ਦਿਹਾੜੀਦਾਰਾਂ ’ਤੇ ਡਿੱਗੀ ਅਸਮਾਨੀ ਬਿਜਲੀ, ਇੱਕ ਦੀ ਮੌਤ ਅਤੇ 3 ਜ਼ਖ਼ਮੀ

By : KOMALJEET

Published : Apr 29, 2023, 12:59 pm IST
Updated : Apr 29, 2023, 12:59 pm IST
SHARE ARTICLE
Punjab News
Punjab News

ਖੇਤ ’ਚ ਕੰਮ ਕਰਦੇ ਸਮੇਂ ਵਾਪਰਿਆ ਕੁਦਰਤ ਦਾ ਕਹਿਰ 

ਫ਼ਿਰੋਜ਼ਪੁਰ : ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਤਲਵੰਡੀ ਜੱਲੇ ਖਾਂ ਵਿਖੇ ਬੀਤੀ ਸ਼ਾਮ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਇਸ ਤੋਂ ਇਲਾਵਾ ਤਿੰਨ ਹੋਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸਤਪਾਲ ਸਿੰਘ ਜਿਸ ਦੀ ਉਮਰ ਕਰੀਬ 26 ਸਾਲ ਸੀ ਪਿੰਡ ਤਲਵੰਡੀ ਜੱਲੇ ਖਾਂ ਵਿਖੇ ਟਰਾਲੀ ਵਿਚੋਂ ਤੂੜੀ ਉਤਾਰ ਰਿਹਾ ਸੀ। ਅਚਾਨਕ ਅਸਮਾਨੀ ਬਿਜਲੀ ਡਿੱਗੀ ਅਤੇ ਬਿਜਲੀ ਦੀ ਚਪੇਟ ਵਿੱਚ ਆਉਣ ਕਾਰਨ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ। ਇਸ ਦੇ ਨਾਲ ਹੀ ਤਿੰਨ ਹੋਰ ਜ਼ਖ਼ਮੀ ਹੋ ਗਏ ਜਿਨ੍ਹਾਂ ਦਾ ਕੋਟ ਈਸੇ ਖਾਂ ਵਿਖੇ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ।

ਇਹ ਵੀ ਪੜ੍ਹੋ: ਖੰਨਾ 'ਚ ਵਾਪਰਿਆ ਵੱਡਾ ਹਾਦਸਾ, ਟਿੱਪਰ ਨੇ ਔਰਤ ਨੂੰ ਦਰੜਿਆ, ਹੋਈ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜੀਰਾ ਵਿਖੇ ਤਾਇਨਾਤ ਡਾਕਟਰ ਅਕਾਸ਼ ਨੇ ਦੱਸਿਆ ਕਿ 108 ਐਂਬੂਲੈਂਸ ਵਾਲੇ ਇੱਕ ਮਰੀਜ਼ ਲੈ ਕੇ ਆਏ ਸਨ ਜੋ ਕਿ ਅਸਮਾਨੀ ਬਿਜਲੀ ਡਿੱਗਣ ਦਾ ਸ਼ਿਕਾਰ ਹੋਇਆ ਸੀ ਉਸ ਦੀ ਮੌਤ ਹੋ ਚੁੱਕੀ ਸੀ।

ਜ਼ੀਰਾ ਦੇ ਨਾਇਬ ਤਹਿਸੀਲਦਾਰ ਵਿਨੋਦ ਕੁਮਾਰ ਨੇ ਗਲਬਾਤ ਕਰਦਿਆਂ ਦੱਸਿਆ ਕਿ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਦੀ ਮੌਤ ਹੋਈ ਹੈ ਅਤੇ ਤਿੰਨ ਜ਼ਖ਼ਮੀ ਹੋਏ ਹਨ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਕੁਦਰਤੀ ਆਫ਼ਤ ਕਾਰਨ ਜਾਨ ਜਾਂਦੀ ਹੈ ਤਾਂ ਜੋ ਵੀ ਬਣਦਾ ਮੁਆਵਜ਼ਾ ਹੈ ਉਹ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਿਜਲੀ ਡਿੱਗਣ ਕਾਰਨ ਮੌਤ ਹੋਣ ਦੀ ਸੂਰਤ ਵਿਚ ਸਰਕਾਰ ਵਲੋਂ ਕਰੀਬ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ। ਇਸ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਭੇਜੀ ਜਾਵੇਗੀ ਤਾਂ ਜੋ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement