸਤਾਨ ਦਾ ਵਿਰੋਧ ਕਰਨ ਦਾ ਪੂਰਾ ਹੱਕ ਹੈ ਤੇ ਉਹ ਵਿਰੋਧ ਕਰਨ ਵਿਚ ਸਾਨੂੰ ਕੋਈ ਨਹੀਂ ਰੋਕ ਸਕਦਾ। ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਕੀ ਉਹਨਾਂ ਨੇ ਇਸ ਮਾਰਚ ਲਈ ਪ੍ਰਸਾਸਨ ਚੋਂ ਇਜ਼ਾਜਤ ਲਈ ਸੀ ਤਾਂ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਸੀ ਤੇ ਮਨਜ਼ੂਰੀ ਲਈ ਪੱਤਰ ਭੇਜਿਆ ਹੋਇਆ ਸੀ ਪਰ ਸਾਡੇ ਕੋਲ ਲਿਖਤੀ ਮਨਜ਼ੂਰੀ ਨਹੀਂ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਲਿਖਤੀ ਰੂਪ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਪੱਤਰ ਭੇਜ ਦਿੱਤਾ ਸੀ
ਜਿਸ ਵਿਚ ਦੱਸਿਆ ਸੀ ਕਿ ਉਹ ਇਹ ਮਾਰਚ ਕਰਨ ਜਾ ਰਹੇ ਹਨ। ਉਹਨਾਂ ਨੇ ਸਾਫ਼ ਤੌਰ 'ਤੇ ਕਿਹਾ ਕਿ ਇਙ ਅੱਜ ਦਾ ਮਾਹੌਲ ਸਾਡੇ ਕਰ ਕੇ ਨਹੀਂ ਬਲਕਿ ਸਰਕਾਰ ਤੇ ਪ੍ਰਸ਼ਾਸਨ ਦੀ ਢਿੱਲ ਕਰ ਕੇ ਹੋਇਆ ਹੈ। ਓਧਰ ਹਰੀਸ਼ ਸਿੰਗਲਾ ਦੇ ਇਸ ਬਿਆਨ ਤੋਂ ਬਾਅਦ ਜਸਵਿੰਦਰ ਸਿੰਘ ਰਾਜਪੁਰਾ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਨੇ ਕਈ ਦਿਨਾਂ ਤੋਂ ਅਪੀਲ ਕੀਤੀ ਸੀ ਕਿ ਕੁਝ ਜਥੇਬੰਦੀਆਂ ਸਿੱਖ ਰਾਜ ਵਿਰੁੱਧ ਮਾਹੌਲ ਖ਼ਰਾਬ ਕਰ ਰਹੀਆਂ ਹਨ। ਪ੍ਰਸ਼ਾਸਨ ਨੂੰ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਸੀ ਤਾਂ ਜੋ ਮਾਹੌਲ ਖਰਾਬ ਨਾ ਹੋਵੇ।