Lok Sabha Election 2024: ਰਾਜਾ ਵੜਿੰਗ ਲੁਧਿਆਣਾ ਤੋਂ ਲੜਨਗੇ ਚੋਣ, ਕਾਂਗਰਸ ਦੀ ਤੀਜੀ ਲਿਸਟ ਜਾਰੀ
Published : Apr 29, 2024, 12:57 pm IST
Updated : Apr 29, 2024, 12:57 pm IST
SHARE ARTICLE
Raja Warring
Raja Warring

ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਟਿਕਟ ਦਿੱਤੀ ਗਈ ਹੈ। 

Lok Sabha Election 2024: ਕਾਂਗਰਸ ਨੇ ਪੰਜਾਬ ਦੀਆਂ ਰਹਿੰਦੀਆਂ ਸੀਟਾਂ ਉਤੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਕਾਂਗਰਸ ਪਾਰਟੀ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਰੰਧਾਵਾ ਮਾਝੇ ਦੇ ਪ੍ਰਮੁੱਖ ਕਾਂਗਰਸੀ ਆਗੂ ਹਨ ਤੇ ਕਈ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਇਸ ਵਾਰ ਉਹ ਪਹਿਲੀ ਵਾਰ ਲੋਕ ਸਭਾ ਚੋਣ ਲੜਨਗੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਲੁਧਿਆਣਾ ਤੋਂਂ ਚੋਣ ਮੈਦਾਨ ਵਿਚ ਉੱਤਰੇ ਹਨ। ਉਹ ਰਵਨੀਤ ਬਿੱਟੂ ਨੂੰ ਟੱਕਰ ਦੇਣਗੇ। ਇਸ ਤੋਂ ਇਲਾਵਾ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਟਿਕਟ ਦਿੱਤੀ ਗਈ ਹੈ। 

ਜ਼ਿਕਰਯੋਗ ਹੈ ਕਿ ਕਾਂਗਰਸ ਨੇ ਚੰਡੀਗੜ੍ਹ ਸੀਟ ਤੇ ਪੰਜਾਬ ਦੀਆਂ 12 ਸੀਟਾਂ 'ਤੇ ਉਮੀਦਵਾਰ ਐਲਾਨ ਦਿੱਤੇ ਹਨ। 

ਇਨ੍ਹਾਂ ਵਿਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੂਜੀ ਸੂਚੀ ਵਿਚ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਦੇ ਨਾਂਅ ਸ਼ਾਮਲ ਕੀਤੇ ਗਏ ਹਨ।

 

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement