ਪੰਜਾਬ ਸਰਕਾਰ ਨੇ ਧਨੌਲਾ 'ਚ ਵਿਕਾਸ ਕਾਰਜਾਂ ਲਈ 119.51 ਲੱਖ ਦੇ ਟੈਂਡਰ ਮੰਗੇ : ਡਾ. ਇੰਦਰਬੀਰ ਸਿੰਘ ਨਿੱਜਰ

By : KOMALJEET

Published : Apr 29, 2023, 7:40 pm IST
Updated : Apr 29, 2023, 7:40 pm IST
SHARE ARTICLE
DR INDERBIR SINGH NIJJAR
DR INDERBIR SINGH NIJJAR

ਕਿਹਾ, ਵਿਕਾਸ ਕਾਰਜਾਂ ਨਾਲ ਇਲਾਕੇ ਦੀ ਵੱਡੀ ਅਬਾਦੀ ਨੂੰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਮਿਲਣ ਦੀ ਉਮੀਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।  ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਧਨੌਲਾ ਵਿਖੇ ਜਲਦੀ ਹੀ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਕੌਂਸਲ ਧਨੌਲਾ ਵਿਖੇ ਪਾਰਕ ਦਾ ਸੁੰਦਰੀਕਰਨ, ਧਰਮਸ਼ਾਲਾ ਦੀ ਉਸਾਰੀ ਤੇ ਮੁਰੰਮਤ, ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਦੇ ਕਮਰਿਆਂ ਦੀ ਛੱਤ, ਸਟਰੀਟ ਲਾਈਟਾਂ ਦੀ ਮੁਰੰਮਤ ਕੀਤੀ ਜਾਣੀ ਹੈ।

ਇਸੇ ਤਰ੍ਹਾਂ ਹੀ ਨਗਰ ਕੌਂਸਲ ਧਨੌਲਾ ਵਿਖੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਇਲਾਕੇ ਦਾ ਕੰਮ ਸਚਾਰੂ ਢੰਗ ਨਾਲ ਚਲਾਉਣ ਲਈ ਸਫਾਈ ਸੇਵਕਾਂ, ਸੀਵਰਮੈਨਾਂ, ਕਲਰਕ, ਇਲੈਕਟ੍ਰਿਸਨ, ਪੰਪ ਆਪਰੇਟਰਾਂ ਅਤੇ ਹੈਲਪਰ ਆਦਿ  ਦੀਆਂ ਸੇਵਾਵਾਂ ਹਾਇਰ ਕੀਤੀਆਂ ਜਾਣਗੀਆਂ।  ਉਨ੍ਹਾਂ ਕਿਹਾ ਕਿ ਹਰੇਕ ਕੰਮ ਦੀ ਲਾਗਤ ਵੱਖ-ਵੱਖ ਹੋਵੇਗੀ ਅਤੇ ਸਾਰੇ ਕੰਮਾਂ ਦੀ ਕੁੱਲ ਲਾਗਤ 119.51 ਲੱਖ ਰੁਪਏ ਹੋਣ ਦਾ ਅਨੁਮਾਨ ਹੈ।

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਧਨੌਲਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਲਈ ਟੈਂਡਰ ਮੰਗੇ ਗਏ ਹਨ, ਅਤੇ ਇਛੁੱਕ ਧਿਰਾਂ https://eproc.punjab.gov.in 'ਤੇ  ਜਾਂ ਟੈਂਡਰ ਨੋਟਿਸ ਦੇ ਵਿਸਤ੍ਰਿਤ ਨਿਯਮਾਂ ਅਤੇ ਸ਼ਰਤਾਂ ਲਈ ਹੈਲਪਲਾਈਨ ਨੰਬਰ 0172-2970263, 2970284 'ਤੇ ਸੰਪਰਕ ਕਰ ਸਕਦੀਆਂ ਹਨ। ਇਸ ਤੋਂ ਇਲਾਵਾ, ਕਿਸੇ ਤਰ੍ਹਾਂ ਦੀ ਸੋਧ ਕਰਨ ਦੀ ਸੂਰਤ ਵਿੱਚ ਇਸ ਦੀ ਸਾਰੀ ਜਾਣਕਾਰੀ ਇਸੇ ਵੈਬਸਾਈਟ 'ਤੇ ਮੁਹੱਈਆ ਕੀਤੀ ਜਾਵੇਗੀ।

 ਡਾ. ਨਿੱਜਰ ਨੇ ਕਿਹਾ ਕਿ ਧਨੌਲਾ ਵਿਖੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਵੱਡੀ ਅਬਾਦੀ ਨੂੰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੰਮ ਨੂੰ ਕੁਸ਼ਲਤਾ ਨਾਲ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇਗਾ।    

ਮੰਤਰੀ ਨੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਧਨੌਲਾ ਨੂੰ ਵਿਕਸਤ ਕਰਨ ਦਾ ਇਹ ਉਪਰਾਲਾ ਇਸ ਟੀਚੇ ਦੀ ਪ੍ਰਾਪਤੀ ਵੱਲ ਇੱਕ ਹੋਰ ਕਦਮ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement