ਰੁੱਸੀ ਪਤਨੀ ਨੂੰ ਮਨਾਉਣ ਲਈ ਸਹੁਰੇ ਗਿਆ ਨੌਜਵਾਨ ,ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਉਤਾਰਿਆ ਮੌਤ ਦੇ ਘਾਟ
Published : Apr 29, 2024, 7:40 pm IST
Updated : Apr 29, 2024, 7:40 pm IST
SHARE ARTICLE
file image
file image

ਸਹੁਰਿਆਂ ਨੇ ਨਹੀਂ ਖੋਲ੍ਹਿਆ ਜਵਾਈ ਨੂੰ ਦਰਵਾਜ਼ਾ, ਸ਼ਰਾਬ ਦੇ ਨਸ਼ੇ 'ਚ ਡਿੱਗ ਗਿਆ ਹੇਠਾਂ

Punjab News : ਜਗਰਾਓਂ 'ਚ ਘਰੇਲੂ ਝਗੜੇ ਕਾਰਨ ਰੁੱਸ ਕੇ ਪੇਕੇ ਘਰ ਗਈ ਆਪਣੀ ਪਤਨੀ ਨੂੰ ਮਨਾਉਣ ਗਏ ਨੋਜਵਾਨ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਉਸ ਸਮੇਂ ਨੌਜਵਾਨ ਸ਼ਰਾਬ ਦੇ ਨਸ਼ੇ 'ਚ ਸੀ ਅਤੇ ਕੁੱਤਿਆਂ ਨੇ ਉਸ 'ਤੇ  ਹੱਲਾ ਬੋਲ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਹਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਲਸੀਆਂ ਭਾਈਕਾ ਵਜੋਂ ਹੋਈ ਹੈ। 

ਦਰਅਸਲ 'ਚ ਇਹ ਘਟਨਾ ਐਤਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ ਪਰ ਪਰਿਵਾਰ ਨੂੰ ਸੋਮਵਾਰ ਸਵੇਰੇ ਇਸ ਦਾ ਪਤਾ ਲੱਗਾ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਦੁਪਹਿਰ ਬਾਅਦ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

 ਸ਼ਰਾਬ ਪੀਣ ਦਾ ਆਦੀ ਸੀ ਮ੍ਰਿਤਕ 

ਮ੍ਰਿਤਕ ਦੀ ਮਾਤਾ ਸਵਰਨ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਹਰਦੀਪ ਮਜ਼ਦੂਰੀ ਆਦਿ ਦਾ ਕੰਮ ਕਰਦਾ ਹੈ ਪਰ ਉਹ ਸ਼ਰਾਬ ਆਦਿ ਪੀਣ ਦਾ ਆਦੀ ਹੋਣ ਕਾਰਨ ਉਸ ਦਾ ਆਪਣੀ ਪਤਨੀ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ। ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਉਹ ਆਪਣੇ ਪੇਕੇ ਪਿੰਡ ਰਾਮਗੜ੍ਹ ਚਲੀ ਗਈ ਸੀ। ਮ੍ਰਿਤਕ ਨੌਜਵਾਨ 2 ਬੱਚਿਆਂ ਦਾ ਪਿਤਾ ਸੀ। 
 

ਸਹੁਰਿਆਂ ਨੇ ਨਹੀਂ ਖੋਲ੍ਹਿਆ ਦਰਵਾਜ਼ਾ  

ਮ੍ਰਿਤਕ ਦੀ ਮਾਤਾ ਸਵਰਨ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਆਪਣੀ ਪਤਨੀ ਨੂੰ ਮਨਾਉਣ ਲਈ ਪਿੰਡ ਰਾਮਗੜ੍ਹ ਗਿਆ ਸੀ ਪਰ ਉਸ ਦੇ ਸਹੁਰਿਆਂ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਅਤੇ ਪਤਨੀ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਉਸ ਨੇ ਰਸਤੇ ਵਿਚ ਸ਼ਰਾਬ ਪੀਤੀ ਹੋਵੇਗੀ। ਜਿਸ ਤੋਂ ਬਾਅਦ ਉਹ ਉੱਥੇ ਡਿੱਗ ਪਿਆ ਅਤੇ ਬੇਹੋਸ਼ ਹੋ ਗਿਆ। ਇਸ ਦੌਰਾਨ ਪਿੰਡ ਵਿੱਚ ਘੁੰਮ ਰਹੇ ਆਵਾਰਾ ਕੁੱਤਿਆਂ ਨੇ ਉਸ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। 

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਇਸ ਗੱਲ ਦਾ ਪਤਾ ਲੱਗਾ ਜਦੋਂ ਪਿੰਡ ਦੇ ਲੋਕਾਂ ਨੇ ਲਾਸ਼ ਦੇਖ ਕੇ ਉਨ੍ਹਾਂ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement