ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਦੇ ਇਨਸਾਫ਼ ਲਈ ਟਾਵਰ 'ਤੇ ਚੜ੍ਹਿਆ ਨੌਜਵਾਨ
Published : Apr 29, 2022, 1:59 pm IST
Updated : Apr 29, 2022, 1:59 pm IST
SHARE ARTICLE
 Young man climbs tower for release of bandi singh and justice for guru granth sahib disrespect
Young man climbs tower for release of bandi singh and justice for guru granth sahib disrespect

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਲਿਖਿਆ ਪੱਤਰ

 

ਮੋਗਾ - ਅੱਜ ਸਵੇਰੇ ਪੰਜ ਵਜੇ ਤੋਂ ਪਿੰਡ ਰੋਡੇ ਸਥਿਤ ਟਾਵਰ 'ਤੇ ਚੜ੍ਹਿਆ ਸਿੱਖ ਨੌਜਵਾਨ 7 ਘੰਟੇ ਬੀਤਣ ਦੇ ਬਾਵਜੂਦ ਵੀ  ਆਪਣੀਆਂ ਮੰਗਾਂ ਮਨਵਾਉਣ ਲਈ ਕੜਕਦੀ ਤੇਜ਼ ਧੁੱਪ ਵਿਚ    ਟਾਵਰ 'ਤੇ ਬੈਠਾ ਹੈ ਉਕਤ ਨੌਜਵਾਨ ਵੱਲੋਂ ਟਾਵਰ ਉਪਰ ਕੇਸਰੀ ਝੰਡਾ ਵੀ ਲਹਿਰਾਇਆ ਗਿਆ ਹੈ। ਨੌਜਵਾਨ ਵੱਲੋਂ ਤਿੰਨ ਮੰਗਾਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਅੱਗੇ ਰੱਖੀਆਂ ਗਈਆਂ ਹਨ।

file photo

 

ਸਭ ਤੋਂ ਪਹਿਲੀ ਮੰਗ ਇਹ ਹੈ ਕਿ ਜੇਲ੍ਹਾਂ ਵਿਚ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਨਾਲ ਦੀ ਨਾਲ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਤੋਂ ਬਾਹਰਲੀਆਂ ਜੇਲ੍ਹਾਂ 'ਚੋਂ ਪੰਜਾਬ ਲਿਆਂਦਾ ਜਾਵੇ ਅਤੇ ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ ਅਤੇ ਵੱਖਰਾ ਕਾਨੂੰਨ ਬਣਾਇਆ ਜਾਵੇ। ਦੱਸ ਦਈਏ ਕਿ ਪਿੰਡ ਰੋਡੇ ਸੰਤ ਗਿਆਨੀ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਦੇ ਜਨਮ ਸਥਾਨ ਵਜੋਂ ਜਾਣਿਆ ਜਾਣ ਵਾਲਾ ਪਿੰਡ ਹੈ। ਉਕਤ ਨੌਜਵਾਨ 7 ਘੰਟੇ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਥੱਲੇ ਨਹੀਂ ਉਤਰਿਆ ਤੇ ਅਪਣੀ ਜਿੱਦ 'ਤੇ ਅੜਿਆ ਹੋਇਆ ਹੈ। 

Rupinder Kaur Rupinder Kaur

ਮੌਕੇ 'ਤੇ ਪੁੱਜੇ ਮੈਡਮ ਰੁਪਿੰਦਰ ਕੌਰ ਭੱਟੀ ਨੇ ਕਿਹਾ ਕਿ ਸਾਨੂੰ ਪੰਜ ਵਜੇ ਸੂਚਨਾ ਮਿਲੀ ਸੀ ਕਿ ਇਕ ਸਿੱਖ ਨੌਜਵਾਨ ਟਾਵਰ ਉਪਰ ਚੜ੍ਹਿਆ ਹੋਇਆ ਹੈ ਉਕਤ ਸਿੱਖ ਨੌਜਵਾਨ ਨੂੰ ਟਾਵਰ ਤੋਂ ਹੇਠਾਂ ਉਤਾਰਨ ਲਈ ਉਨ੍ਹਾਂ ਵੱਲੋਂ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਬੈਠ ਕੇ ਵਿਚਾਰਾਂ ਕੀਤੀਆਂ ਗਈਆਂ ਹਨ ਅਤੇ ਉਕਤ ਨੌਜਵਾਨ ਵੱਲੋਂ ਲਿਖਿਆ ਹੋਇਆ ਇਕ ਪੱਤਰ ਵੀ ਸਾਨੂੰ ਬਰਾਮਦ ਹੋਇਆ ਜਿਸ ਵਿਚ ਉਸ ਨੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਨਾਲ ਦੀ ਨਾਲ ਸਿੱਖ ਆਗੂ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਇਕ ਵੱਖਰਾ ਕਾਨੂੰਨ ਬਣਾਉਣ ਦੀ ਮੰਗ ਰੱਖੀ ਗਈ ਹੈ।

file photo

ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਉਕਤ ਨੌਜਵਾਨ ਨੂੰ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਜਲਦ ਥੱਲੇ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਸੱਤ ਘੰਟੇ ਦੇ ਕਰੀਬ ਸਮਾਂ ਹੋ ਗਿਆ ਹੈ ਉਕਤ ਨੌਜਵਾਨ ਦੇ ਟਾਵਰ ਉਪਰ ਬੈਠਿਆਂ। ਇਸ ਮੌਕੇ 'ਤੇ ਹੀ ਅਨੁਕੂਲ ਮੈਂਬਰ ਸ਼੍ਰੋਮਣੀ ਕਮੇਟੀ ਹਰ ਸੁਖਪ੍ਰੀਤ ਸਿੰਘ ਰੋਡੇ ਨੇ ਕਿਹਾ ਕਿ  ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਜੋ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਨਾਲ ਦੀ ਨਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਇਕ ਵੱਖਰਾ ਕਾਨੂੰਨ ਵੀ ਬਣਾਇਆ ਜਾਵੇ ਇਹ ਪੂਰੀ ਸਿੱਖ ਕੌਮ ਦੀ ਮੰਗ ਹੈ।

ਇਸ ਮੌਕੇ 'ਤੇ ਪੁੱਜੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਮਿਲ ਕੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਗਿਆ ਹੈ ਅਤੇ ਉਨ੍ਹਾਂ ਕਿਹਾ ਕਿ ਅਸੀਂ ਵੀ ਪੰਜਾਬ ਸਰਕਾਰ ਨੂੰ ਇਨ੍ਹਾਂ ਮੰਗਾਂ ਤੋਂ ਜਾਣੂ ਕਰਵਾਉਣ ਲਈ ਲਿਖ ਕੇ ਭੇਜਿਆ ਹੈ। 

SHARE ARTICLE

ਏਜੰਸੀ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement