ਬਿਜਲੀ ਮੰਤਰੀ ਹਰਭਜਨ ਈ.ਟੀ.ਓ. ਨੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਚਾਰੋ ਯੂਨਿਟ ਚਲਾਉਣ ਦੇ ਆਦੇਸ਼ ਦਿੱਤੇ
Published : Apr 29, 2022, 7:57 pm IST
Updated : Apr 29, 2022, 7:57 pm IST
SHARE ARTICLE
Harbhajan Singh ETO
Harbhajan Singh ETO

ਥਰਮਲ ਪਲਾਂਟ ਦੇ ਚੋਥੇ ਯੂਨਿਟ ਚਲਣ ਨਾਲ 210 ਮੈਗਾ ਵਾਟ ਬਿਜਲੀ ਦਾ ਉਤਪਾਦਨ ਵਧੇਗਾ

 

ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਦੀ ਸਪਲਾਈ ਨੂੰ ਨਿਰੰਤਰ ਯਕੀਨੀ ਕਰਨ ਦੇ ਮੰਤਵ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨਾਲ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ ਚੱਢਾ ਅਤੇ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੇਕਟਰ ਬਲਦੇਵ ਸਿੰਘ ਸਰਾਂ ਵੀ ਸਨ।

Harbhajan Singh ETOHarbhajan Singh ETO

ਥਰਮਲ ਪਲਾਂਟ ਦਾ ਦੌਰਾ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਪਲਾਂਟ ਦੇ ਚਾਰੋਂ ਯੂਨਿਟਾਂ ਨੂੰ ਲਗਾਤਾਰ ਚਲਾਇਆ ਜਾਵੇ ਤਾਂ ਜੋ ਸੂਬੇ ਵਿੱਚ ਬਿਜਲੀ ਦੀ ਸਪਲਾਈ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਇਆ ਜਾ ਸਕੇ। ਉਨਾਂ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਸਲਾਨਾ ਮੇਨਟੈਨਸ ਲਈ ਪਿਛਲੇ 25 ਦਿਨਾਂ ਤੋਂ ਬੰਦ ਸੀ ਜਿਸ ਨੂੰ ਤੁਰੰਤ ਚਾਲੂ ਕੀਤਾ ਜਾਵੇ। ਜਿਸ ਉਪਰੰਤ ਮੌਕੇ ‘ਤੇ ਹਾਜਰ ਬਲਦੇਵ ਸਿੰਘ ਨੇ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਅੱਜ ਹੀ ਚਾਲੂ ਕਰ ਦਿੱਤਾ ਜਾਵੇਗਾ।

Harbhajan Singh ETOHarbhajan Singh ETOHarbhajan Singh ETO 

ਉਨਾਂ ਦੱਸਿਆ ਕਿ ਥਰਮਲ ਪਲਾਂਟ ਵਿਖੇ ਤੀਜਾ ਯੂਨਿਟ 28 ਅਪ੍ਰੈਲ ਨੂੰ ਚਾਲੂ ਕੀਤਾ ਗਿਆ ਜਦ ਕਿ ਚੌਥਾ ਯੂਨਿਟ ਅੱਜ ਹੀ ਚਾਲੂ ਹੋਣ ਨਾਲ ਇਹ ਪਲਾਂਟ ਆਪਣੀ ਪੂਰੀ ਸਮੱਰਥਾ ਦੇ ਨਾਲ ਬਿਜਲੀ ਦੀ ਸਪਲਾਈ ਕਰੇਗਾ। ਉਨਾਂ ਕਿਹਾ ਕਿ ਚੌਥੇ ਯੂਨਿਟ ਦੇ ਚਾਲੂ ਹੋਣ ਨਾਲ 210 ਮੈਗਾਵਾਟ ਬਿਜਲੀ ਦੀ ਪੈਦਾਵਾਰ ਵਿੱਚ ਵਾਧਾ ਹੋ ਜਾਵੇਗਾ ਅਤੇ ਤਲਵੰਡੀ ਸਾਬੋ ਵਿਖੇ ਵੀ 660 ਮੈਗਾਵਾਟ ਬਿਜਲੀ ਦੀ ਪੈਦਾਵਾਰ ਨੂੰ ਵਧਾਇਆ ਗਿਆ ਹੈ।

Harbhajan Singh ETOHarbhajan Singh ETO

 ਇਸ ਮੌਕੇ ‘ਤੇ ਹਰਭਜਨ ਸਿੰਘ ਨੇ ਥਰਮਲ ਪਲਾਂਟ ਵਿੱਚ ਆਪ ਖੁੱਦ ਨਿੱਜੀ ਤੌਰ ‘ਤੇ ਜਾ ਕੇ ਯੂਨਿਟਾਂ ਦੇ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਕੰਟਰੋਲ ਰੂਮ ਦਾ ਵੀ ਦੌਰਾ ਕੀਤਾ। ਉਨਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਥਰਮਲ ਪਲਾਂਟ ਨੂੰ ਖਤਮ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਦ ਕਿ ਕਾਂਗਰਸ ਸਰਕਾਰ ਨੇ ਜਨਵਰੀ 2018 ਵਿੱਚ ਥਰਮਲ ਪਲਾਂਟ ਦੇ 2 ਯੂਨਿਟਾਂ ਨੂੰ ਜੜੋਂ ਖਤਮ ਕਰਵਾ ਦਿੱਤਾ ਅਤੇ ਇਸ ਨੂੰ ਮੁੜ ਚਾਲੂ ਕਰਨ ਲਈ ਕੋਈ ਯਤਨ ਵੀ ਨਹੀਂ ਕੀਤੇ। ਜਿਸ ਨਾਲ ਬਿਜਲੀ ਦੇ ਉਤਪਾਦਨ ਨੂੰ ਫਰਕ ਤਾ ਪਿਆ ਹੈ ਨਾਲ ਹੀ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੂੰ ਵੀ ਆਪਣੀ ਨੌਕਰੀ ਤੋਂ ਹੱਥ ਧੌਣਾ ਪਿਆ।

Harbhajan Singh ETOHarbhajan Singh ETO

 ਉਨਾਂ ਸੂਬੇ ਦੇ ਕਿਸਾਨਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਜਲਦ ਬਿਜਲੀ ਦੀ ਸਪਲਾਈ ਨੂੰ ਨਿਯਮਤ ਕੀਤਾ ਜਾਵੇਗਾ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਣਥੱਕ ਯਤਨ ਕਰ ਰਹੀਂ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਲਈ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਕੀਤੀ ਮੁਲਾਕਾਤ ਕੀਤੀ ਹੈ। ਉਹਨਾਂ ਨੂੰ ਝੋਨੇ ਦੇ ਅਗਾਮੀ ਸੀਜਨ ਦੇ ਮੱਦੇਨਜਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣੇ ਪੂਲ ਵਿੱਚੋਂ ਵੀ ਬਿਜਲੀ ਦੇਣ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਕੋਲੇ ਦੀ ਸਪਲਾਈ ਨੂੰ ਨਿਰਵਿਘਨ ਕਰਨ ਲਈ ਕਿਹਾ ਹੈ।

 ਹਰਭਜਨ ਸਿੰਘ ਨੇ ਥਰਮਲ ਪਲਾਂਟ ਵਿਖੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਦੇ ਨਾਲ ਵਿਚਾਰ ਚਰਚਾ ਵੀ ਕੀਤੀ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਸੰਦੀਪ ਗਰਗ, ਐਸ.ਡੀ.ਐਮ. ਗੁਰਵਿੰਦਰ ਜੌਹਲ, ਚੀਫ ਇੰਜੀਨੀਅਰ ਜੀ.ਜੀ.ਐਸ.ਟੀ.ਪੀ. ਰਵੀ ਵੰਦਵਾ,  ਜਨਰੇਸ਼ਨ ਡਾਇਰੈਕਟਰ ਪਰਮਜੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement