ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ
Published : Apr 29, 2023, 7:54 pm IST
Updated : Apr 29, 2023, 7:54 pm IST
SHARE ARTICLE
POWER MINISTER HANDS OVER CHEQUE WORTH RS.5 LAKH TO KIN OF EMPLOYEE LOST LIFE IN LINE OF DUTY
POWER MINISTER HANDS OVER CHEQUE WORTH RS.5 LAKH TO KIN OF EMPLOYEE LOST LIFE IN LINE OF DUTY

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨਾਲ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਇਹ ਸਹਾਇਤਾ ਰਾਸ਼ੀ ਦਿੱਤੀ ਗਈ

 

ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਪੀ.ਐਸ.ਪੀ.ਸੀ.ਐਲ. ਦੇ ਕੰਪਲੇਂਟ ਹੈਂਡਲਿੰਗ ਬਾਈਕ (ਸੀ.ਐੱਚ.ਬੀ.) ਕਰਮਚਾਰੀ ਵਿਕਾਸ ਵਰਮਾ ਦੇ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ।

ਇਹ ਵੀ ਪੜ੍ਹੋ: ਡਰਾਈਵਰ ਨੂੰ ਬੇਹੋਸ਼ ਹੁੰਦੇ ਵੇਖ ਵਿਦਿਆਰਥੀ ਨੇ ਵਿਖਾਈ ਬਹਾਦਰੀ, ਰੋਕੀ ਬੱਸ, ਬਚਾਈ 66 ਬੱਚਿਆਂ ਦੀ ਜਾਨ 

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮ੍ਰਿਤਕ ਵਿਕਾਸ ਵਰਮਾ ਦੀ ਪਤਨੀ ਰੇਨੂ ਵਰਮਾ ਤੇ ਪਰਿਵਾਰਕ ਮੈਂਬਰਾਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਣ ਮਗਰੋਂ ਕਿਹਾ ਕਿ ਠੇਕਾ ਅਧਾਰਿਤ ਕਰਮਚਾਰੀ ਕੇਂਦਰੀ ਜ਼ੋਨ ਲੁਧਿਆਣਾ ਵਿਖੇ ਕਾਰਜਸ਼ੀਲ ਸੀ ਅਤੇ ਉਸਨੇ ਸਾਲ 2018 ਵਿੱਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਆਪਣੀ ਜਾਨ ਗਵਾ ਲਈ ਸੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਧਨੌਲਾ 'ਚ ਵਿਕਾਸ ਕਾਰਜਾਂ ਲਈ 119.51 ਲੱਖ ਦੇ ਟੈਂਡਰ ਮੰਗੇ : ਡਾ. ਇੰਦਰਬੀਰ ਸਿੰਘ ਨਿੱਜਰ 

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨਾਲ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਇਹ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement