ਦੋਵਾਂ ਜਮਾਤਾਂ ਦਾ ਨਤੀਜਾ ਇੱਕੋ ਸਮੇਂ ਐਲਾਨਿਆ ਜਾਵੇਗਾ
PSEB Result News : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣਗੇ। ਨਤੀਜਾ ਐਲਾਨਣ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ, ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਨਤੀਜਾ ਬੋਰਡ ਦੀ ਵੈੱਬਸਾਈਟ ਤੋਂ ਦੇਖ ਸਕਣ
ਗੇ।ਬੋਰਡ ਨੇ ਨਤੀਜੇ ਜਾਰੀ ਕਰਨ ਦੇ ਹੁਕਮ ਜਾ
ਰੀ ਕਰ ਦਿੱਤੇ ਹਨ। ਦੋਵਾਂ ਜਮਾਤਾਂ ਦਾ ਨਤੀਜਾ ਇੱਕੋ ਸਮੇਂ ਐਲਾਨਿਆ ਜਾਵੇਗਾ। ਨਤੀਜੇ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਬੋਰਡ ਵੱਲੋਂ ਨਤੀਜੇ ਨਾਲ ਸਬੰਧਤ ਕੋਈ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ।
ਇਹ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਉਪਲਬਧ ਹੋਵੇਗਾ। ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ PSEB ਨੇ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ।