ਪੰਜਾਬ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ
Published : Apr 29, 2023, 6:54 pm IST
Updated : Apr 29, 2023, 6:54 pm IST
SHARE ARTICLE
Office
Office

ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ।

 

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 2 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ।

ਪੰਜਾਬ ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ। ਜ਼ਿਕਰਯੋਗ ਹੈ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਬਹੁਤ ਜਿਆਦਾ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਬਿਜਲੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement