1200 ਕਰੋੜ ਦੇ ਘੁਟਾਲੇ ’ਚ ED ਦੀ ਕਾਰਵਾਈ, ਗਮਾਡਾ ਦੇ ਸਾਬਕਾ ਚੀਫ ਇੰਜੀਨੀਅਰ ਦੀ 37.26 ਕਰੋੜ ਦੀ ਜਾਇਦਾਦ ਕੁਰਕ
Published : Apr 29, 2023, 4:02 pm IST
Updated : Apr 29, 2023, 9:05 pm IST
SHARE ARTICLE
ED attaches former GMADA chief engineer’s assets worth 37 crore
ED attaches former GMADA chief engineer’s assets worth 37 crore

ਅਹੁਦੇ ਦੀ ਦੁਰਵਰਤੋਂ ਕਰਕੇ ਕਰੋੜਾਂ ਰੁਪਏ ਕਮਾਏ

 

ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਮੰਡੀ ਬੋਰਡ ਅਤੇ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਅਥਾਰਟੀ (ਗਮਾਡਾ) 'ਚ ਚੀਫ ਇੰਜੀਨੀਅਰ ਰਹੇ ਸੁਰਿੰਦਰ ਪਾਲ ਸਿੰਘ ਉਰਫ ਪਹਿਲਵਾਨ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਪੰਜਾਬ ਵਿਜੀਲੈਂਸ ਬਿਊਰੋ ਤੋਂ ਸੁਰਿੰਦਰ ਪਾਲ ਦਾ ਕੇਸ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਉਸ ਦੇ ਰਿਸ਼ਤੇਦਾਰਾਂ ਤੇ ਨਜ਼ਦੀਕੀਆਂ ਦੀਆਂ ਵੱਖ-ਵੱਖ ਥਾਵਾਂ 'ਤੇ ਕਰੀਬ 37.26 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਲਈ ਹੈ। ਇਸ ਦੇ ਨਾਲ ਹੀ ਬੈਂਕ ਖਾਤੇ ਵੀ ਸੀਲ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ: UK ਦੀ The Bloom ਰਿਵਿਊ ਦੀ ਰਿਪੋਰਟ ’ਚ ਖਾਲਿਸਤਾਨੀਆਂ ਬਾਰੇ ਖੁਲਾਸਾ 

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੋਂ ਬਾਅਦ ਮੰਡੀ ਬੋਰਡ ਅਤੇ ਗਮਾਡਾ ਵਿਚ ਚੀਫ਼ ਇੰਜਨੀਅਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਸੁਰਿੰਦਰ ਪਾਲ ਭ੍ਰਿਸ਼ਟਾਚਾਰ ਲਈ ਕਾਫੀ ਬਦਨਾਮ ਰਹੇ। ਉਨ੍ਹਾਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕਰੋੜਾਂ ਰੁਪਏ ਕਮਾਏ। ਈਡੀ ਨੇ ਆਪਣੀ ਜਾਂਚ 'ਚ ਪਾਇਆ ਹੈ ਕਿ ਪਹਿਲਵਾਨ ਨੇ ਚੀਫ ਇੰਜੀਨੀਅਰ ਦੇ ਅਹੁਦੇ 'ਤੇ ਰਹਿੰਦੇ ਹੋਏ ਕੰਮ ਦੇ ਬਦਲੇ ਕਈ ਕੰਪਨੀਆਂ ਤੋਂ ਕਰੋੜਾਂ ਰੁਪਏ ਲਏ ਸਨ।

ਇਹ ਵੀ ਪੜ੍ਹੋ: ਅੱਠਵੀਂ ਕਲਾਸ ’ਚੋਂ ਅੱਵਲ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨ

ਪਹਿਲਵਾਨ ਨੇ ਕਰੋੜਾਂ ਰੁਪਏ ਕਮਾ ਕੇ ਤਿੰਨ ਕੰਪਨੀਆਂ ਬਣਾ ਲਈਆਂ ਅਤੇ ਸਾਰਾ ਪੈਸਾ ਉਨ੍ਹਾਂ ਵਿਚ ਲਗਾ ਦਿੱਤਾ। ਈਡੀ ਨੇ ਪਹਿਲਵਾਨ, ਉਸ ਦੇ ਰਿਸ਼ਤੇਦਾਰਾਂ ਅਤੇ ਨਜ਼ਦੀਕੀ ਦੋਸਤਾਂ ਦੀਆਂ 63 ਜਾਇਦਾਦਾਂ ਕੁਰਕ ਕੀਤੀਆਂ ਹਨ। ਇਹ ਸਾਰੀਆਂ ਜਾਇਦਾਦਾਂ ਗੈਰ-ਕਾਨੂੰਨੀ ਮੁਨਾਫੇ ਤੋਂ ਹਾਸਲ ਕੀਤੀਆਂ ਗਈਆਂ ਸਨ। ਇਸ ਤੋਂ ਪਹਿਲਾਂ ਈਡੀ ਨੇ ਪਹਿਲਵਾਨ ਦੇ ਵੱਖ-ਵੱਖ ਬੈਂਕਾਂ ਵਿਚ 5.93 ਕਰੋੜ ਰੁਪਏ ਦੀ ਐਫਡੀਆਰ ਵੀ ਜ਼ਬਤ ਕੀਤੀ ਸੀ। ਈਡੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪਹਿਲਾਂ ਇੰਜੀਨੀਅਰ ਸੁਰਿੰਦਰ ਪਾਲ ਉਰਫ਼ ਪਹਿਲਵਾਨ ਖ਼ਿਲਾਫ਼ ਭ੍ਰਿਸ਼ਟਾਚਾਰ ਸਬੰਧੀ ਕੇਸ ਦਰਜ ਕੀਤਾ ਸੀ, ਪਰ ਖਾਤਿਆਂ ਵਿਚ ਕਰੋੜਾਂ ਰੁਪਏ ਦਾ ਲੈਣ-ਦੇਣ ਅਤੇ ਕੰਪਨੀਆਂ ਵਿਚ ਨਿਵੇਸ਼ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਸ ਕੇਸ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਟੇਕਓਵਰ ਕਰ ਲਿਆ ਸੀ।

ਇਹ ਵੀ ਪੜ੍ਹੋ: ਮਹਿਲਾ ਪਹਿਲਵਾਨਾਂ ਦੇ ਧਰਨੇ ’ਚ ਪਹੁੰਚੇ ਅਰਵਿੰਦ ਕੇਜਰੀਵਾਲ, ਦੇਸ਼ਵਾਸੀਆਂ ਨੂੰ ਸਮਰਥਨ ਦੇਣ ਦੀ ਕੀਤੀ ਅਪੀਲ

ਇਨਫੋਰਸਮੈਂਟ ਡਾਇਰੈਕਟੋਰੇਟ ਕੋਲ ਪਹੁੰਚਣ ਤੋਂ ਬਾਅਦ ਪਹਿਲਵਾਨ ਨੂੰ ਸਵਾਲਾਂ ਦੀ ਸੂਚੀ ਦੇ ਕੇ ਕਰੋੜਾਂ ਰੁਪਏ ਦਾ ਹਿਸਾਬ ਮੰਗਿਆ ਗਿਆ। ਉਸ ਤੋਂ ਆਮਦਨ ਦੇ ਸਰੋਤ ਬਾਰੇ ਪੁੱਛਿਆ ਗਿਆ। ਪਰ ਕਰੋੜਾਂ ਰੁਪਏ ਦੀ ਐਫਡੀਆਰ, ਕਰੋੜਾਂ ਰੁਪਏ ਦੀਆਂ ਜਾਇਦਾਦਾਂ ਸਮੇਤ ਤਿੰਨ ਪ੍ਰਾਈਵੇਟ ਕੰਪਨੀਆਂ ਸਥਾਪਤ ਕਰਨ ਵਾਲੇ ਇੰਜੀਨੀਅਰ ਪਹਿਲਵਾਨ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ। ਇਸ 'ਤੇ ਈਡੀ ਨੇ ਕਾਰਵਾਈ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement