
122 ਸਾਲਾਂ 'ਚ ਸਭ ਤੋਂ ਗਰਮ ਰਿਹਾ ਮਾਰਚ ਦਾ ਮਹੀਨਾ
2 ਮਈ ਤੋਂ ਰਾਹਤ ਮਿਲਣ ਦੇ ਅਸਰ
ਨਵੀਂ ਦਿੱਲੀ : ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ 29 ਅਪ੍ਰੈਲ ਤੋਂ 1 ਮਈ ਤੱਕ ਪੱਛਮੀ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਯੂਪੀ, ਮੱਧ ਪ੍ਰਦੇਸ਼ ਅਤੇ ਝਾਰਖੰਡ ਵਿੱਚ ਤੇਜ਼ ਗਰਮੀ ਹੋਵੇਗੀ। ਵਿਭਾਗ ਨੇ ਇਨ੍ਹਾਂ ਰਾਜਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 2 ਮਈ ਤੋਂ ਪੱਛਮੀ ਗੜਬੜੀ ਕਾਰਨ ਤੂਫਾਨ ਅਤੇ ਮੀਂਹ ਕਾਰਨ ਰਾਹਤ ਮਿਲ ਸਕਦੀ ਹੈ।
IMD
ਆਈਐਮਡੀ ਦੇ ਮੌਸਮ ਵਿਗਿਆਨੀ ਆਰਕੇ ਜੇਨਾਮਨੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਅੱਜ ਸਖ਼ਤ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ, ਅਗਲੇ 24 ਤੋਂ 48 ਘੰਟਿਆਂ ਤੱਕ ਇਹ ਇਸ ਤਰ੍ਹਾਂ ਰਹੇਗੀ। ਇਸ ਤੋਂ ਬਾਅਦ ਤਾਪਮਾਨ ਘੱਟ ਜਾਵੇਗਾ। ਉਨ੍ਹਾਂ ਦੱਸਿਆ ਕਿ 2 ਤੋਂ 4 ਮਈ ਤੱਕ ਰਾਜਸਥਾਨ, ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪਾਰਾ 36 ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
Heat Wave
ਦੇਸ਼ ਦੀ ਲਗਭਗ 70 ਫ਼ੀਸਦੀ ਆਬਾਦੀ ਦਾ 80 ਫ਼ੀਸਦੀ ਹਿੱਸਾ ਤਪਦੀ ਗਰਮੀ ਨਾਲ ਝੁਲਸ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਗਰਮੀ ਕਾਰਨ ਹੋਰ ਵੀ ਪ੍ਰੇਸ਼ਾਨੀਆਂ ਵਧਣਗੀਆਂ। ਮਈ ਵਿੱਚ ਤਾਪਮਾਨ 48 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ 10 ਸੂਬਿਆਂ ਉੱਤਰ ਪ੍ਰਦੇਸ਼, ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ, ਬਿਹਾਰ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ ਅਤੇ ਝਾਰਖੰਡ ਲਈ ਅਲਰਟ ਜਾਰੀ ਕੀਤਾ ਗਿਆ ਹੈ।
heat wave
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਭਾਰਤ ਗਰਮੀ ਦੇ ਗੰਭੀਰ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਆਈਐਮਡੀ ਦੇ ਵਿਗਿਆਨੀ ਆਰਕੇ ਜੇਨਾਮਨੀ ਨੇ ਕਿਹਾ ਕਿ ਯੂਪੀ, ਰਾਜਸਥਾਨ, ਦਿੱਲੀ, ਹਰਿਆਣਾ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਉੱਪਰ ਪਹੁੰਚ ਗਿਆ ਹੈ। ਅਗਲੇ ਪੰਜ ਦਿਨਾਂ ਤੱਕ ਦੇਸ਼ ਦੇ ਵੱਡੇ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ।
Heat Wave
ਆਈਐਮਡੀ ਨੇ ਕਿਹਾ ਕਿ ਮਈ ਦੇ ਪਹਿਲੇ ਹਫ਼ਤੇ ਤੱਕ ਸਥਿਤੀ ਨਾਜ਼ੁਕ ਰਹਿਣ ਦੀ ਉਮੀਦ ਹੈ। ਹਾਲਾਂਕਿ ਇਸ ਤੋਂ ਬਾਅਦ ਦੂਜੇ ਹਫਤੇ ਤੋਂ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਝਾਂਸੀ ਵਿੱਚ ਜਿੱਥੇ ਪਿਛਲੇ 10 ਸਾਲਾਂ ਵਿੱਚ ਵੱਧ ਤੋਂ ਵੱਧ ਤਾਪਮਾਨ 45 ਨੂੰ ਪਾਰ ਨਹੀਂ ਕਰ ਸਕਿਆ ਸੀ, ਉੱਥੇ 27 ਅਤੇ 28 ਅਪ੍ਰੈਲ ਨੂੰ ਦਿਨ ਦਾ ਤਾਪਮਾਨ 45.6 ਡਿਗਰੀ ਦਰਜ ਕੀਤਾ ਗਿਆ ਸੀ। ਇੱਥੇ ਸਭ ਤੋਂ ਵੱਧ ਤਾਪਮਾਨ 17 ਅਪ੍ਰੈਲ 2010 ਨੂੰ 46.2 ਡਿਗਰੀ ਦਰਜ ਕੀਤਾ ਗਿਆ ਸੀ। ਕਾਨਪੁਰ 'ਚ ਵੀਰਵਾਰ ਨੂੰ ਪਾਰਾ 45.8 ਡਿਗਰੀ ਤੱਕ ਪਹੁੰਚ ਗਿਆ। ਨੌਂ ਸਾਲ ਪਹਿਲਾਂ 30 ਅਪ੍ਰੈਲ 2013 ਨੂੰ ਇੱਥੇ ਸਭ ਤੋਂ ਵੱਧ ਪਾਰਾ ਦਰਜ ਕੀਤਾ ਗਿਆ ਸੀ। ਪ੍ਰਯਾਗਰਾਜ 'ਚ ਪਾਰਾ 45.9 ਡਿਗਰੀ ਦਰਜ ਕੀਤਾ ਗਿਆ।
Temprature
ਦਿੱਲੀ 'ਚ ਤਾਪਮਾਨ 43.5 ਡਿਗਰੀ : 12 ਸਾਲ ਦਾ ਰਿਕਾਰਡ ਟੁੱਟਿਆ
ਬੁੱਧਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਰਿਹਾ। ਇਹ 12 ਸਾਲਾਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 18 ਅਪ੍ਰੈਲ 2010 ਨੂੰ ਇਹ 43.7 ਡਿਗਰੀ ਸੀ। ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਤੱਕ ਪਹੁੰਚ ਸਕਦਾ ਹੈ। 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਧੂੜ ਦਾ ਤੂਫਾਨ ਵੀ ਆ ਸਕਦਾ ਹੈ। ਬਾਰਿਸ਼ ਪੈਣ ਨਾਲ ਕੁੱਝ ਰਾਹਤ ਦੀ ਉਮੀਦ ਹੈ।
heat wave
ਮੌਸਮ ਵਿਭਾਗ ਮੁਤਾਬਕ ਇਸ ਸਾਲ ਮਾਰਚ ਦਾ ਮਹੀਨਾ 122 ਸਾਲਾਂ 'ਚ ਸਭ ਤੋਂ ਗਰਮ ਰਿਹਾ। ਇਸ ਦੌਰਾਨ 71 ਫ਼ੀਸਦੀ ਘੱਟ ਮੀਂਹ ਪਿਆ। ਇਸ ਤੋਂ ਇਲਾਵਾ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਵੀ 35% ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ।