ਪਟਿਆਲਾ 'ਚ ਸਥਿਤੀ ਤਣਾਅਪੂਰਨ, ਮਾਹੌਲ ਸ਼ਾਂਤ ਕਰਨ ਲਈ ਪੁਲਿਸ ਨੇ ਕੀਤੇ ਹਵਾਈ ਫ਼ਾਇਰ 
Published : Apr 29, 2022, 2:59 pm IST
Updated : Apr 29, 2022, 2:59 pm IST
SHARE ARTICLE
 The situation in Patiala is tense, police fired in the air to calm the atmosphere
The situation in Patiala is tense, police fired in the air to calm the atmosphere

ਐੱਸਐੱਚਓ ਦਾ ਹੱਥ ਵੱਢਣ ਦੀ ਖ਼ਬਰ ਅਫਵਾਹ 

 

ਪਟਿਆਲਾ - ਸ਼ੁੱਕਰਵਾਰ ਨੂੰ ਪਟਿਆਲਾ 'ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਸਿੱਖ ਅਤੇ ਹਿੰਦੂ ਸੰਗਠਨ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖ਼ਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਪੱਥਰਬਾਜ਼ੀ ਵੀ ਹੋਈ। 

ਇਸ ਦੌਰਾਨ ਐੱਸਐੱਚਓ ਦੇ ਹੱਥ 'ਤੇ ਸੱਟ ਲੱਗ ਗਈ, ਜਿਸ ਤੋਂ ਬਾਅਦ ਐੱਸਐੱਸਪੀ ਨੇ ਸਥਿਤੀ ਨੂੰ ਸੰਭਾਲਣ ਲਈ ਹਵਾ 'ਚ ਫਾਇਰਿੰਗ ਕੀਤੀ। ਫਿਲਹਾਲ ਇੱਥੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਨੇ ਸਿੱਖ ਜਥੇਬੰਦੀਆਂ ਨੂੰ ਰੋਸ ਪ੍ਰਦਰਸ਼ਨ ਕਰਨ ਅਤੇ ਹਿੰਦੂ ਜਥੇਬੰਦੀਆਂ ਨੂੰ ਮਾਰਚ ਕੱਢਣ ਤੋਂ ਰੋਕ ਦਿੱਤਾ ਹੈ। ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। 

file photo

 

ਇੱਥੇ ਸ਼ਿਵ ਸੈਨਾ ਨੇ ਖਾਲਿਸਤਾਨ ਖਿਲਾਫ਼ ਪੁਤਲਾ ਫੂਕਣ ਦੀ ਤਿਆਰੀ ਕੀਤੀ ਹੋਈ ਸੀ। ਇਹ ਪਤਾ ਲੱਗਦਿਆਂ ਹੀ ਖਾਲਿਸਤਾਨ ਸਮਰਥਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਥੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਵਾਪਸ ਭੇਜ ਦਿੱਤਾ। ਉਧਰ, ਸਿੱਖ ਜਥੇਬੰਦੀਆਂ ਦੇ ਮੈਂਬਰ ਤਲਵਾਰਾਂ ਲੈ ਕੇ ਕਾਲੀ ਮਾਤਾ ਮੰਦਰ ਪੁੱਜੇ। ਦੋਵਾਂ ਧਿਰਾਂ ਵਿਚਕਾਰ ਕਾਫੀ ਝੜਪ ਹੋਈ। 

ਇਸ ਦੌਰਾਨ ਜਦੋਂ ਐੱਸਐੱਚਓ ਕਰਨਵੀਰ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਐੱਸਐੱਚਓ ਉਸ ਦਾ ਹੱਥ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਐਸਐਸਪੀ ਨਾਨਕ ਸਿੰਘ ਮੌਕੇ ’ਤੇ ਪੁੱਜੇ। ਉਹਨਾਂ ਨੇ ਸਥਿਤੀ 'ਤੇ ਕਾਬੂ ਪਾਉਣ ਲਈ ਹਵਾ 'ਚ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਮਾਹੌਲ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਿੰਦੂ ਸੰਗਠਨ ਦੇ ਆਗੂ ਹਰੀਸ਼ ਸਿੰਗਲਾ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

file photo

 

ਦੂਜੇ ਪਾਸੇ ਜਸਵਿੰਦਰ ਸਿੰਘ ਰਾਜਪੁਰਾ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਨੇ ਕਈ ਦਿਨਾਂ ਤੋਂ ਅਪੀਲ ਕੀਤੀ ਸੀ ਕਿ ਕੁਝ ਜਥੇਬੰਦੀਆਂ ਸਿੱਖ ਰਾਜ ਵਿਰੁੱਧ ਮਾਹੌਲ ਖਰਾਬ ਕਰ ਰਹੀਆਂ ਹਨ। ਪ੍ਰਸ਼ਾਸਨ ਨੂੰ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਸੀ, ਤਾਂ ਜੋ ਮਾਹੌਲ ਖਰਾਬ ਨਾ ਹੋਵੇ।
ਇਸ ਦੌਰਾਨ ਕੁਝ ਖਬਰਾਂ ਆਉਣ ਲੱਗੀਆਂ ਕਿ ਸਿੱਖ ਪ੍ਰਦਰਸ਼ਨਕਾਰੀਆਂ ਨੇ ਐੱਸਐੱਚਓ ਦਾ ਹੱਥ ਵੱਢ ਦਿੱਤਾ ਹੈ ਜਿਸ ਨੂੰ ਲੈ ਕੇ ਪਟਿਆਲਾ ਦੇ ਡੀਸੀ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਬੇਬੁਨਿਆਦ ਹੈ। ਉਨ੍ਹਾਂ ਅਜਿਹੀਆਂ ਅਫਵਾਹਾਂ ਨਾ ਫੈਲਾਉਣ ਲਈ ਕਿਹਾ। ਉਹਨਾਂ ਕਿਹਾ ਕਿ ਐੱਸਐੱਚਓ ਦਾ ਸਿਰਫ਼ ਹੱਥ ਜਖ਼ਮੀ ਹੋਇਆ ਹੈ ਵੱਢਿਆ ਨਹੀਂ ਗਿਆ। 

ਪਟਿਆਲਾ ਰੇਂਜ ਦੇ ਆਈਜੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਸਥਿਤੀ ਹੁਣ ਕਾਬੂ ਹੇਠ ਹੈ। ਕਿਸੇ ਨੇ ਅਫ਼ਵਾਹ ਫੈਲਾ ਦਿੱਤੀ ਸੀ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋ ਗਈ। ਐਸਐਚਓ ਦਾ ਹੱਥ ਵੱਢਣ ਦੀ ਖ਼ਬਰ ਅਫ਼ਵਾਹ ਹੈ। ਸਥਿਤੀ ਨੂੰ ਪੂਰੀ ਤਰ੍ਹਾਂ ਨਾਲ ਸ਼ਾਂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪੁੱਜ ਕੇ ਸਥਿਤੀ ਨੂੰ ਸੰਭਾਲਣ ਲਈ ਪੁਲਿਸ ਨੂੰ ਹਵਾ ਵਿੱਚ ਗੋਲੀ ਚਲਾਉਣੀ ਪਈ।

file photo 

ਇਸ ਦੇ ਨਾਲ ਹੀ ਮੁੱਖ ਨੇ ਵੀ ਇਸ ਘਟਨਾ ਨੂੰ ਲੈ ਕੇ ਟਵੀਟ ਕੀਤਾ ਹੈ। ਉਹਨਾਂ ਨੇ ਟਵੀਟ ਕਰ ਕੇ ਲਿਖਿਆ ਕਿ ਉਹਨਾਂ ਨੇ ਘਟਨਾ ਨੂੰ ਲੈ ਕੇ ਼ਡੀਜੀਪੀ ਨਾਲ ਗੱਲ ਕੀਤੀ ਹੈ। ਉਹਨਾਂ ਲਿਖਿਆ ਕਿ ''ਪਟਿਆਲਾ ਵਿਚ ਹੋਈ ਝੜਪ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ ਹੈ ਤੇ ਹੁਣ ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ 'ਤੇ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਸੂਬੇ ਵਿਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।''

file photo

 

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕੀਤਾ ਟਵੀਟ 

“ਪਟਿਆਲਾ ’ਚ 2 ਗੁੱਟਾਂ ਵਿਚ ਹੋਈ ਝੜਪ ਕਾਰਨ ਪੈਦਾ ਹੋਈ ਤਣਾਅਪੂਰਨ ਸਥਿਤੀ ਨੂੰ ਲੈ ਕੇ ਚਿੰਤਤ ਹਾਂ। ਪਟਿਆਲਾ ਦੇ ਲੋਕ ਸ਼ਾਂਤੀ ਪਸੰਦ ਹਨ ਅਤੇ ਮੈਂ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਭੜਕਾਹਟ ਵਿਚ ਨਾ ਆਉਣ। ਉਮੀਦ ਹੈ ਕਿ ਪੰਜਾਬ ਪੁਲਿਸ ਇਸ ’ਤੇ ਸਖ਼ਤ ਕਾਰਵਾਈ ਕਰੇਗੀ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਨੂੰ ਯਕੀਨੀ ਬਣਾਏਗੀ”

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement