Chandigarh News : ਚੰਡੀਗੜ੍ਹ PGI 'ਚ ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਇਸ ਵਜ੍ਹਾ ਕਰਕੇ ਸੀ ਪ੍ਰੇਸ਼ਾਨ
Published : Apr 29, 2024, 9:44 pm IST
Updated : Apr 29, 2024, 9:44 pm IST
SHARE ARTICLE
PGI
PGI

ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ

Chandigarh News : ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਐਂਡ ਰਿਸਰਚ ( PGI) ਦੇ ਅੰਦਰ ਇੱਕ ਨੌਜਵਾਨ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਸ ਨੇ ਆਪਣੀ ਗਰਦਨ ਨੂੰ ਚਾਕੂ ਨਾਲ ਕੱਟਣ ਦੀ ਕੋਸ਼ਿਸ਼ ਕੀਤੀ ਹੈ।

ਪੁਲੀਸ ਨੇ ਉਸ ਨੂੰ ਇਲਾਜ ਲਈ ਪੀ.ਜੀ.ਆਈ. 'ਚ ਹੀ ਦਾਖਲ ਕਰਵਾ ਦਿੱਤਾ ਹੈ। ਹੁਣ ਉਸ ਦਾ ਇੱਥੇ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਨੌਜਵਾਨ ਦੇ ਬਿਆਨ ਦਰਜ ਨਹੀਂ ਕਰ ਸਕੀ ਹੈ। ਪੁਲਸ ਮੁਤਾਬਕ ਨੌਜਵਾਨ ਦਾ ਨਾਂ ਪੰਕਜ ਠਾਕੁਰ ਹੈ। ਜੋ ਮੂਲ ਰੂਪ ਵਿੱਚ ਹਿਮਾਚਲ ਦੇ ਸੋਲਨ ਦਾ ਰਹਿਣ ਵਾਲਾ ਹੈ।

ਜਾਣਕਾਰੀ ਅਨੁਸਾਰ ਪੰਕਜ ਠਾਕੁਰ ਦਾ ਇੱਕ ਰਿਸ਼ਤੇਦਾਰ ਪਿਛਲੇ ਕਈ ਦਿਨਾਂ ਤੋਂ ਪੀਜੀਆਈ ਵਿੱਚ ਦਾਖ਼ਲ ਹੈ। ਉਸਦਾ ਇੱਥੇ ਇਲਾਜ ਚੱਲ ਰਿਹਾ ਹੈ ਪਰ ਬਿਮਾਰੀ ਤੋਂ ਉਸ ਨੂੰ ਕੋਈ ਰਾਹਤ ਨਹੀਂ ਮਿਲੀ। ਇਸ ਗੱਲ ਨੂੰ ਲੈ ਕੇ ਨੌਜਵਾਨ ਚਿੰਤਤ ਸੀ। ਹਾਲਾਂਕਿ ਅਸਲ ਕਾਰਨ ਪੁਲਿਸ ਵੱਲੋਂ ਇਸ ਨੌਜਵਾਨ ਤੋਂ ਪੁੱਛਗਿੱਛ ਤੋਂ ਬਾਅਦ ਹੀ ਪਤਾ ਲੱਗੇਗਾ ਪਰ ਹੁਣ ਤੱਕ ਪੁਲਿਸ ਇਹ ਮੰਨ ਰਹੀ ਹੈ ਕਿ ਉਸਨੇ ਇਸ ਬਿਮਾਰੀ ਕਾਰਨ ਕਤਲ ਦੀ ਕੋਸ਼ਿਸ਼ ਕੀਤੀ ਹੈ।

ਨੌਜਵਾਨ ਨੂੰ ਪੈਸੇ ਦੀ ਸੀ ਚਿੰਤਾ  

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਪਹਿਲਾਂ ਵੀ ਆਪਣੇ ਰਿਸ਼ਤੇਦਾਰ ਦੀ ਬੀਮਾਰੀ 'ਤੇ ਕਾਫੀ ਪੈਸਾ ਖਰਚ ਕਰ ਚੁੱਕਾ ਹੈ। ਫਿਰ ਵੀ ਇੱਥੇ ਦਵਾਈਆਂ 'ਤੇ ਕਾਫੀ ਖਰਚਾ ਕੀਤਾ ਜਾ ਰਿਹਾ ਹੈ। ਇਸ ਨੌਜਵਾਨ ਨੂੰ ਇਸ ਸਮੇਂ ਪੈਸਿਆਂ ਦੀ ਸਮੱਸਿਆ ਆ ਰਹੀ ਸੀ। ਪੁਲਸ ਇਸ ਐਂਗਲ 'ਤੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਸੈਕਟਰ -11 ਥਾਣਾ ਪੁਲਸ ਮਾਮਲੇ 'ਚ ਨੌਜਵਾਨ ਦੇ ਹੋਸ਼ 'ਚ ਆਉਣ ਦਾ ਇੰਤਜ਼ਾਰ ਕਰ ਰਹੀ ਹੈ। ਪੁਲਿਸ ਨੌਜਵਾਨਾਂ ਦੇ ਰਿਸ਼ਤੇਦਾਰਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement