ਅੱਠਵੀਂ ਕਲਾਸ ’ਚੋਂ ਅੱਵਲ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨ
Published : Apr 29, 2023, 8:36 pm IST
Updated : Apr 29, 2023, 8:36 pm IST
SHARE ARTICLE
CM felicitates toppers of 8th exam with cash award of Rs 51,000 each
CM felicitates toppers of 8th exam with cash award of Rs 51,000 each

ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ 'ਤੇ ਬਰਾਬਰ ਸਥਾਨ ਦਿੱਤਾ ਜਾਵੇਗਾ

 

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਸਿਖ਼ਰਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ, ਗੁਰਅੰਕਿਤ ਕੌਰ ਅਤੇ ਸਮਰਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਵਿਦਿਆਰਥਣਾਂ ਨੂੰ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ।

ਭਗਵੰਤ ਮਾਨ ਨੇ ਕਿਹਾ, "ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਮੱਲਾਂ ਮਾਰਨ ਲਈ ਸਾਡੀਆਂ ਬੱਚੀਆਂ ਨੂੰ ਬਹੁਤ-ਬਹੁਤ ਵਧਾਈਆਂ। ਅਸੀਂ ਸਰਕਾਰੀ ਸਕੂਲਾਂ ਅਤੇ ਵਿੱਦਿਆ ਦਾ ਮਿਆਰ ਦਿਨ-ਬ-ਦਿਨ ਉੱਚਾ ਚੁੱਕਣ ਲਈ ਦਿਨ-ਰਾਤ ਯਤਨ ਕਰ ਰਹੇ ਹਾਂ ਅਤੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਨਾਲ ਸਾਡਾ ਹੌਂਸਲਾ ਹੋਰ ਵੀ ਵਧ ਜਾਂਦਾ ਹੈ। ਇਸ ਪ੍ਰਾਪਤੀ ਉਤੇ ਸਿਰਫ ਤਹਾਨੂੰ ਹੀ ਰਸ਼ਕ ਨਹੀਂ ਹੋਇਆ ਸਗੋਂ ਪੰਜਾਬ ਦੇ ਲੋਕਾਂ ਖਾਸ ਕਰਕੇ ਤੁਹਾਡੇ ਅਧਿਆਪਕ ਅਤੇ ਮਾਪਿਆਂ ਨੂੰ ਵੀ ਬਹੁਤ ਮਾਣ ਹੈ। ਮੈਨੂੰ ਪੂਰੀ ਉਮੀਦ ਹੈ ਤੁਸੀਂ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ਹਾਸਲ ਕਰਦੇ ਰਹੋਗੇ।”

CM felicitates toppers of 8th exam with cash award of Rs 51,000 eachCM felicitates toppers of 8th exam with cash award of Rs 51,000 each

ਦੱਸਣਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ (ਜ਼ਿਲ੍ਹਾ ਮਾਨਸਾ) ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਨੇ ਅੱਠਵੀਂ ਕਲਾਸ ਵਿੱਚੋਂ 600/600 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਏਸੇ ਸਕੂਲ ਦੀ ਵਿਦਿਆਰਥਣ ਗੁਰਅੰਕਿਤ ਕੌਰ ਨੇ 600/600 ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ। ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੱਸੀਆਂ (ਜ਼ਿਲ੍ਹਾ ਲੁਧਿਆਣਾ) ਦੀ ਵਿਦਿਆਰਥਣ ਸਮਰਪ੍ਰੀਤ ਕੌਰ ਨੇ 600/598 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ: WFI ਵਿਵਾਦ 'ਚ ਆਹਮੋ-ਸਾਹਮਣੇ ਹੋਈਆਂ ਫੋਗਾਟ ਭੈਣਾਂ : ਬਬੀਤਾ ਨੇ ਕਿਹਾ- ਖਿਡਾਰੀਆਂ ਦੇ ਧਰਨੇ 'ਚ ਨਾ ਸੇਕੀਆਂ ਜਾਣ ਸਿਆਸੀ ਰੋਟੀਆਂ

ਮੁੱਖ ਮੰਤਰੀ ਨੇ ਕਿਹਾ ਕਿ ਆਮ ਧਾਰਨਾ ਦੇ ਉਲਟ ਸਰਕਾਰੀ ਸਕੂਲਾਂ ਦੇ ਇਨ੍ਹਾਂ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਛਾੜਦਿਆਂ ਸੂਬੇ ਭਰ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਲੜਕੀਆਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੁੜੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਮੌਕੇ ਦਿੱਤੇ ਜਾਣ ਤਾਂ ਉਹ ਕਿਸੇ ਵੀ ਅਖਾੜੇ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹ ਸਕਦੀਆਂ ਹਨ।

CM felicitates toppers of 8th exam with cash award of Rs 51,000 eachCM felicitates toppers of 8th exam with cash award of Rs 51,000 each

ਮੁੱਖ ਮੰਤਰੀ ਨੇ ਕਿਹਾ ਕਿ ਮਿਸਾਲੀ ਤਬਦੀਲੀ ਤਹਿਤ ਇਹ ਫੈਸਲਾ ਕੀਤਾ ਗਿਆ ਹੈ ਕਿ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਵਿੱਚ ਬਰਾਬਰ ਰੈਂਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ 600 ਅੰਕ ਪ੍ਰਾਪਤ ਕਰਨ ਵਾਲੀਆਂ ਦੋ ਵਿਦਿਆਰਥਣਾਂ ਦੀ ਤਰ੍ਹਾਂ ਹੁਣ ਇਕ ਰੈਂਕ 'ਤੇ ਵਿਚਾਰ ਕੀਤਾ ਜਾਵੇਗਾ ਅਤੇ 98.6 ਫੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਦੂਜੇ ਰੈਂਕ 'ਤੇ ਅਤੇ 98.5 ਫੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਤੀਜੇ ਰੈਂਕ 'ਤੇ ਆਉਣਗੀਆਂ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਨਾਲ ਬੱਚੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਹੁਲਾਰਾ ਦੇ ਕੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਹੋਰ ਮਦਦ ਮਿਲੇਗੀ।

ਇਹ ਵੀ ਪੜ੍ਹੋ: ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਵਧੀਆ ਸਕੂਲੀ ਸਿੱਖਿਆ ਦਾ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 5ਵੀਂ, 8ਵੀਂ ਅਤੇ 10ਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮਾਲੀ ਇਨਾਮ ਦੇਣ ਲਈ ਨੀਤੀ ਬਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਪੁਜ਼ੀਸ਼ਨ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ।

ਇਹ ਵੀ ਪੜ੍ਹੋ: ਅੱਤਵਾਦੀ ਲਖਬੀਰ ਲੰਡਾ ਕਰ ਰਿਹਾ ਹੈ ਪੰਜਾਬ 'ਚ RPG ਹਮਲੇ ਦੀ ਤਿਆਰੀ? 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾ ਕੇ ਪਹਿਲਾਂ ਹੀ ਨਵਾਂ ਮਾਪਦੰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਆਉਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਚੁਸਤ-ਦਰੁਸਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਸਿੱਖਿਆ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਵਿੱਚ ਹੋਰ ਮਦਦ ਕਰੇਗਾ ਕਿ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੇ ਯਤਨ ਇਹ ਯਕੀਨੀ ਬਣਾਉਣਾ ਹਨ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ਦਾ ਸੂਬਾ ਬਣੇ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਹੋਰ ਵੀ ਹਾਜ਼ਰ ਸਨ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement