
ਡੇਰਾਬੱਸੀ (ਮੁਹਾਲੀ) ਨਾਲ ਸਬੰਧਤ ਸੀ ਮ੍ਰਿਤਕਾ
21-year-old Punjabi girl Vashika dies in Canada latest news in punjabi: ਡੇਰਾਬੱਸੀ ਤੋਂ ਕੈਨੇਡਾ ਪੜ੍ਹਨ ਗਈ ਇਕ 21 ਸਾਲਾ ਲੜਕੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ 21 ਸਾਲਾ ਦੀ ਵੰਸ਼ਿਕਾ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕਾ ਦਵਿੰਦਰ ਸੈਣੀ ਵਾਸੀ ਸੈਣੀ ਮੁਹੱਲਾ ਡੇਰਾਬੱਸੀ ਦੀ ਧੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਢਾਈ ਸਾਲ ਪਹਿਲਾਂ ਬਾਰ੍ਹਵੀਂ ਪਾਸ ਕਰਨ ਮਗਰੋਂ ਡੇਰਾਬੱਸੀ ਤੋਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਓਟਾਵਾ ਖੇਤਰ ਗਈ ਸੀ। ਉਸ ਵੱਲੋਂ ਦੋ ਸਾਲ ਦੇ ਕੋਰਸ ਵਿੱਚ ਦਾਖ਼ਲਾ ਲਿਆ ਗਿਆ ਸੀ, ਆਖ਼ਰੀ ਪ੍ਰੀਖਿਆ ਉਸ ਨੇ 18 ਅਪ੍ਰੈਲ ਨੂੰ ਦਿੱਤੀ ਸੀ। ਹੁਣ ਕੁੱਝ ਦਿਨ ਤੋਂ ਉਹ ਨੌਕਰੀ ’ਤੇ ਜਾਣ ਲੱਗੀ ਸੀ।
22 ਤਰੀਕ ਨੂੰ ਉਹ ਘਰ ਤੋਂ ਆਪਣੀ ਨੌਕਰੀ ’ਤੇ ਗਈ ਸੀ ਪਰ ਵਾਪਸ ਨਹੀਂ ਆਈ। ਉਸ ਦੀ 25 ਤਰੀਕ ਨੂੰ ਆਈਲੈਟਸ ਦੀ ਪ੍ਰੀਖਿਆ ਸੀ, ਜਿਸ ਲਈ ਉਸ ਦੇ ਨਾਲ ਪੇਪਰ ਦੇਣ ਜਾਣ ਵਾਲੀ ਸਹੇਲੀ ਵੱਲੋਂ ਵਾਰ-ਵਾਰ ਫੋਨ ਕੀਤੇ ਗਏ ਪਰ ਫੋਨ ਬੰਦ ਆ ਰਿਹਾ ਸੀ। ਉਹ ਪ੍ਰੀਖਿਆ ਦੇਣ ਮਗਰੋਂ ਜਦ ਵੰਸ਼ਿਕਾ ਦੇ ਘਰ ਆ ਕੇ ਦੇਖਿਆ ਤਾਂ ਪਤਾ ਲੱਗਿਆ ਕਿ ਉਹ 25 ਤਰੀਕ ਨੂੰ ਨੌਕਰੀ ਗਈ ਸੀ ਪਰ ਵਾਪਸ ਨਹੀਂ ਆਈ।
ਪੜ੍ਹੋ ਇਹ ਖ਼ਬਰ: IAF: ਨਰਮਦੇਸ਼ਵਰ ਤਿਵਾੜੀ Air Force ਦੇ ਹੋਣਗੇ ਨਵੇਂ ਉਪ ਮੁਖੀ, ਤਿੰਨੋਂ ਸੈਨਾਵਾਂ ਨੂੰ ਮਿਲੇਗਾ CISC
ਉਸ ਨੇ ਭਾਰਤ ਵਿਚ ਰਹਿੰਦੇ ਉਸ ਦੇ ਪਰਿਵਾਰ ਅਤੇ ਉਥੇ ਰਹਿੰਦੇ ਹੋਰਨਾਂ ਦੋਸਤਾਂ ਨੂੰ ਜਾਣਕਾਰੀ ਦੇ ਕੇ ਆਪਣੇ ਪੱਧਰ ’ਤੇ ਉਸ ਦੀ ਭਾਲ ਸ਼ੁਰੁ ਕੀਤੀ। ਮ੍ਰਿਤਕਾ ਦੇ ਦੋਸਤਾਂ ਅਤੇ ਹੋਰਨਾਂ ਸਨੇਹੀਆਂ ਨੇ ਉਥੋਂ ਦੇ ਮੈਂਬਰ ਪਾਰਲੀਮੈਂਟ ਨਾਲ ਵੀ ਸੰਪਰਕ ਕੀਤਾ, ਜਿਸ ਨੇ ਉਸਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਮੇਲ ਵੀ ਕੀਤੀ।
ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ 22 ਤਰੀਕ ਨੂੰ ਉਨ੍ਹਾਂ ਦੀ ਫੋਨ ’ਤੇ ਗੱਲ ਹੋਈ ਸੀ। ਪਰਿਵਾਰ ਨੇ ਸ਼ੱਕ ਪ੍ਰਗਟਾਇਆ ਕਿ ਉਨ੍ਹਾਂ ਦੀ ਧੀ ਦਾ ਕਤਲ ਕਤਲ ਕਰ ਕੇ ਉਸ ਦੀ ਲਾਸ਼ ਸਮੁੰਦਰ ਕਿਨਾਰੇ ਸੁੱਟੀ ਗਈ ਹੈ ਤੇ ਇਸ ਮਾਮਲੇ ਦੀ ਗੰਭੀਰਤ ਨਾਲ ਜਾਂਚ ਹੋਣੀ ਚਾਹੀਦੀ ਹੈ।
(For more news apart from Derabassi girl die in canada News in Punjabi, stay tuned to Rozana Spokesman)